ਚੰਡੀਗੜ: ਸੰਗਰੂਰ ਵਿਚ ਆਮ ਆਦਮੀ ਪਾਰਟੀ ਦੀ ਹਾਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਸੰਗਰੂਰ ਵਿਚ ਰੀਜਨਲ ਵਾਟਰ ਟੈਸਟਿੰਗ ਲੈਬਾਰਟਰੀ ਅਤੇ ਮਹਾਰਾਜਾ ਰਣਬੀਰ ਕਲੱਬ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ। ਅਜਿਹੇ 'ਚ ਅਜਿਹੀ ਹਰਕਤ ਕਾਰਨ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।


COMMERCIAL BREAK
SCROLL TO CONTINUE READING

 


ਫਰੀਦਕੋਟ ਅਤੇ ਫਿਰੋਜ਼ਪੁਰ ਵਿਚ ਵੀ ਲਿਖੇ ਨਾਅਰੇ


ਪੰਜਾਬ ਵਿਚ ਇਸ ਤੋਂ ਪਹਿਲਾਂ ਵੀ ਕਈ ਵਾਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਫਰੀਦਕੋਟ ਅਤੇ ਫ਼ਿਰੋਜ਼ਪੁਰ ਵਿਚ ਵੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾ ਚੁੱਕੇ ਹਨ। ਫਰੀਦਕੋਟ 'ਚ ਇਹ ਨਾਅਰੇ ਪਹਿਲਾਂ ਬਾਜ਼ੀਗਰ ਬਸਤੀ ਪਾਰਕ ਦੀ ਕੰਧ 'ਤੇ ਅਤੇ ਫਿਰ ਜੱਜ ਦੀ ਕੋਠੀ ਦੀ ਕੰਧ 'ਤੇ ਲਿਖੇ ਗਏ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ ਡਿਵੀਜ਼ਨਲ ਰੇਲਵੇ ਮੈਨੇਜਰ ਦੀ ਕੋਠੀ ਦੇ ਬਾਹਰ ਇਹ ਨਾਅਰੇ ਲਿਖੇ ਗਏ। ਹਾਲਾਂਕਿ, ਪੁਲਿਸ ਨੇ ਇਸ ਦਾ ਦੋਸ਼ ਸਿੱਖ ਫਾਰ ਜਸਟਿਸ ਦੇ ਕਿੰਗਪਿਨ ਗੁਰਪਤਵੰਤ ਸਿੰਘ ਪੰਨੂ 'ਤੇ ਲਗਾਇਆ।


 


 


ਕੱਲ੍ਹ ਹੀ ਸਿਮਰਨਜੀਤ ਸਿੰਘ ਮਾਨ ਨੇ ਜਿੱਤੀ ਸੀ ਜ਼ਿਮਨੀ ਚੋਣ


ਭਗਵੰਤ ਮਾਨ ਦੇ ਵਿਧਾਇਕ ਬਣਨ ਤੋਂ ਬਾਅਦ ਖਾਲੀ ਹੋਈ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕੀਤੀ ਹੈ। ਇਸ ਨਾਲ ਮੰਨਿਆ ਜਾ ਰਿਹਾ ਹੈ ਕਿ ਸੂਬੇ ਵਿੱਚ ਸਰਕਾਰ ਬਣਾਉਣ ਦੇ ਬਾਵਜੂਦ ਭਗਵੰਤ ਮਾਨ ਆਪਣਾ ਗੜ੍ਹ ਬਚਾਉਣ ਵਿੱਚ ਨਾਕਾਮ ਰਹੇ ਅਤੇ ਸਿਰਫ਼ ਤਿੰਨ ਮਹੀਨਿਆਂ ਵਿੱਚ ਹੀ ਉਨ੍ਹਾਂ ਦਾ ਕਿਲ੍ਹਾ ਢਹਿ ਗਿਆ।


 


WATCH LIVE TV