Khanna News: ਜਾਇਦਾਦ ਦੇ ਵਿਵਾਦ ਨੂੰ ਲੈ ਕੇ ਪੁੱਤਰ ਨੇ ਮਾਂ ਦੀ ਕੀਤੀ ਬੇਰਹਿਮੀ ਨਾਲ ਹੱਤਿਆ
Advertisement
Article Detail0/zeephh/zeephh1930455

Khanna News: ਜਾਇਦਾਦ ਦੇ ਵਿਵਾਦ ਨੂੰ ਲੈ ਕੇ ਪੁੱਤਰ ਨੇ ਮਾਂ ਦੀ ਕੀਤੀ ਬੇਰਹਿਮੀ ਨਾਲ ਹੱਤਿਆ

Khanna News:  ਖੰਨਾ ਵਿੱਚ ਜਾਇਦਾਦ ਦੇ ਝਗੜੇ ਕਾਰਨ ਪੁੱਤਰ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁੱਤਰ ਨੇ ਬਜ਼ੁਰਗ ਮਾਂ ਦੇ ਪੇਟ ਵਿੱਚ ਚਾਕੂ ਨਾਲ ਕਈ ਵਾਰ ਕੀਤੇ।

 Khanna News: ਜਾਇਦਾਦ ਦੇ ਵਿਵਾਦ ਨੂੰ ਲੈ ਕੇ ਪੁੱਤਰ ਨੇ ਮਾਂ ਦੀ ਕੀਤੀ ਬੇਰਹਿਮੀ ਨਾਲ ਹੱਤਿਆ

Khanna News: ਖੰਨਾ ਵਿੱਚ ਜਾਇਦਾਦ ਦੇ ਝਗੜੇ ਕਾਰਨ ਪੁੱਤਰ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁੱਤਰ ਨੇ ਬਜ਼ੁਰਗ ਮਾਂ ਦੇ ਪੇਟ ਵਿੱਚ ਚਾਕੂ ਨਾਲ ਕਈ ਵਾਰ ਕੀਤੇ। ਇਸ ਕਾਰਨ ਬਜ਼ੁਰਗ ਮਾਂ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਈ। ਇੰਨਾ ਹੀ ਨਹੀਂ ਕਾਤਲ ਨੇ ਆਪਣੇ ਭਰਾ ਉਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ (77) ਵਜੋਂ ਹੋਈ।

ਬਲਜੀਤ ਕੌਰ ਦੇ ਪੁੱਤਰ ਜੰਗ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਹੀ ਪਿੰਡ ਵਿੱਚ ਕੀਰਤ ਵੈਸ਼ਨੋ ਢਾਬੇ ਦੇ ਨਾਂ ’ਤੇ ਕੰਮ ਕਰ ਰਿਹਾ ਹੈ। ਉਹ ਆਪਣੀ ਮਾਂ ਨਾਲ ਢਾਬੇ ਉਤੇ ਮੌਜੂਦ ਸੀ ਅਤੇ ਇਸੇ ਦੌਰਾਨ ਉਸਦਾ ਭਰਾ ਪਰਮਿੰਦਰ ਸਿੰਘ ਆ ਗਿਆ।  ਜਿਸ ਨੇ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਪਰਮਿੰਦਰ ਨੇ ਢਾਬੇ ਦੀ ਬਿਜਲੀ ਬੰਦ ਕਰ ਦਿੱਤੀ। ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਪਰਮਿੰਦਰ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਉਸਦੀ ਮਾਂ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ ਵਿੱਚ ਆਏ ਪਰਮਿੰਦਰ ਸਿੰਘ ਨੇ ਮਾਂ ਦੇ ਪੇਟ ਵਿੱਚ ਚਾਕੂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।

ਜਦੋਂ ਜੰਗ ਸਿੰਘ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਉਤੇ ਵੀ ਕਈ ਵਾਰ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਮਾਂ ਤੇ ਜੰਗ ਸਿੰਘ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਵਾਇਆ ਗਿਆ। ਬਲਜੀਤ ਕੌਰ ਦੀ ਹਾਲਤ ਨਾਜ਼ੁਕ ਸੀ ਜਿਸ ਕਰਕੇ ਚੰਡੀਗੜ੍ਹ ਰੈਫਰ ਕੀਤਾ ਗਿਆ। ਓਥੇ ਬਲਜੀਤ ਕੌਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ : Jalandhar Firing News: 2 ਧਿਰਾਂ ਵਿਚਾਲੇ ਆਹਮੋ-ਸਾਹਮਣੇ ਹੋਈ ਫਾਇਰਿੰਗ, ਇੱਕ ਦੇ ਸਿਰ 'ਚ ਲੱਗੀ ਗੋਲੀ

ਡੀਐਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਹਮਲੇ ਵਿੱਚ ਜ਼ਖ਼ਮੀ ਹੋਏ ਜੰਗ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪਰਮਿੰਦਰ ਸਿੰਘ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਕਤਲ ਤੇ ਇਰਾਦਾ ਕਤਲ ਦੀਆਂ ਦੋਵੇਂ ਧਾਰਾਵਾਂ ਲਗਾਈਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Ludhiana News: ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਦੇ ਸਪਲਾਈ ਕਰ ਰਹੀ ਨਸ਼ਾ, ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ

 

Trending news