Kapurthala News: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੀ ਰਾਤ ਸਿੰਘਾਂ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਗੁਰਦੁਆਰਾ ਬੁੰਗਾ ਸਾਹਿਬ ਦੇ ਤਾਲੇ ਤੋੜ ਦਿੱਤੇ ਗਏ ਹਨ।
Trending Photos
Kapurthala News: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੀ ਰਾਤ 145 ਲੱਗਣ ਦੇ ਬਾਵਜੂਦ ਵੀ ਸਿੰਘਾਂ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਗੁਰਦੁਆਰਾ ਬੁੰਗਾ ਸਾਹਿਬ ਦੇ ਤਾਲੇ ਤੋੜ ਦਿੱਤੇ ਗਏ ਹਨ। ਭਾਰੀ ਸੁਰੱਖਿਆ ਦੇ ਬਾਵਜੂਦ ਵੀ ਪੁਲਿਸ ਮੁਲਾਜ਼ਮਾਂ ਨੂੰ ਸਾਈਡ ਉਤੇ ਕਰ ਦਿੱਤਾ ਗਿਆ।
ਸੋਸ਼ਲ ਮੀਡੀਆ ਉਤੇ ਵੀਡਿਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਗੁਰਦੁਆਰਾ ਅਕਾਲ ਬੁੰਗਾ ਸਾਹਿਬ ਨੂੰ ਲੈਕੇ ਨਿਹੰਗ ਸਿੰਘਾ ਦੇ ਦੋ ਧੜਿਆਂ ਵਿਚਾਲੇ ਵਿਵਾਦ ਚੱਲ਼ ਰਿਹਾ ਹੈ। ਇਸ ਘਟਨਾ ਮਗਰੋਂ ਪ੍ਰਸ਼ਾਸਨ ਨੂੰ ਹੱਥਾ ਪੈਰਾਂ ਦੀ ਪੈ ਗਈ ਹੈ। ਪ੍ਰਸਾਸ਼ਨ ਨੇ ਫਿਰ ਤੋਂ ਗੁਰਦੁਆਰਾ ਸਾਹਿਬ ਵਿੱਚ ਤਾਲੇ ਲਗਾ ਦਿੱਤੇ ਹਨ।
ਕਾਬਿਲੇਗੌਰ ਹੈ ਕਿ ਇਸ ਗੁਰਦੁਆਰੇ ਉਪਰ ਬੁੱਢਾ ਦਲ ਦੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਲ ਦਾ ਕਬਜ਼ਾ ਸੀ। ਇਸ ਦਲ ਨੇ ਗੁਰੁਦਆਰਾ ਸਾਹਿਬ ਦੀ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਦੋ ਸੇਵਾਦਾਰਾਂ ਨੂੰ ਸੌਂਪੀ ਹੋਈ ਸੀ। ਕੁਝ ਸਮਾਂ ਪਹਿਲਾਂ ਬਾਬਾ ਬੁੱਢਾ ਦਲ ਤੋਂ ਬਗਾਵਤੀ ਹੋਈ ਇੱਕ ਧਿਰ ਨੇ ਅਲੱਗ ਤੋਂ ਆਪਣਾ ਗਰੁੱਪ ਬਣਾ ਲਿਆ ਸੀ।
ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਬਣਾ ਲਿਆ ਸੀ ਬੰਦੀ
ਇਸ ਧੜੇ ਦੇ ਮੁਖੀ ਬਾਬਾ ਮਾਨ ਸਿੰਘ ਸਨ, ਜਿਨ੍ਹਾਂ ਨੇ ਬੀਤੇ ਦਿਨੀਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿੱਚ ਦਾਖ਼ਲ ਹੋ ਕੇ ਦੋਵੇਂ ਸੇਵਾਦਾਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਇਸ ਧੜ੍ਹੇ ਨੇ ਡੇਰੇ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦਲ ਨਾਲ ਸਬੰਧ ਨਿਹੰਗ ਨਿਰਵੈਰ ਸਿੰਘ ਤੇ ਰਾਗੀ ਜਗਜੀਤ ਸਿੰਘ ਦੀ ਕੁੱਟਮਾਰ ਕੀਤੀ ਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਸੀ।
ਪੁਲਿਸ ਨੇ ਕੀਤਾ ਸੀ ਮਾਮਲਾ ਦਰਜ
ਜਾਣਕਾਰੀ ਮਿਲਣ ਉਤੇ ਪੁਲਿਸ ਨੇ ਬੰਦੀ ਬਣਾਏ ਗਏ ਸੇਵਾਦਾਰਾਂ ਨੂੰ ਛੁਡਵਾ ਕੇ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਸੀ। ਇਸ ਤੋਂ ਬਾਅਦ ਪੀੜਤਾਂ ਨੇ ਪੁਲਿਸ ਕੋਲ ਮਾਮਲਾ ਵੀ ਦਰਜ ਕਰਵਾਇਆ ਸੀ। ਥਾਣਾ ਸੁਲਤਾਨਪੁਰ ਲੋਧੀ ਵਿਖੇ ਸਿੰਘ ਸਾਹਿਬ ਬਾਬਾ ਮਾਨ ਸਿੰਘ ਤੇ ਹੋਰ ਵੱਡੀ ਗਿਣਤੀ 'ਚ ਨਿਹੰਗ ਸਿੰਘਾਂ ਉਪਰ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਦੌਰਾਨ ਇਸ ਡੇਰੇ ਉਤੇ ਪਹਿਲਾਂ ਕਾਬਜ਼ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਦਲ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਸੁਲਤਾਨਪੁਰ ਲੋਧੀ ਪਹੁੰਚ ਗਏ ਤੇ ਟਕਰਾਅ ਰੋਕਣ ਲਈ ਪੁਲਿਸ ਨੇ ਉਨ੍ਹਾਂ ਨੂੰ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ ਰੋਕ ਲਿਆ ਸੀ।
ਇੱਕ ਧਿਰ ਦੇ 10 ਨਿਹੰਗ ਸਿੰਘਾਂ ਨੂੰ ਕੀਤਾ ਸੀ ਗ੍ਰਿਫ਼ਤਾਰ
ਪੁਲਿਸ ਬਿਆਨ ਮੁਤਾਬਕ ਇਸ ਕੇਸ ਵਿੱਚ ਬਾਬਾ ਮਾਨ ਸਿੰਘ ਦੇ ਧੜੇ ਨਾਲ ਸਬੰਧਤ 10 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵੀਰਵਾਰ ਤੜਕੇ ਗੁਰਦੁਆਰਾ ਸਾਹਿਬ ਤੋਂ ਕਬਜ਼ਾ ਛੁਡਵਾਉਣ ਲਈ ਗੁਰਦੁਆਰਾ ਸਾਹਿਬ ਵੱਲ ਵਧੀ।
ਕਬਜ਼ਾ ਛੁਡਵਾਉਣ ਲਈ ਪੁੱਜੀ ਸੀ ਪੁਲਿਸ
ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਉਪਰ ਕਬਜ਼ੇ ਨੂੰ ਲੈ ਕੇ ਬਾਬਾ ਬੁੱਢਾ ਦਲ ਦੇ ਦੋ ਧੜਿਆਂ ਵਿਚਕਾਰ ਚੱਲ ਰਹੇ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਵੀਰਵਾਰ ਸਵੇਰੇ ਪੁਲਿਸ ਤੇ ਨਿਹੰਗਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ। ਜਿਸ 'ਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐੱਸਪੀ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ : Assembly Session: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਕਈ ਮੁੱਦਿਆਂ 'ਤੇ ਹੋਈ ਤਲਖੀ, ਚਾਰ ਬਿੱਲ ਪਾਸ
ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ