Pathankot News: ਅਯੁੱਧਿਆ ਲਈ ਪਠਾਨਕੋਟ ਤੋਂ ਸਪੈਸ਼ਲ ਰੇਲਗੱਡੀ ਰਵਾਨਾ; 633 ਸ਼ਰਧਾਲੂ ਰਾਮ ਲੱਲਾ ਦੇ ਕਰਨਗੇ ਦਰਸ਼ਨ
Pathankot News: ਪਠਾਨਕੋਟ ਤੋਂ ਅਯੁੱਧਿਆ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ ਹੋਈ। ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰੀ ਝੰਡੀ ਦੇ ਕੇ ਟ੍ਰੇਨ ਨੂੰ ਰਵਾਨਾ ਕੀਤਾ।
Pathankot News: ਪਠਾਨਕੋਟ ਤੋਂ ਅਯੁੱਧਿਆ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ ਹੋਈ। ਇਸ ਗੱਡੀ ਵਿੱਚ ਕਰੀਬ 633 ਸ਼ਰਧਾਲੂ ਪਠਾਨਕੋਟ ਤੋਂ ਅਯੁੱਧਿਆ ਲਈ ਰਵਾਨਾ। ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰੀ ਝੰਡੀ ਦੇ ਕੇ ਟ੍ਰੇਨ ਨੂੰ ਰਵਾਨਾ ਕੀਤਾ। ਅੱਜ ਪਠਾਨਕੋਟ ਤੋਂ ਅਯੁੱਧਿਆ ਲਈ ਵਿਸ਼ੇਸ਼ ਆਸਥਾ ਐਕਸਪ੍ਰੈਸ ਟਰੇਨ ਰਵਾਨਾ ਕੀਤੀ ਗਈ।
ਇਸ ਵਿਸ਼ੇਸ਼ ਰੇਲ ਗੱਡੀ ਨੂੰ ਹਰੀ ਝੰਡੀ ਦੇਣ ਲਈ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹਰੀ ਝੰਡੀ ਦਿੱਤੀ। ਇਸ ਮੌਕੇ ਸ਼ਰਧਾਲੂਆਂ ਦੇ ਸਵਾਗਤ ਲਈ ਰੇਲਵੇ ਵਿਭਾਗ ਵੱਲੋਂ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਇਸ ਮੌਕੇ ਰੇਲਵੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਕਰੀਬ 1500 ਰੁਪਏ ਕਿਰਾਇਆ ਦੇ ਕੇ ਸ਼ਰਧਾਲੂ ਅਯੁੱਧਿਆ ਲਈ ਰਵਾਨਾ ਹੋਏ। ਜਿਸ ਵਿੱਚ ਉਨ੍ਹਾਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਚਾਰੇ ਪਾਸੇ ਜੈ ਸ਼੍ਰੀ ਰਾਮ ਦੇ ਜੈਕਾਰੇ ਗੂੰਜ ਰਹੇ ਸਨ। ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਕਾਰਨ ਜਿੱਥੇ ਉਨ੍ਹਾਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਰੇਲਵੇ ਵਿਭਾਗ ਦਾ ਵੀ ਸ਼ੁਕਰੀਆ ਕੀਤਾ। ਸ਼ਰਧਾਲੂਆਂ ਨੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ 28 ਮੁਹੱਲਾ ਕਲੀਨਿਕ ਨੂੰ ਨੋਟਿਸ ਜਾਰੀ; ਜਾਅਲੀ ਅੰਕੜਿਆਂ ਦਾ ਖ਼ਦਸ਼ਾ
ਇਸ ਸਬੰਧੀ ਗੱਲਬਾਤ ਕਰਦਿਆਂ ਸ਼ਰਧਾਲੂਆਂ ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਵਧੀਆ ਉਪਰਾਲਾ ਹੈ ਜਿਸ ਰਾਹੀਂ ਪੂਰਾ ਦੇਸ਼ ਇੱਕ ਕੜੀ ਵਿੱਚ ਜੁੜੇਗਾ ਅਤੇ ਅਯੁੱਧਿਆ ਦਰਸ਼ਨਾਂ ਲਈ ਜਾਵੇਗਾ।
ਕਾਬਿਲੇਗੌਰ ਹੈ ਕਿ ਇਤਿਹਾਸਕ ਨਗਰੀ ਅਯੁੱਧਿਆ ਵਿੱਚ ਰਾਮ ਮੰਦਰੀ ਵਿੱਚ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਰਾਮ ਭਗਤਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼ਰਧਾਲੂ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਉਤਾਵਲੇ ਹਨ। ਲੋਕਾਂ ਦੀ ਸ਼ਰਧਾ ਨੂੰ ਦੇਖਦੇ ਹੋਏ ਸਪੈਸ਼ਲ ਰੇਲਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਲੋਕ ਅਯੁੱਧਿਆ ਵਿੱਚ ਰਾਮ ਲੱਲਾ ਦਾ ਦਰਸ਼ਨ ਕਰਨ ਸਕਣ। ਇਸ ਤਹਿਤ ਪਠਾਨਕੋਟ ਤੋਂ ਵੀ ਇੱਕ ਸਪੈਸ਼ਲ ਗੱਡੀ ਅਯੁੱਧਿਆ ਲਈ ਰਵਾਨਾ ਹੋਈ ਹੈ।
ਇਹ ਵੀ ਪੜ੍ਹੋ : Punjab Weather News: ਪੰਜਾਬ 'ਚ ਮੌਸਮ ਦਾ ਮਿਜਾਜ਼; ਹਵਾਵਾਂ ਚੱਲਣ ਕਾਰਨ ਠੰਢ ਅਜੇ ਵੀ ਬਰਕਰਾਰ