Farmer Protest: ਮੁੜ ਬੰਦ ਹੋਣਗੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ, ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
Farmer Protest: ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ ਆਪਣੀਆਂ ਮੰਗਾਂ ਨੂੰ ਲੈ ਕੇ 20,21,22 ਫਰਵਰੀ ਨੂੰ ਪੰਜਾਬ ਭਰ ਦੇ ਟੋਲ ਪਲਾਜੇ ਫਰੀ ਕਰਵਾਏ ਜਾਣਗੇ। ਪੰਜਾਬ ਭਰ ਵਿੱਚ ਭਾਜਪਾ ਦੇ ਵੱਡੇ ਆਗੂ ਜਾਂ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਦੇ ਘਰਾਂ ਬਾਹਰ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ।
Ludhiana Skm Meeting News(Tarsem LaL Bhardwaj): ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ 37 ਜੱਥੇਬੰਦੀਆਂ ਨੇ ਲੁਧਿਆਣਾ ਦੇ ਈਸੜੂ ਭਵਨ ਵਿੱਚ ਮੀਟਿੰਗ ਕੀਤੀ। ਜਿਸ ਤੋਂ ਬਾਅਦ ਮੋਰਚੇ ਦੇ ਆਗੂ ਨੇ ਪ੍ਰੈਸ ਕਾਨਫਰੰਸ ਕਰ ਵੱਡੇ ਐਲਾਨ ਕੀਤੇ। ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ ਆਪਣੀਆਂ ਮੰਗਾਂ ਨੂੰ ਲੈ ਕੇ 20,21,22 ਫਰਵਰੀ ਨੂੰ ਪੰਜਾਬ ਭਰ ਦੇ ਟੋਲ ਪਲਾਜੇ ਫਰੀ ਕਰਵਾਏ ਜਾਣਗੇ। ਪੰਜਾਬ ਭਰ ਵਿੱਚ ਭਾਜਪਾ ਦੇ ਵੱਡੇ ਆਗੂ ਜਾਂ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਦੇ ਘਰਾਂ ਬਾਹਰ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ।
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜਿਹੜੇ ਜ਼ਿਲ੍ਹੇ ਵਿੱਚ ਬੀਜੇਪੀ ਦੇ ਵੱਡੇ ਲੀਡਰ ਦੇ ਘਰ ਜਾਂ ਫਿਰ ਟੋਲ ਪਲਾਜ਼ੇ ਨਾ ਮੌਜੂਦ ਹੋਏ ਤਾਂ ਡੀਸੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਇਹ ਵੀ ਆਖਿਆ ਕਿ 21 ਫਰਵਰੀ ਨੂੰ ਨੈਸ਼ਨਲ ਪੱਧਰ 'ਤੇ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣਗੀਆਂ ਇੱਕ ਮੀਟਿੰਗ ਕੀਤੀ ਜਾਵੇਗੀ। ਉਸ ਮੀਟਿੰਗ ਇਹ ਐਲਾਨ ਕੀਤਾ ਜਾਵੇਗਾ ਕਿ ਪੰਜਾਬ ਦੀ ਤਰਜ਼ 'ਤੇ ਦੇਸ਼ਭਰ ਵਿੱਚ ਵਿਆਪਿਕ ਵੱਡਾ ਅੰਦੋਲਨ ਛੇੜਿਆ ਜਾਵੇਗਾ। ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋਣਗੀਆਂ ਅੰਦੋਲਨ ਜਾਰੀ ਰਹਿਣਗੇ।
ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਸਰਕਾਰ ਇਸ ਅੰਦੋਲਨ ਨੂੰ ਰੋਕਣ ਲਈ ਅੱਜ ਹੋਣ ਵਾਲੀ ਮੀਟਿੰਗ ਵਿੱਚ ਗੋਲ-ਮੋਲ ਕਰਕੇ ਕੁੱਝ ਮੰਗਾਂ ਮੰਨ ਲਈ ਪ੍ਰੋਪਜ਼ਲ ਪੇਸ਼ ਕਰ ਸਕਦੀ ਹੈ, ਪਰ ਅਸੀਂ ਉਨ੍ਹਾਂ ਨੂੰ ਹੁਣੇ ਖ਼ਾਰਜ਼ ਕਰਦੇ ਹਾਂ। ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਤਾ ਪੂਰਨ ਰੂਪ ਵਿੱਚ ਕੋਈ ਹੱਲ ਨਹੀਂ ਕਰਦੀ।
ਉਨ੍ਹਾਂ ਨੇ ਕਿਹਾ ਕਿ ਬੱਲਾਂ ਵਾਲੇ ਸੰਤਾਂ ਨੇ ਸਾਨੂੰ ਬੇਨਤੀ ਕੀਤੀ ਸੀ ਕਿ ਸ਼੍ਰੀ ਗੁਰੂ ਰਵੀਦਾਸ ਦੇ ਆਗਮਨ ਪੁਰਬ ਸਬੰਧੀ ਟਰੇਨਾਂ ਨਾ ਰੋਕੀਆਂ ਜਾਣ ਜਿਸ ਤੇ ਐਸਕੇਐੱਮ ਨੇ ਫੈਸਲਾ ਲਿਆ ਹੈ ਕਿ ਟ੍ਰੇਨਾਂ ਨਹੀਂ ਰੋਕੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ 22 ਤਰੀਕ ਨੂੰ ਦਿੱਲੀ ਵਿੱਚ ਆਲ ਇੰਡੀਆ ਬਾਡੀ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਨੁਮਾਇੰਦੇ ਦਿੱਲੀ ਜਾਣਗੇ ਜਿਸ ਵਿੱਚ ਆਪਣੀਂਆਂ ਮੰਗਾਂ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।