Ludhiana News: ਸੰਯੁਕਤ ਕਿਸਾਨ ਮੋਰਚਾ 25 ਅਕਤੂਬਰ ਕਰੇਗਾ ਹਾਈਵੇ ਜਾਮ
Advertisement
Article Detail0/zeephh/zeephh2485039

Ludhiana News: ਸੰਯੁਕਤ ਕਿਸਾਨ ਮੋਰਚਾ 25 ਅਕਤੂਬਰ ਕਰੇਗਾ ਹਾਈਵੇ ਜਾਮ

Ludhiana News:  ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਹੋਈ ਜਿੱਥੇ ਕਿ ਮੀਟਿੰਗ ਵਿੱਚ 25 ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ।

Ludhiana News: ਸੰਯੁਕਤ ਕਿਸਾਨ ਮੋਰਚਾ 25 ਅਕਤੂਬਰ ਕਰੇਗਾ ਹਾਈਵੇ ਜਾਮ

Ludhiana News: ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਹੋਈ ਜਿੱਥੇ ਕਿ ਮੀਟਿੰਗ ਵਿੱਚ 25 ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੀ ਖ਼ਰੀਦ ਅਤੇ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਦੋ ਦਿਨ ਦਾ ਸਮਾਂ ਮੰਗਿਆ ਸੀ। ਉਨ੍ਹਾਂ ਵੱਲੋਂ ਚਾਰ ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਹਾਲੇ ਤੱਕ ਵੀ ਹਾਲਤ ਉਸੇ ਤਰ੍ਹਾਂ ਦੇ ਬਣੇ ਹੋਏ ਹਨ। ਇਸ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਏ ਰਿਹਾ ਹੈ। 

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਪ੍ਰੋਗਰਾਮ ਉਲੀਕੇ ਗਏ ਹਨ। ਜਿਸ ਵਿੱਚ ਕਿਸਾਨ ਵੱਲੋਂ ਹੁਣ 25 ਅਕਤੂਬਰ ਨੂੰ 11 ਵਜੇ ਤੋਂ 3 ਵਜੇ ਤੱਕ ਨੈਸ਼ਨਲ ਹਾਈਵੇ ਤੇ ਮੰਡੀਆਂ ਦੇ ਨਜ਼ਦੀਕ ਕਿਸਾਨਾਂ ਨੂੰ ਨਾਲ ਲੈ ਕੇ ਧਰਨਾ ਲਗਾਇਆ ਜਾਵੇਗਾ ਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਤੋਂ ਬਾਅਦ 29 ਅਕਤੂਬਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦਫਤਰਾਂ ਦੇ ਬਾਹਰ ਧਰਨੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਨੇ ਦਫ਼ਤਰਾਂ ਵਿੱਚੋਂ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ। ਡੀਸੀ ਦਫਤਰਾਂ ਦਾ ਕੰਮ ਕਾਰ ਰੋਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਜੇ ਫਿਰ ਵੀ ਹਾਲਤ ਨਾ ਸੁਧਰੇ ਨਾ ਲਿਫਟਿੰਗ ਸ਼ੁਰੂ ਹੋਈ ਤਾਂ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਹੀਂ ਸ਼ੁਰੂ ਹੁੰਦੀ ਤਾਂ ਜ਼ਿਮਨੀ ਚੋਣਾਂ ਵਿੱਚ ਵੀ ਉਨ੍ਹਾਂ ਵੱਲੋਂ ਕੋਈ ਵੱਡਾ ਐਕਸ਼ਨ ਲੈਣ ਦੀ ਤਿਆਰੀ ਕੀਤੀ ਜਾ ਸਕਦੀ ਹੈ।

ਕਿਸਾਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਮੰਤਰੀ ਮੰਡੀਆਂ ਦੇ ਵਿੱਚ ਜਾ ਨਹੀਂ ਰਹੇ। ਜਦ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਰਹੀ ਹੈ। ਲਗਾਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਜਾ ਰਹੇ ਹਨ ਅਤੇ ਕਿਸਾਨਾਂ ਦੀ ਦਿੱਕਤ ਦੂਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਕੁਝ ਨਹੀਂ ਹੋ ਰਿਹਾ।

ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਨਾ ਹੱਲ ਹੋਇਆ ਤਾਂ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ਕਾਲੇ ਝੰਡੇ ਵੀ ਦਿਖਾਏ ਜਾ ਸਕਦੇ ਹਨ। ਜਦ ਰਵਨੀਤ ਸਿੰਘ ਬਿੱਟੂ ਤੇ ਕਿਸਾਨ ਆਗੂਆਂ ਤੋਂ ਸਵਾਲ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਕਿਸਾਨਾਂ ਉਤੇ ਸਵਾਲ ਚੁੱਕੇ ਜਾ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਹਮੇਸ਼ਾ ਹੀ ਕਿਸਾਨਾਂ ਦੇ ਉਲਟ ਰਹੀ ਹੈ। ਬਿੱਟੂ ਬੀਜੇਪੀ ਵਿੱਚ ਹੈ ਅਤੇ ਉਹ ਉਨ੍ਹਾਂ ਖਿਲਾਫ਼ ਬੋਲਦਾ ਪਰ ਜਦੋਂ ਉਨ੍ਹਾਂ ਦੇ ਸਾਹਮਣੇ ਆਇਆ ਤਾਂ ਫਿਰ ਇਸ ਗੱਲ ਦਾ ਕਿਸਾਨ ਵੀ ਜਵਾਬ ਦੇਣਗੇ ਤੇ ਉਸਨੂੰ ਵੀ ਕਾਲੇ ਝੰਡੇ ਦਿਖਾਉਣਗੇ।

 

Trending news