Faridkot News: ਸਪੀਕਰ ਕੁਲਤਾਰ ਸੰਧਵਾਂ ਨੇ ਥਾਣਾ ਸਦਰ ਫਰੀਦਕੋਟ ਦਾ ਅਚਨਚੇਤ ਕੀਤਾ ਦੌਰਾ
Advertisement
Article Detail0/zeephh/zeephh2520991

Faridkot News: ਸਪੀਕਰ ਕੁਲਤਾਰ ਸੰਧਵਾਂ ਨੇ ਥਾਣਾ ਸਦਰ ਫਰੀਦਕੋਟ ਦਾ ਅਚਨਚੇਤ ਕੀਤਾ ਦੌਰਾ

Faridkot News:  ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਥਾਣਾ ਸਦਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ।

Faridkot News: ਸਪੀਕਰ ਕੁਲਤਾਰ ਸੰਧਵਾਂ ਨੇ ਥਾਣਾ ਸਦਰ ਫਰੀਦਕੋਟ ਦਾ ਅਚਨਚੇਤ ਕੀਤਾ ਦੌਰਾ

Faridkot News: ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਥਾਣਾ ਸਦਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਉਨ੍ਹਾਂ ਨੂੰ ਆਉਣ ਵਾਲੀਆਂ ਦਿੱਕਤਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਨਾਲ ਹੀ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਥਾਣੇ ਅੰਦਰ ਆਪਣੀਆਂ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਮੌਕੇ ਉਤੇ ਦੋਹਾਂ ਧਿਰਾਂ ਨਾਲ ਗੱਲਬਾਤ ਕਰ ਆਪਸ ਵਿੱਚ ਸਹਿਮਤੀ ਜਤਾਉਣ ਦੀ ਇੱਛਾ ਪ੍ਰਗਟਾਈ।

ਇਸ ਮੌਕੇ ਉਨ੍ਹਾਂ ਵੱਲੋਂ ਥਾਣੇ ਵਿੱਚ ਆਉਣ ਵਾਲੇ ਪਬਲਿਕ ਪ੍ਰਤੀ ਪੁਲਿਸ ਦੇ ਵਿਹਾਰ ਉਤੇ ਸੰਤੁਸ਼ਟੀ ਜ਼ਾਹਿਰ ਕੀਤੀ। ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਥਾਣੇ ਵਿੱਚ ਆ ਕੇ ਪੁਲਿਸ ਮੁਲਾਜ਼ਮਾਂ ਅਤੇ ਅਫਸਰਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਨੂੰ ਆਉਣ ਵਾਲੀਆਂ ਦਿੱਕਤਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਪੁਲਿਸ ਦੇ ਕਾਰਗੁਜ਼ਾਰੀ ਉਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਕੁਝ ਜਗ੍ਹਾ ਉਤੇ ਕੁਝ ਕਮੀਆਂ ਜ਼ਰੂਰ ਹਨ। ਜਿਨ੍ਹਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਹ ਪਬਲਿਕ ਨੂੰ ਵੀ ਮਿਲੇ ਹਨ ਤੇ ਜੋ ਲੋਕ ਥਾਣੇ ਸਦਰ ਅੰਦਰ ਕੰਮ ਕਰਵਾਉਣ ਆਏ ਹਨ ਜਾਂ ਆਪਣੀ ਸ਼ਿਕਾਇਤ ਲੈ ਕੇ ਆਏ ਹਨ।

ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਮਾਮੂਲੀ ਝਗੜਿਆਂ ਵਿੱਚ ਆਪਸੀ ਸਹਿਮਤੀ ਨਾਲ ਰਜ਼ਾਮੰਦੀ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਬਹੁਤ ਬਿਹਤਰੀਨ ਹੈ ਅਤੇ ਲੋਕਾਂ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਡੀਲ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ : Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

 

ਗੌਰਤਲਬ ਹੈ ਕੇ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਬਣੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਜਾ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਵੱਲੋਂ ਥਾਣਾ ਸਦਰ ਵਿੱਚ ਵੀ ਵਿਜ਼ਟ ਕੀਤਾ ਗਿਆ।

ਇਹ ਵੀ ਪੜ੍ਹੋ : Mohali Accident: ਮੁਹਾਲੀ ਦੇ ਸੈਕਟਰ 86 'ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ 'ਤੇ ਹੋਈ ਮੌਤ

Trending news