Sonipat Police Encounter: ਹਰਿਆਣਾ ਦੇ ਸੋਨੀਪਤ ਵਿੱਚ ਬੰਬੀਹਾ ਗੈਂਗ ਦੇ ਸ਼ੂਟਰ ਮਾਨ ਜੈਤੋ ਦਾ ਕਤਲ ਕਰਨ ਵਾਲੇ ਚਾਰ ਬਦਮਾਸ਼ਾਂ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਲਿਆ ਹੈ। ਇਹ ਤਿੰਨੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਗੁਰਗੇ ਹਨ। ਜ਼ਖਮੀ ਸ਼ੂਟਰ ਮਨਜੀਤ, ਚੇਤਨ, ਓਜਸਵੀ ਅਤੇ ਜਗਬੀਰ ਲਾਰੈਂਸ ਗਿਰੋਹ ਦੇ ਸ਼ੂਟਰ ਪ੍ਰਿਆਵਰਤ ਫੌਜੀ ਦੇ ਪਿੰਡ ਗੜ੍ਹੀ ਸਿਸਾਣਾ ਦੇ ਰਹਿਣ ਵਾਲੇ ਹਨ। ਪ੍ਰਿਆਵਰਤ ਫੌਜੀ ਨੇ ਲਾਰੈਂਸ ਗਿਰੋਹ ਦੇ ਗੋਲਡੀ ਬਰਾੜ ਦੇ ਕਹਿਣ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਸੀ।


COMMERCIAL BREAK
SCROLL TO CONTINUE READING

ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਚਾਰਾਂ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਲਿਆ। ਜਦੋਂ ਪੁਲਿਸ ਉੱਥੇ ਪਹੁੰਚੀ ਤਾਂ ਇਨ੍ਹਾਂ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਫਾਇਰਿੰਗ ਤੋਂ ਬਾਅਦ ਮਨਜੀਤ ਉਰਫ ਮਟਕਣ ਕਾਨਾ, ਚੇਤਨ ਅਤੇ ਓਜਸਵੀ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ, ਜਦਕਿ ਚੌਥੇ ਨੂੰ ਵੀ ਪੁਲਿਸ ਨੇ ਫੜ੍ਹ ਲਿਆ। ਜਿਨ੍ਹਾਂ ਨੂੰ ਇਲਾਜ ਲਈ ਖਰਖੌਦਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਹੋਏ ਹਨ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੀਐੱਚਸੀ ਖਰਖੌਦਾ 'ਚ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।


ਦੀਪਕ ਮਾਨ ਉਰਫ਼ ਮਾਨ ਜੈਤੋ ਦੇ ਪਰਿਵਾਰਕ ਮੈਂਬਰ ਸੋਮਵਾਰ ਬਾਅਦ ਦੁਪਹਿਰ ਸਿਵਲ ਹਸਪਤਾਲ ਪੁੱਜੇ। ਅਜੇ ਤੱਕ ਉਸ ਦਾ ਪੋਸਟਮਾਰਟਮ ਨਹੀਂ ਹੋਇਆ ਹੈ। ਸ਼ੁਰੂਆਤੀ ਜਾਂਚ 'ਚ ਜਾਪਦਾ ਹੈ ਕਿ ਉਸ ਦੇ ਸਿਰ 'ਚ 6-7 ਗੋਲੀਆਂ ਮਾਰੀਆਂ ਗਈਆਂ ਹਨ ਅਤੇ ਕਤਲ ਬੜੀ ਬੇਰਹਿਮੀ ਨਾਲ ਕੀਤਾ ਗਿਆ ਹੈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਖਾਨਪੁਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰ ਵੀ ਲਾਸ਼ ਲੈ ਕੇ ਚਲੇ ਗਏ ਹਨ।


ਗਾਂਧੀ ਜੈਅੰਤੀ 'ਤੇ ਛੁੱਟੀ ਹੋਣ ਕਾਰਨ ਅੱਜ ਸੋਨੀਪਤ ਦੇ ਸਿਵਲ ਹਸਪਤਾਲ 'ਚ ਲਾਸ਼ ਦਾ ਪੋਸਟਮਾਰਟਮ ਕਰਨ ਲਈ ਕੋਈ ਡਾਕਟਰ ਮੌਜੂਦ ਨਹੀਂ ਸੀ। ਮਾਨ ਜੈਤੋ ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਸੀ। ਇਸ ਦੇ ਮੱਦੇਨਜ਼ਰ ਗੈਂਗ ਵਾਰ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।


ਇਹ ਵੀ ਪੜ੍ਹੋ : Mahatma Gandhi Jayanti 2023: ਮਹਾਤਮਾ ਗਾਂਧੀ ਕਿਵੇਂ ਬਣੇ 'ਰਾਸ਼ਟਰਪਿਤਾ', ਜਾਣੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਗੱਲਾਂ


ਮਾਨ ਜੈਤੋ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮਾਨ ਜੈਤੋ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 2017 ਵਿੱਚ ਘਰੋਂ ਚਲਾ ਗਿਆ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਕਤਲ ਕਰ ਦਿੱਤਾ ਗਿਆ। ਉਦੋਂ ਤੋਂ ਉਹ ਘਰ ਨਹੀਂ ਆਇਆ।


ਇਹ ਵੀ ਪੜ੍ਹੋ : Gandhi Jayanti 2023: ਅੱਜ ਹੈ ਗਾਂਧੀ ਜਯੰਤੀ, PM ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ