Jashandeep Chauhan Death News: ਸਪੀਕਰ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Jashandeep Chauhan Death News: ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ਉਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Jashandeep Chauhan Death News: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਉਹ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਿਊਜ ਚੈਨਲ ਨਾਲ ਜੁੜੇ ਹੋਏ ਸਨ।
ਇਹ ਵੀ ਪੜ੍ਹੋ : Punjab Breaking News Live Updates: NHAI ਦੇ ਅਧਿਕਾਰੀਆਂ ਨਾਲ PM ਨਰਿੰਦਰ ਮੋਦੀ ਦੀ ਮੀਟਿੰਗ, ਇੱਥੇ ਦੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਜ਼ਿਕਰਯੋਗ ਹੈ ਕਿ ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਚੌਹਾਨ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਕੀਤੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਕਾਬਿਲੇਗੌਰ ਹੈ ਕਿ ਪੱਤਰਕਾਰ ਜਸ਼ਨਦੀਪ ਸਿੰਘ ਜ਼ੀ ਪੰਜਾਬ-ਹਰਿਆਣਾ- ਹਿਮਾਚਲ ਚੈਨਲ ਦੇ ਮੋਹਾਲੀ ਸਥਿਤ ਆਫਿਸ ਵਿੱਚ ਸੋਸ਼ਲ ਮੀਡੀਆ ਵਿਭਾਗ ਵਿੱਚ ਤਾਇਨਾਤ ਸੀ ਅਤੇ ਉਹ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਸੀ। ਬੀਤੇ ਮਹੀਨੇ ਅਚਾਨਕ ਉਸ ਦੀ ਤਬੀਅਤ ਖਰਾਬ ਹੋਣ ਪਿੱਛੋਂ ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਉਹ ਫਰੀਦਕੋਟ ਜ਼ਿਲ੍ਹੇ ਵਿੱਚ ਸਥਿਤ ਪਿੰਡ ਭਾਗ ਸਿੰਘ ਵਾਲਾ ਵਿਖੇ ਗਿਆ ਹੋਇਆ ਸੀ, ਜਿਥੇ ਇਹ ਭਾਣਾ ਵਾਪਰ ਗਿਆ।
ਇਸ ਦੁੱਖ ਦੀ ਘੜੀ ਵਿੱਚ ਉਸ ਦੇ ਪਰਿਵਾਰ ਨਾਲ ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਤੋਂ ਇਲਾਵਾ ਇਲਾਕੇ ਦੀਆਂ ਕਈ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ੀ ਪੰਜਾਬ-ਹਰਿਆਣਾ- ਹਿਮਾਚਲ ਦੀ ਪੂਰੀ ਟੀਮ ਨੇ ਜਸ਼ਨਦੀਪ ਸਿੰਘ ਦੇ ਅਕਾਲ ਚਲਾਣੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਪੂਰੀ ਟੀਮ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵੀ ਅਰਦਾਸ ਕੀਤੀ।
ਇਹ ਵੀ ਪੜ੍ਹੋ : Derabassi News: ਪਰਾਲੀ ਸਾੜਨ ਤੋਂ ਰੋਕਣ ਲਈ SDM ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਤੇ ਉਦਯੋਗਿਕ ਇਕਾਈਆਂ ਨਾਲ ਕੀਤੀ ਮੀਟਿੰਗ