Mohali News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
Mohali News: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ।
Mohali News: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮਵੀ ਸੁਚਿੰਦਰ ਕੁਮਾਰ, ਪੀਵੀਐਸਐੱਮ, ਏਵੀਐਸਐਮ, ਵਾਈਐਸਐਮ, ਵੀਐਸਐਮ, ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ।
ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸਫ਼ਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 50 ਕੈਡਿਟ ਕਮਿਸ਼ਨਡ ਅਫ਼ਸਰ ਬਣੇ ਹਨ।
ਇਸ ਇੰਸਟੀਚਿਊਟ ਨੇ 56.64 ਫੀਸਦ ਦੀ ਸਫਲਤਾ ਦਰ ਹਾਸਲ ਕਰਕੇ ਇੱਕ ਹੋਰ ਮੀਲ ਪੱਥਰ ਸਥਾਪਤ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਸੰਸਥਾ ਦੇ ਦੋ ਹੋਰ ਕੈਡਿਟਾਂ ਜਸਕੀਰਤ ਸਿੰਘ (ਜ਼ਿਲ੍ਹਾ ਮੋਹਾਲੀ) ਅਤੇ ਜਲੰਧਰ ਜ਼ਿਲ੍ਹੇ ਦੇ ਸਕਸ਼ਮ ਗੁਪਤਾ ਨੂੰ ਇਸ ਸਾਲ ਮਈ ਵਿੱਚ ਭਾਰਤੀ ਜਲ ਸੈਨਾ ਵਿੱਚ ਸਬ-ਲੈਫ਼ਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ 'ਨਿਸ਼ਚੈ ਕਰ ਅਪਨੀ ਜੀਤ ਕਰੋਂ' ਵਾਲੇ ਮੋਟੋ ਉਤੇ ਖਰਾ ਉਤਰਨ ਅਤੇ ਦੇਸ਼ ਦੀ ਸੇਵਾ ਪ੍ਰਤੀ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ।
22 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ ਦੀ ਇੰਟਰਵਿਊ ਕੀਤੀ ਪਾਸ
ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ 22 ਹੋਰ ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਦੀ ਇੰਟਰਵਿਊ ਵੀ ਪਾਸ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਅਪ੍ਰੈਲ ਵਿੱਚ ਐਨਡੀਏ-152 ਕੋਰਸ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਕੈਡਿਟ ਨਵਜੋਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਹੁਣ ਇਹ 22 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਵਿੱਚ ਜਾਣ ਲਈ ਜੁਆਇੰਨ ਲੈਟਰਾਂ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ