ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ, ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ
Advertisement

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ, ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ

ਸ੍ਰੀ ਹਰਿਮੰਦਰ ਸਾਹਿਬ ਚ ਬੇਅਦਬੀ ਮਾਮਲੇ ਚ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਐਫਆਈਆਰ ਦਰਜ  ਕਰ ਲਈ ਹੈ। ਅਜੇ ਤੱਕ ਉਕਤ ਵਿਅਕਤੀ ਦੀ ਪਛਾਣ ਸਾਹਮਣੇ ਨਹੀਂ ਆਈ। ਪੁਲਿਸ ਨੇ ਆਰੰਭਿਕ ਜਾਣਕਾਰੀ ਦੇ ਆਧਾਰ ਤੇ ਅਣਪਛਾਤੇ ਵਿਅਕਤੀ ਤੇ ਧਾਰਾ 295 A ਅਤੇ 307 ਦੇ ਤਹਿਤ ਮਾਮਲਾ ਦਰਜ ਕੀਤਾ ਹੈ। 

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ, ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਚ ਬੇਅਦਬੀ ਮਾਮਲੇ ਚ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਐਫਆਈਆਰ ਦਰਜ  ਕਰ ਲਈ ਹੈ। ਅਜੇ ਤੱਕ ਉਕਤ ਵਿਅਕਤੀ ਦੀ ਪਛਾਣ ਸਾਹਮਣੇ ਨਹੀਂ ਆਈ। ਪੁਲਿਸ ਨੇ ਆਰੰਭਿਕ ਜਾਣਕਾਰੀ ਦੇ ਆਧਾਰ ਤੇ ਅਣਪਛਾਤੇ ਵਿਅਕਤੀ ਤੇ ਧਾਰਾ 295 A ਅਤੇ 307 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਬੀਤੀ ਰਾਤ  ਇਕ ਵਿਅਕਤੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼  ਕੀਤੀ ਗਈ ਸੀ।ਸੰਗਤਾਂ ਵੱਲੋਂ ਉਸ ਅਣਪਛਾਤੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ।

 

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਡੀ.ਸੀ.ਪੀ.ਲਾਅ ਐਡ ਆਰਡਰ ਦੀ ਅਗਵਾਈ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੁਰੰਤ ਅੰਮ੍ਰਿਤਸਰ ਪਹੁੰਚੇ ਤੇ ਉਹਨਾਂ ਨੇ ਨੇ ਪੁਲਿਸ ਲਾਇਨ ਅੰਮ੍ਰਿਤਸਰ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਰੰਧਾਵਾ ਨੇ ਭਰੋਸਾ ਦਿਵਾਇਆ ਕਿ ਸਿੱਟ ਇਸ ਘਟਨਾ ਸਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।ਰੰਧਾਵਾ ਨੇ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ।

 

 

 

 

ਹੁਣ ਤੱਕ ਦੀ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਰੀਬ ਸਵੇਰੇ 11.30 ਵਜੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਅੰਦਰ ਸੀ ਅਤੇ ਪਰਿਕਰਮਾ ਵਿੱਚ ਲੇਟਿਆ ਰਿਹਾ ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਨਿਸ਼ਾਨੇ ਨਾਲ ਹੀ ਇਥੇ ਆਇਆ ਹੋਇਆ ਸੀ। ਬੇਅਦਬੀ ਘਟਨਾ ਦੇ ਦੋਸ਼ੀ ਦੀ ਅਜੇ ਤੱਕ ਕੋਈ ਸ਼ਨਾਖਤ ਨਹੀ ਹੋਈ ਹੈ ਅਤੇ ਦੋਸ਼ੀ ਦਾ ਪੋਸਟ ਮਾਰਟਮ ਵੀ ਜਲਦ ਕਰਵਾਇਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਬਜ਼ਾਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਰਸਤੇ ਤੋਂ ਆਇਆ ਅਤੇ ਇਸ ਦੇ ਨਾਲ ਹੋਰ ਕੌਣ ਸੀ। 

 

 

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2018 ਵਿਚ ਹੀ ਧਾਰਾ 295 ਵਿਚ ਸੋਧ ਕਰਕੇ 295 ਏ ਧਾਰਾ ਜੋੜਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ ਪਰ ਅਜੇ ਤੱਕ ਇਸ ਸਬੰਧੀ ਕੇੰਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਧਾਰਾ 295 ਏ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਵੀ ਧਰਮ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ 10 ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖਣਗੇ ਕਿ ਇਸ ਧਾਰਾ ਨੂੰ ਪਾਸ ਕੀਤਾ ਜਾਵੇ।

Trending news