Amritsar Murder News: ਕਲਯੁੱਗੀ ਪੁੱਤ ਵੱਲੋਂ ਪਿਓ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਦੀ ਕੋਸ਼ਿਸ਼; ਵਿਦੇਸ਼ ਜਾਣ ਨੂੰ ਲੈ ਕੇ ਰਹਿੰਦਾ ਸੀ ਝਗੜਾ
Amritsar Murder News: ਅੰਮ੍ਰਿਤਸਰ ਵਿੱਚ ਕਲਯੁੱਗੀ ਪੁੱਤਰ ਨੇ ਆਪਣੇ ਪਿਓ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
Amritsar Murder News (ਪਰਮਬੀਰ ਸਿੰਘ ਔਲਖ) : ਅੰਮ੍ਰਿਤਸਰ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਆਈ ਸਾਹਮਣੇ ਆਈ। ਕਲਯੁੱਗੀ ਪੁੱਤ ਵੱਲੋਂ ਆਪਣੇ ਪਿਓ ਨੂੰ ਹੀ ਗੋਲੀ ਮਾਰ ਦਿੱਤੀ ਗਈ। ਫਿਰ ਪੁੱਤ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ।
ਵਿਦੇਸ਼ ਜਾਣ ਨੂੰ ਲੈ ਕੇ ਪਿਓ ਪੁੱਤ ਵਿਚਕਾਰ ਅਕਸਰ ਹੀ ਝਗੜਾ ਰਹਿੰਦਾ ਸੀ। ਗੋਲੀ ਲੱਗਣ ਨਾਲ ਪਿਓ ਦੀ ਮੌਤ ਹੋ ਗਈ ਹੈ। ਪੁੱਤ ਨੇ ਵੀ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਪਰ ਉਹ ਹਾਲੇ ਜ਼ੇਰੇ ਇਲਾਜ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਦੇਸ਼ ਜਾਣ ਨੂੰ ਲੈ ਕੇ ਪਿਓ ਪੁੱਤ ਵਿਚਾਲੇ ਅਕਸਰ ਹੀ ਝਗੜਾ ਰਹਿੰਦਾ ਸੀ।
ਪੁਲਿਸ ਅਨੁਸਾਰ ਨੰਗਲੀ ਪਿੰਡ ਦੇ ਰੁਪਿੰਦਰ ਸਿੰਘ ਖੇਤੀ ਕਰਦਾ ਹੈ ਅਤੇ ਉਹ ਆਪਣੇ ਪੁੱਤਰ ਅਮਨਦੀਪ ਸਿੰਘ ਨੂੰ ਵਕੀਲ ਬਣਾਉਣਾ ਚਾਹੁੰਦਾ ਸੀ ਪਰ ਉਹ 12ਵੀਂ ਦੀ ਪੜ੍ਹਾਈ ਤੋਂ ਬਾਅਦ ਆਈਲੈਟਸ ਕਰਕੇ ਵਿਦੇਸ਼ ਸੈਟਲ ਹੋਣਾ ਚਾਹੁੰਦਾ ਸੀ। ਪਰਿਵਾਰ 'ਚ ਇਸੇ ਗੱਲ ਨੂੰ ਲੈ ਕੇ ਬਾਪ-ਬੇਟੇ 'ਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਸਵੇਰੇ ਦੋਵੇਂ ਪਿਉ-ਪੁੱਤ ਦਰਮਿਆਨ ਵਿਵਾਦ ਹੋ ਗਿਆ। ਗੁੱਸੇ 'ਚ ਬੇਟੇ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਪਹਿਲਾ ਪਿਤਾ ਨੂੰ ਗੋਲ਼ੀ ਮਾਰੀ ਤੇ ਫਿਰ ਖੁਦ ਨੂੰ ਵੀ ਗੋਲ਼ੀ ਮਾਰ ਕੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਹੀ ਰੁਪਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਅਮਨਦੀਪ ਸਿੰਘ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : Karamjit Anmol Nominations : 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਪੁਲਿਸ ਨੇ ਦੱਸਿਆ ਕਿ ਵਿਦੇਸ਼ ਜਾਣ ਨੂੰ ਲੈ ਕੇ ਪਿਓ-ਪੁੱਤ ਵਿਚਕਾਰ ਅਕਸਰ ਹੀ ਝਗੜਾ ਰਹਿੰਦਾ ਸੀ ਤੇ ਬੀਤੇ ਦਿਨ ਹੀ ਇਹ ਕਲੇਸ਼ ਇੰਨਾ ਵੱਧ ਗਿਆ ਕਿ ਗੁੱਸੇ ਵਿੱਚ ਆਏ ਪੁੱਤ ਨੇ ਪਹਿਲਾਂ ਪਿਓ ਦੇ ਗੋਲੀ ਮਾਰੀ ਤੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : PM Modi Nomination: ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ PM ਨਰਿੰਦਰ ਮੋਦੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ