Amritsar News: ਐਸਓਆਈ ਦਾ ਜ਼ਿਲ੍ਹਾ ਪ੍ਰਧਾਨ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement
Article Detail0/zeephh/zeephh1792381

Amritsar News: ਐਸਓਆਈ ਦਾ ਜ਼ਿਲ੍ਹਾ ਪ੍ਰਧਾਨ ਹੈਰੋਇਨ ਸਮੇਤ ਗ੍ਰਿਫ਼ਤਾਰ

Amritsar News:  ਕਾਊਂਟਰ ਇੰਟੈਲੀਜੈਂਸੀ ਨੇ ਸਟੂਡੈਂਟ ਆਰਗਨਾਈਜੇਸ਼ਨ ਆਫ ਇੰਡੀਆ ਦੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Amritsar News: ਐਸਓਆਈ ਦਾ ਜ਼ਿਲ੍ਹਾ ਪ੍ਰਧਾਨ ਹੈਰੋਇਨ ਸਮੇਤ ਗ੍ਰਿਫ਼ਤਾਰ

Amritsar News:  ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਟੂਡੈਂਟਸ ਆਰਗਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨੂੰ ਕਾਊਂਟਰ ਇੰਟੈਲੀਜੈਂਸੀ ਨੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ।

ਕਾਊਂਟਰ ਇੰਟੈਲੀਜੈਂਸ ਵੱਲੋਂ ਤੇਜਬੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਹਿਲਾਂ ਵੀ 100 ਗ੍ਰਾਮ ਹੈਰੋਇਨ, ਇੱਕ ਕਾਰ ਤੇ 3 ਲੱਖ ਰੁਪਏ ਡਰੱਗ ਮਨੀ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪਹਿਲਾਂ ਇਸ ਮਾਮਲੇ ਵਿੱਚ ਪੁਲਿਸ ਨੇ ਗੁਰਜੀਤ ਸਿੰਘ ਨਾਮ ਦੇ ਸਖ਼ਸ਼ ਨੂੰ ਗ੍ਰਿਫ਼ਤਾਰ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੇ ਰਿਕਾਰਡ 'ਚ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ

ਚਿੱਟੇ ਸਮੇਤ ਸਮੇਤ ਫੜੇ ਗਏ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਦੀ ਵੱਡੇ ਨੇਤਾਵਾਂ ਨਾਲ ਕਾਫੀ ਨੇੜਤਾ ਹੈ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਰਿਮਾਂਡ ਹਾਸਲ ਕਰਕੇ ਪੁਲਿਸ ਨੇ ਮੁਲਜ਼ਮ ਕੋਲੋਂ ਪੁੱਛਗਿੱਛ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : Punjab News: ਮਾਨਸਾ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਹੋਈ ਮੌਤ

 

Trending news