ਪੰਜਾਬ ਸਰਕਾਰ ਵੱਲੋਂ ਸੱਦੇ ਇੱਕ ਰੋਜ਼ਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ। ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ ਦੂਜੇ ਪਾਸੇ ਵਿਰੋਧੀਆਂ ਵੱਲੋਂ ਰਾਜਪਾਲ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ।
Trending Photos
ਚੰਡੀਗੜ੍ਹ- ਅੱਜ ਪੰਜਾਬ ਸਰਕਾਰ ਵੱਲੋਂ ਸੱਦੇ ਇੱਕ ਰੋਜ਼ਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਰਾਜਪਾਲ ਵੱਲੋਂ ਇਸ ਸੈਸ਼ਨ ਨੂੰ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਇਸ ਵਿਸੇਸ਼ ਸੈਸ਼ਨ ਰੱਦ ਕਰਨ ਦਾ ਫੈਸਲਾ ਲਿਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਤੇ ਵਿਰੋਧੀਆਂ ਵੱਲੋਂ ਰਾਜਪਾਲ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸੱਤਾ ਧਿਰ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ।
ਸ਼ੈਸ਼ਨ ਰੱਦ ਲੋਕਤੰਤਰ ਦੀ ਹੱਤਿਆ
ਰਾਜਪਾਲ ਵੱਲੋਂ ਸੈਸ਼ਨ ਰੱਦ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਗਿਆ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਰਾਜਪਾਲ ਕੈਬਿਨੇਟ ਦੁਆਰਾ ਬੁਲਾਏ ਗਏ ਸੈਸ਼ਨ ਨੂੰ ਕਿਵੇਂ ਮਨਾ ਸਕਦਾ ਹੈ? ਉਨ੍ਹਾਂ ਕਿਹਾ ਕਿ 2 ਦਿਨ ਪਹਿਲਾ ਰਾਜਪਾਲ ਵੱਲੋ ਮਨਜ਼ੂਰੀ ਦਿੱਤੀ ਗਈ ਸੀ ਪਰ ਜਦੋਂ ਇੱਕ ਉੱਪਰੋ ਫੋਨ ਆਇਆ ਤਾਂ ਇਜਾਜ਼ਤ ਵਾਪਸ ਲੈ ਲਈ ਗਈ।
राज्यपाल कैबिनेट द्वारा बुलाए सत्र को कैसे मना कर सकते हैं? फिर तो जनतंत्र खतम है
दो दिन पहले राज्यपाल ने सत्र की इजाज़त दी। जब ऑपरेशन लोटस फ़ेल होता लगा और संख्या पूरी नहीं हुई तो ऊपर से फ़ोन आया कि इजाज़त वापिस ले लो
आज देश में एक तरफ़ संविधान है और दूसरी तरफ़ ऑपरेशन लोटस। pic.twitter.com/BHwuyUG23X
— Arvind Kejriwal (@ArvindKejriwal) September 21, 2022
ਮੁੱਖ ਮੰਤਰੀ ਭਗਵੰਤ ਮਾਨ ਦਾ ਇਤਰਾਜ਼
ਰਾਜਪਾਲ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਬੇਹੱਦ ਨਾਰਾਜ਼ ਨਜ਼ਰ ਆਏ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ। ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਜਨਤਾ ਸਭ ਦੇਖ ਰਹੀ ਹੈ।
ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..
— Bhagwant Mann (@BhagwantMann) September 21, 2022
ਭਾਜਪਾ ਨੇ ਕੀਤਾ ਰਾਜਪਾਲ ਦੇ ਫੈਸਲੇ ਦਾ ਸਵਾਗਤ
ਆਮ ਆਦਮੀ ਪਾਰਟੀ ਵੱਲੋੰ ਬੁਲਾਏ ਗਏ ਇੱਕ ਰੋਜ਼ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਵੱਲੋਂ ਰੱਦ ਕਰਨ ਤੋਂ ਬਾਅਦ ਭਾਜਪਾ ਵੱਲੋਂ ਇਸ ਦਾ ਸਵਾਗਤ ਕੀਤਾ ਗਿਆ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਸ ਦੇ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਸੰਵਿਧਾਨ ਨਾਲ ਚਲਦਾ ਹੈ ਕੇਜਰੀਵਾਲ ਨਾਲ ਨਹੀੰ ਚੱਲਦਾ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਦੀ ਮੰਗ ਤੋਂ ਕਿਸੇ ਵਿਰੋਧੀ ਧਿਰ ਦੇ ਸਵਾਲ ਖੜ੍ਹੇ ਕੀਤੇ ਬਿਨ੍ਹਾਂ ਹੀ ਆਪ ਪਾਰਟੀ ਵੱਲੋਂ ਸੈਸ਼ਨ ਬੁਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪਵਿੱਤਰ ਸਦਨ ਦਾ ਆਪ ਵੱਲੋਂ ਦੁਰ ਉਪਯੋਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਰਾਜਪਾਲ ਵੱਲੋਂ ਇਸ ਨੂੰ ਰੋਕਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਵੀ ਕੀਤਾ ਰਾਜਪਾਲ ਦੇ ਫੈਸਲੇ ਦਾ ਸਵਾਗਤ
ਰਾਜਪਾਲ ਵੱਲੋਂ ਸੈਸ਼ਨ ਰੱਦ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਵਾਗਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਰਾਜਪਾਲ ਵੱਲੋਂ ਇਸ ਨੂੰ ਗੈਰ ਸੰਵਿਧਾਨਿਕ ਕਰਾਰ ਦੇ ਕੇ ਰੱਦ ਕਰਨ ਦੇ ਫੈਸਲੇ ਨੇ ਲੋਕਾਂ ਦਾ ਕਰੋੜਾਂ ਰੁਪਏ ਬਚਾਇਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੱਲੋਂ ਵੀ ਰਾਜਪਾਲ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ।
The CM readied for an Assembly session, only to express confidence in himself which he rightly lacks. Thankfully, it’s been scuttled as "illegal" and crores worth of people’s precious money saved. 2/2#ReqBreathTest_NotFloorTest!
— Sukhbir Singh Badal (@officeofssbadal) September 21, 2022
ਕਾਂਗਰਸ ਨੇ ਕੀਤਾ ਰਾਜਪਾਲ ਦੇ ਫੈਸਲੇ ਦਾ ਸਵਾਗਤ
ਰਾਜਪਾਲ ਦੇ ਫੈਸਲੇ ਦਾ ਪੰਜਾਬ ਕਾਂਗਰਸ ਵੱਲੋਂ ਵੀ ਸਵਾਗਤ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਾਣਯੋਗ ਰਾਜਪਾਲ ਜੀ ਦਾ ਧੰਨਵਾਦ ਜਿੰਨਾ ਵੱਲੋਂ ਇਹ ਸੈਸ਼ਨ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਆਮ ਆਦਮੀ ਪਾਰਟੀ ਦੀ ਗੈਰ- ਸੰਵਿਧਾਨਕ ਕਾਰਵਾਈ ਸੀ। ਇਸ ਦੇ ਨਾਲ ਹੀ ਵਿਰੋਦੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਤ ਜੀ ਨੂੰ 'ਆਪ' ਸਰਕਾਰ ਦੁਆਰਾ "ਭਰੋਸੇ ਦੇ ਮਤੇ" 'ਤੇ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦਾ ਆਦੇਸ਼ ਦੇਣ ਲਈ ਵਧਾਈ ਦਿੱਤੀ।
We welcome and thank His Excellency the Governor of Punjab, Shri Banwari Lal Purohit Ji for withdrawing the orders to summon the Vidhan Sabha for special session tomorrow. This was another unconstitutional act of the @AAPPunjab government which bas rightly been nipped in the bud.
— Amarinder Singh Raja Warring (@RajaBrar_INC) September 21, 2022
WATCH LIVE TV