Punjab News: ਕੁਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਘਿਨੌਣੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ: ਬਿੱਟਾ
Advertisement
Article Detail0/zeephh/zeephh1691023

Punjab News: ਕੁਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਘਿਨੌਣੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ: ਬਿੱਟਾ

Punjab News: ਫਤਿਹਗੜ੍ਹ ਸਾਹਿਬ ਦੇ ਦੌਰੇ ਉਤੇ ਪੁੱਜੇ ਮਨਿੰਦਰ ਸਿੰਘ ਬਿੱਟਾ ਨੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਦੀ ਨਿਖੇਧੀ ਕੀਤੀ ਅਤੇ ਸਾਰਿਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।

Punjab News: ਕੁਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਘਿਨੌਣੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ: ਬਿੱਟਾ

Punjab News: ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰ ਸਿੰਘ ਬਿੱਟਾ ਫਤਿਹਗੜ੍ਹ ਸਾਹਿਬ ਦੇ ਦੌਰੇ ਦੌਰਾਨ ਅਮਲੋਹ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਹਨ ਜੋ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਇਸ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਬਿੱਟਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਧਮਾਕੇ ਹੋ ਰਹੇ ਹਨ ਜੋ ਕਿ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਅੰਮ੍ਰਿਤਸਰ ਵਿੱਚ ਹੋਈ ਬੇਅਦਬੀ ਦੀ ਘਟਨਾ ਦੌਰਾਨ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਮਾਰ ਦਿੱਤਾ ਗਿਆ ਸੀ ਜੇਕਰ ਉਸ ਦੋਸ਼ੀ ਨੂੰ ਨਾ ਮਾਰਿਆ ਜਾਂਦਾ ਤਾਂ ਹੋ ਸਕਦਾ ਹੈ ਅੱਜ ਇਹ ਧਮਾਕਿਆਂ ਦੀ ਘਟਨਾ ਨਾ ਹੁੰਦੀ ਹੋ ਸਕਦਾ ਹੈ ਕਿ ਉਹ ਦੋਸ਼ੀ ਇਨ੍ਹਾਂ ਦੇ ਹੀ ਗਿਰੋਹ ਦਾ ਮੈਂਬਰ ਹੋਵੇ।

ਉਨ੍ਹਾਂ ਨੇ ਕਿਹਾ ਕਿ ਜਿੱਥੇ ਸਾਰੇ ਧਰਮਾਂ ਦੇ ਲੋਕ ਨਤਮਸਤਕ ਹੋਣ ਲਈ ਜਾਂਦੇ ਹਨ ਉੱਥੇ ਅਜਿਹੀ ਘਟਨਾ ਹੋਣਾ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਸਾਡੇ ਧਰਮ ਪ੍ਰਚਾਰ ਵਿੱਚ ਕੋਈ ਕਮੀ ਹੈ। ਸਾਡਾ ਧਰਮ ਵਿੱਚ ਤਾਂ ਕਿਸੇ ਨੂੰ ਮਾਰਨਾ ਨਹੀਂ ਸਿਖਾਇਆ ਜਾਂਦਾ। ਉੱਥੇ ਹੀ ਇਸ ਮੌਕੇ ਬਿੱਟਾ ਨੇ ਕਿਹਾ ਕਿ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲਿਆਂ ਨੂੰ ਇੱਕ ਮੰਚ ਉਪਰ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੀਆਂ ਸਿੱਖਿਆਵਾਂ ਬਾਰੇ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ : Amritsar blast Latest News: ਅੰਮ੍ਰਿਤਸਰ ਬਲਾਸਟ ਮਾਮਲੇ 'ਚ ਪੰਜਾਬ ਦੇ DGP ਨੇ ਕੀਤੇ ਵੱਡੇ ਖੁਲਾਸੇ! ਜਾਣੋ ਕੀ ਕਿਹਾ

ਉੱਥੇ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਧਮਾਕਿਆਂ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਅਨਸਰ ਫੜੇ ਗਏ ਹਨ ਜੋ ਕਿ ਖੁਸ਼ੀ ਦੀ ਗੱਲ ਹੈ ਉਥੇ ਹੀ ਬਿੱਟਾ ਨੇ ਪੰਜਾਬ ਦੇ ਡੀਜੀਪੀ ਦੀ ਵੀ ਤਾਰੀਫ਼ ਕੀਤੀ। ਬਿੱਟਾ ਨੇ ਕਿਹਾ ਕਿ ਅੱਜ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਥੋਂ ਤੱਕ ਕਿ ਅਕਾਲ ਤਖਤ ਦੇ ਜਥੇਦਾਰ ਸਾਹਿਬ ਨੂੰ ਵੀ ਨਹੀਂ ਬਖਸ਼ਿਆ ਜਾਂਦਾ। ਉਥੇ ਹੀ ਅੰਮ੍ਰਿਤਪਾਲ ਸਿੰਘ ਬਾਰੇ ਬੋਲਦੇ ਹੋਏ ਕਿਹਾ ਕਿ ਉਸਨੇ ਥਾਣੇ ਵਿੱਚ ਗੁਰੂ ਗ੍ਰੰਥ ਸਾਹਿਬ ਨੂੰ ਲਿਜਾਕੇ ਬੇਅਦਬੀ ਕੀਤੀ ਹੈ ਉਸ ਬਾਰੇ ਕੋਈ ਨਹੀਂ ਬੋਲਿਆ।

ਇਹ ਵੀ ਪੜ੍ਹੋ : Nangal Gas Leak: ਲੁਧਿਆਣਾ ਤੋਂ ਬਾਅਦ ਨੰਗਲ 'ਚ ਹੋਈ ਗੈਸ ਲੀਕ, ਵਿਦਿਆਰਥੀ ਤੇ ਅਧਿਆਪਕ ਪ੍ਰਭਾਵਿਤ, ਸਕੂਲ ਵਿੱਚ ਛੁੱਟੀ

ਫਤਿਹਗੜ੍ਹ ਸਾਹਿਬ ਤੋਂ ਜਗਮੀਤ ਸਿੰਘ ਦੀ ਰਿਪੋਰਟ

Trending news