Lok Sabha Election News: ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ  ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ।


ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


ਇਸ ਤੋਂ ਇਲਾਵਾ ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।  


ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ।

ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।