Kotkapura firing case: SIT ਦੀ ਚਾਰਜਸ਼ੀਟ `ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸਾਬਕਾ ਡੀਜੀਪੀ ਸਣੇ 8 ਲੋਕਾਂ ਦੇ ਨਾਮ ਸ਼ਾਮਿਲ
ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
SIT chargesheet on Punjab Kotkapura firing case news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਐਸਆਈਟੀ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal), ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal), ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਸਣੇ 8 ਲੋਕਾਂ ਦੇ ਨਾਮ ਸ਼ਾਮਿਲ ਕੀਤੇ ਗਏ ਹਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ 'ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ... ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ ..."
ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
SIT chargesheet on Punjab's Kotkapura firing case news: ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਦਾ ਦਿੱਤਾ ਸੀ ਭਰੋਸਾ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬਹਿਬਲ ਇਨਸਾਫ਼ ਮੋਰਚੇ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ 28 ਫਰਵਰੀ ਤੱਕ ਕਾਰਵਾਈ ਹੋਵੇਗੀ। ਇਸ ਮਾਮਲੇ ਵਿੱਚ IPC ਦੀ ਧਾਰਾਵਾਂ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਜੋੜੀਆਂ ਗਈਆ ਹਨ।
SIT ਵੱਲੋਂ ਪੇਸ਼ ਕੀਤੇ ਗਏ ਚਲਾਨ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਤੋਂ ਇਲਾਵਾ ਆਈ.ਜੀ.ਪਰਮ ਰਾਜ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ, ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ, ਐਸਐਸਪੀ ਚਰਨਜੀਤ ਸਿੰਘ, ਐਸਐਚਓ ਗੁਰਦੀਪ ਸਿੰਘ ਦੇ ਨਾਮ ਸ਼ਾਮਿਲ ਹਨ।
SIT chargesheet on Punjab's Kotkapura firing case news: Sukhbir Singh Badal ਤੇ Sumedh Saini ਗੋਲੀ ਕਾਂਡ ਦੇ "ਮਾਸਟਰਮਾਈਂਡ"
ਚਲਾਨ ਦੇ ਮੁਤਾਬਕ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਵੱਲੋਂ ਪਿੰਡ ਬੁਰਜ ਜਵਾਹਰ ਸਿੰਘਵਾਲਾ ਅਤੇ ਗੁਰਦੁਆਰਾ ਬਰਗਾੜੀ ਸਾਹਿਬ ਵਿਖੇ ਬੇਅਦਬੀ ਕੀਤੀ ਗਈ ਸੀ ਅਤੇ ਲਗਾਤਾਰ ਤਿੰਨ ਘਟਨਾਵਾਂ 'ਚ ਅਣਗਹਿਲੀ 'ਤੇ ਪਰਦਾ ਪਾਉਣ ਲਈ ਗੈਰਕਾਨੂੰਨੀ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਕੀਤੀ ਗਈ ਸੀ। ਇਨ੍ਹਾਂ ਦੋਵਾਂ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਵੀ ਇਸ ਸਾਜ਼ਿਸ਼ 'ਚ ਮਦਦ ਕਰਨ ਦੇ ਦੋਸ਼ ਲਗਾਏ ਗਏ ਹਨ।
ਇਹ ਵੀ ਪੜ੍ਹੋ: Lovepreet Singh Released : ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਹੋਇਆ ਰਿਹਾਅ !
ਇਨ੍ਹਾਂ ਤੋਂ ਇਲਾਵਾ ਤਤਕਾਲੀ ਆਈਜੀ ਪਰਮ ਰਾਜ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ, ਐਸਐਸਪੀ ਚਰਨਜੀਤ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਐੱਸਐੱਸਪੀ ਸੁਖਮੰਦਰ ਸਿੰਘ ਮਾਨ 'ਤੇ ਸਾਜ਼ਿਸ਼ ਰਚਣ ਦੇ ਨਾਲ-ਨਾਲ ਤੱਥਾਂ ਨੂੰ ਛੁਪਾਉਣ ਦਾ ਦੋਸ਼ ਹੈ ਅਤੇ ਐਸ.ਐਚ.ਓ ਗੁਰਦੀਪ ਸਿੰਘ 'ਤੇ ਵੀ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ।