Kotkapura News (ਕੇ ਸੀ ਸੰਜੇ): ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਡਾਕਟਰ ਆਪਣੇ ਨਿਰਧਾਰਿਤ ਸਮੇਂ ਤੇ ਪਹੁੰਚ ਕੇ ਮਰੀਜ਼ਾਂ ਦਾ ਇਲਾਜ ਕਰਨ ਤੇ ਮਰੀਜ਼ਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ। ਪੱਤਰਕਾਰਾਂ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ।


ਇਸ ਮੌਕੇ ਉਨ੍ਹਾਂ ਵਾਰਡਾਂ ਵਿੱਚ ਦਾਖਲ ਮਰੀਜ਼ਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ ਤੇ ਹਸਪਤਾਲ ਦੇ ਪ੍ਰਬੰਧਾਂ ਉਤੇ ਤਸੱਲੀ ਪ੍ਰਗਟ ਕਰਦਿਆਂ ਸਿਹਤ ਅਮਲੇ ਨੂੰ ਕਿਹਾ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਲੈਣ ਵਿੱਚ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਹਰ ਕਰਮਚਾਰੀ ਦੀ ਕੋਸ਼ਿਸ਼ ਹੋਵੇ ਕਿ ਸਰਕਾਰੀ ਸਕੀਮ ਦਾ ਲਾਭ ਹਰ ਮਰੀਜ਼ ਨੂੰ ਮਿਲ ਸਕੇ।


ਇਹ ਵੀ ਪੜ੍ਹੋ : NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲ


ਉਨ੍ਹਾਂ ਨੇ ਕਿਹਾ ਕਿ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਿਮਾਰੀਆਂ ਨਾ ਪੈਦਾ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਤੇ ਘਰ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਰਕਾਰ ਨੂੰ ਸਹਿਯੋਗ ਦੇਈਏ।


ਇਹ ਵੀ ਪੜ੍ਹੋ : Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਗੋਲੀ ਮਾਰ ਕੀਤਾ ਕਤਲ, ਟੈਕਸੀ ਖੋਹ ਫਰਾਰ