ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਆਉਣ ਵਾਲਿਆਂ ਨੂੰ ਖਾਸ ਬੇਨਤੀ...
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਦੱਸਿਆ ਕਿ ਸਿੱਧੂ ਮ
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ।
ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਇੱਕ ਕੈਂਪ ਲਾਇਆ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਮੁਫ਼ਤ ਵਿੱਚ ਪੱਗਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਹਰ ਪੰਜਾਬੀ ਨੂੰ ਪੱਗ ਬੰਨ੍ਹਣ ਦਾ ਸੁਨੇਹਾ ਦਿੱਤਾ ਸੀ ।
ਉਨ੍ਹਾਂ ਨੇ ਇਸ ਸਬੰਧੀ ਵੀਡੀਓ ਵਿੱਚ ਕਿਹਾ ਕਿ ਪੰਜਾਬ ਦੀ ਵਿਰਾਸਤ ਨੂੰ ਰੂਹ ਨਾਲ ਜਿਊਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮਿਤੀ 8 ਜੂਨ ਨੂੰ ਬਾਹਰਲੀ ਅਨਾਜ ਮੰਡੀ ਮਾਨਸਾ ਵਿਖੇ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਵਿਰਸੇ ’ਤੇ ਬੜਾ ਮਾਣ ਕਰਦੇ ਸਨ। ਉਨ੍ਹਾਂ ਨੂੰ ਦਸਤਾਰ (ਪੱਗ) ਤੇ ਪੰਜਾਬੀ ਵਿਰਾਸਤ ਨਾਲ ਅਥਾਹ ਪਿਆਰ ਸੀ। ਇਸ ਲਈ ਸਿੱਧੂ ਮੂਸੇ ਵਾਲਾ ਨੂੰ ਪਿਆਰ ਕਰਨ ਵਾਲੇ, ਉਨ੍ਹਾਂ ਨੂੰ ਪਸੰਦ ਕਰਨ ਵਾਲੇ ਨੌਜਵਾਨਾਂ ਨੂੰ ਬੇਨਤੀ ਹੈ ਕਿ 8 ਤਾਰੀਖ਼ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ’ਚ ਪੱਗਾਂ ਬੰਨ੍ਹ ਕੇ ਸ਼ਾਮਲ ਹੋਣ। ਇਹ ਉਨ੍ਹਾਂ ਨੂੰ ਅਸਲ ਸ਼ਰਧਾਂਜਲੀ ਹੋਵੇਗੀ।