Amritsar Murder: ਖ਼ੂਨ ਦੇ ਰਿਸ਼ਤੇ ਹੋਏ ਤਾਰ-ਤਾਰ; ਕਲਯੁੱਗੀ ਪੁੱਤਰ ਨੇ ਜਾਇਦਾਦ ਲਈ ਮਾਂ ਦਾ ਕੀਤਾ ਕਤਲ
Advertisement
Article Detail0/zeephh/zeephh2476538

Amritsar Murder: ਖ਼ੂਨ ਦੇ ਰਿਸ਼ਤੇ ਹੋਏ ਤਾਰ-ਤਾਰ; ਕਲਯੁੱਗੀ ਪੁੱਤਰ ਨੇ ਜਾਇਦਾਦ ਲਈ ਮਾਂ ਦਾ ਕੀਤਾ ਕਤਲ

Amritsar Murder:  ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਖੂਨ ਦੇ ਰਿਸ਼ਤੇ ਤਾਰ-ਤਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਵੱਲੋਂ ਆਪਣੀ ਹੀ ਸਕੀ ਮਾਂ ਦਾ ਕਤਲ ਕਰ ਦਿੱਤਾ ਗਿਆ। 

Amritsar Murder: ਖ਼ੂਨ ਦੇ ਰਿਸ਼ਤੇ ਹੋਏ ਤਾਰ-ਤਾਰ; ਕਲਯੁੱਗੀ ਪੁੱਤਰ ਨੇ ਜਾਇਦਾਦ ਲਈ ਮਾਂ ਦਾ ਕੀਤਾ ਕਤਲ

Amritsar Murder: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਖੂਨ ਦੇ ਰਿਸ਼ਤੇ ਤਾਰ-ਤਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਵੱਲੋਂ ਆਪਣੀ ਹੀ ਸਕੀ ਮਾਂ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਰਈਆ ਦੇ ਪਿੰਡ ਵਡਾਲਾ ਖੁਰਦ ਵਿੱਚ ਇਕ ਕਲਯੁਗੀ ਪੁੱਤ ਨੇ ਆਪਣੀ ਹੀ ਸਕੀ ਮਾਂ ਦਾ ਕਤਲ ਕਰ ਦਿੱਤਾ।

ਪਿੰਡ ਵਡਾਲਾ ਖੁਰਦ ਖਲਚੀਆਂ ਥਾਣੇ ਦੇ ਅਧੀਨ ਆਉਂਦਾ ਹੈ। ਮਾਂ ਅਮਰਜੀਤ ਕੌਰ ਪਤਨੀ ਸੂਰਤਾ ਸਿੰਘ ਆਪਣੀ ਧੀ ਦੇ ਨਾਲ ਆਪਣੇ ਪੁੱਤ ਨੂੰ ਮਿਲਣ ਆਈ ਸੀ ਜੋ ਰਾਤ ਨੂੰ ਆਪਣੇ ਪੁੱਤ ਕੋਲ ਸੁੱਤੀ ਪਈ ਸੀ। ਜਦੋਂ ਰਾਤ ਪੁੱਤ ਵੱਲੋ ਮਾਂ ਨੂੰ ਉਸਦੇ ਨਾਮ ਉਸਦੀ ਜਾਇਦਾਦ ਕਰਨ ਨੂੰ ਕਿਹਾ ਤਾਂ ਮਾਂ ਵੱਲੋ ਮਨ੍ਹਾਂ ਕਰਨ ਉਤੇ ਉਸਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ।

ਇਸ ਤੋਂ ਬਾਅਦ ਪੁੱਤਰ ਸ਼ਿੰਦੇ ਸਿੰਘ ਵੱਲੋਂ ਆਪਣੀ ਮਾਂ ਨੂੰ ਘਰ ਵਿੱਚ ਦਫਨਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸਦੀ ਸੂਚਨਾ ਜਦੋਂ ਪੁਲਿਸ ਨੂੰ ਮਿਲੀ ਤਾਂ ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ। ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਉੱਥੇ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : Punjab Politics: ਰੰਧਾਵਾ ਨੇ ਡੀਜੀਪੀ ਨੂੰ ਚਿੱਠੀ ਲਿਖ ਵਲਟੋਹਾ ਤੇ ਅਕਾਲੀ ਦਲ ਦੇ ਪ੍ਰਧਾਨ ਖਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਜਾਇਦਾਦ ਲਈ ਆਪਣੀ ਮਾਤਾ ਕਤਲ ਕੀਤਾ ਹੈ ਅਤੇ ਉਹ ਕਹਿੰਦਾ ਸੀ ਕਿ ਜਾਇਦਾਦ ਉਸ ਦੇ ਨਾ ਕਰ ਦਿੱਤੀ ਜਾਵੇ ਜੋ ਕਿ ਉਸਦੀ ਮਾਂ ਨੇ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ।

ਦੂਜੇ ਪਾਸੇ ਪਾਤੜਾਂ ਉਪਮੰਡਲ ਅਧੀਨ ਪੈਂਦੇ ਪਿੰਡ ਤੁਗੋਪੱਤੀ ਸ਼ੁਤਰਾਣਾ ਵਿੱਚ ਸ਼ਰਾਬ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਪਾਤੜਾਂ ਇੰਦਰਪਾਲ ਚੌਹਾਨ ਅਤੇ ਸ਼ੁਤਰਾਣਾ ਪੁਲਿਸ ਚੌਂਕੀ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਮੌਕੇ ਉਤੇ ਪਹੁੰਚ ਕੇ ਘਟਨਾ ਦੀ ਜਾਂਚ ਆਰੰਭੀ। ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੁਲਜ਼ਮ ਪਤੀ ਕਾਲੂ ਰਾਮ ਫਰਾਰ ਹੈ, ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਕਾਲੂ ਰਾਮ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਨ ਉਹ ਅਕਸਰ ਸ਼ਰਾਬ ਨੂੰ ਲੈ ਕੇ ਆਪਣੀ ਪਤਨੀ ਊਸ਼ਾ ਰਾਣੀ ਨਾਲ ਝਗੜਾ ਕਰਦਾ ਸੀ। ਸ਼ੁਤਰਾਣਾ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਮਾਣਾ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Haryana CM Breaking Live Updates: ਨਾਇਬ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

 

Trending news