Bharat Band News: SKM 16 ਫਰਵਰੀ ਨੂੰ ਪੂਰਾ ਭਾਰਤ ਕਰੇਗਾ ਬੰਦ
Bharat Band News: ਸਕੀਮ ਨੂੰ ਸਰਕਾਰ ਆਪਣੇ ਪੱਧਰ `ਤੇ ਪ੍ਰਾਈਵੇਟ ਕਰੇ ਨਾ ਕਿ ਪਿਛਲੇ 60 ਸਾਲਾਂ ਤੋਂ ਵੱਧ ਤੋਂ ਵੱਧ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ।
Chandigarh Kisan News: ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਹੈ। ਭਾਰਤ ਬੰਦ ਦੌਰਾਨ ਕੋਈ ਵੀ ਐਮਰਜੈਂਸੀ ਸੇਵਾਂ ਬੰਦ ਨਹੀਂ ਕੀਤੀ ਜਾਵੇਗੀ। ਦੇਸ਼ ਭਰ ਦੇ ਮੁਲਾਜ਼ਮ 16 ਫਰਵਰੀ ਨੂੰ ਹੜ੍ਹਤਾਲ ਕਰਨਗੇ । ਜਿਸ ਵਿੱਚ ਪੀ.ਆਰ.ਟੀ.ਸੀ, ਪਨਬੱਸ, ਕੋਲ ਇੰਡੀਆ, ਟਰੱਕ ਯੂਨੀਅਨ, ਬਿਜਲੀ ਵਿਭਾਗ, ਪ੍ਰਾਈਵੇਟ ਬੱਸ ਯੂਨੀਅਨ, ਆੜ੍ਹਤੀਏ, ਵਪਾਰੀ ਸਮੇਤ ਇਹ ਪ੍ਰਦਰਸ਼ਨ ਹੋਵੇਗਾ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਾਡੇ ਇਸ ਬੰਦ ਨੂੰ ਸਾਰੀਆਂ ਜੱਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਦੇਸ਼ ਭਰ ਵਿੱਚ ਇਸ ਬੰਦ ਨੂੰ ਸਫ਼ਲ ਬਣਾਉਣ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬੰਦ ਵਾਲੇ ਦਿਨ ਕਿਸ ਵੀ ਤਰ੍ਹਾਂ ਦੀ ਐਮਰਜੈਂਸੀ ਸੇਵਾ ਨੂੰ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਨੇ ਨਾਲ ਹੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦਿਨ ਕੋਈ ਵੀ ਪੇਪਰ ਹੈ ਤਾਂ ਉਸ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਐਮਐਸਪੀ ਦੀ ਗਰੰਟੀ, ਲਖੀਮਪੁਰ ਮਾਮਲੇ ਵਿੱਚ ਦੋਸ਼ੀਆਂ ਨੂੰ ਬਣਦੀ ਸਜ਼ਾ ਅਤੇ ਕਿਸਾਨਾਂ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਰੱਦ ਕਰਨ ਕਰਨ ਸਮੇਤ ਕਿਸਾਨਾਂ ਦਾ 18 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਨੂੰ ਲੈਕੇ ਇਹ ਬੰਦ ਕੀਤਾ ਜਾਵੇਗਾ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਭਾਅ ਸਹੀਂ ਨਹੀਂ ਮਿਲ ਰਹੇ ਜਿਸ ਕਾਰਨ ਕਿਸਾਨਾਂ ਨੂੰ ਵਿੱਤੀ ਘਾਟੇ ਦਾ ਸਹਾਮਣਾ ਕਰਨਾ ਪੈ ਰਿਹਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ 60 ਸਾਲਾਂ ਤੋਂ ਵੱਧ ਉਮਰ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣਾ ਜੀਵਨ ਸਹੀ ਢੰਗ ਨਾਲ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ “ਭਾਰਤ ਰਤਨ” ਪੀ.ਵੀ. ਨਰਸਿਮਹਾ ਰਾਓ ਅਤੇ ਡਾ. ਐਮ.ਐਸ. ਸਵਾਮੀਨਾਥਨ ਨੂੰ ਵੀ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਜਾਣ ਦਾ ਸਵਾਗਤ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਜੋ ਵੀ ਸਿਫਾਰਿਸ਼ ਕੀਤੀ ਗਈ ਹੈ ਉਨ੍ਹਾਂ ਨੂੰ ਲਾਗੂ ਕੀਤਾ ਜਾਵੇ। ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।