Giani Harpreet Singh: ਅਦਾਕਾਰਾ ਪਰਿਣੀਤੀ ਚੋਪੜਾ ਤੇ ਸਿਆਸਤਦਾਨ ਰਾਘਵ ਚੱਢਾ ਦੀ ਮੰਗਣੀ ਵਿੱਚ ਸ਼ਾਮਲ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕਾਰਜਕਾਰੀ ਸੇਵਾਵਾਂ ਵਾਪਸ ਲਏ ਜਾਣ ਦੀ ਅਟਕਲਾਂ ਉਪਰ ਵਿਰਾਮ ਲੱਗ ਗਿਆ ਹੈ। ਸ਼ਨਿੱਚਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਐਸਜੀਪੀਸੀ ਦੀ ਅੰਤ੍ਰਿਮ ਕਮੇਟੀ ਦੀ ਵੱਖ-ਵੱਖ ਮੁੱਦਿਆਂ ਉਪਰ ਮੀਟਿੰਗ ਚੱਲ ਰਹੀ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ  ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਦੇ ਫ਼ੈਸਲਾ ਲੈਣਾ ਸੌਖਾ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਥੇਗਾਰ ਗਿਆਨੀ ਹਰਪ੍ਰੀਤ ਸਿੰਘ ਦੀ ਪੰਥ ਨੂੰ ਵੱਡੀ ਦੇਣ ਹੈ ਅਤੇ ਬੈਠ ਕੇ ਮਸਲੇ ਸੁਲਝਾਏ ਜਾਣਗੇ। ਉਨ੍ਹਾਂ ਨੇ ਜਥੇਦਾਰ ਸਬੰਧੀ ਚੱਲ ਰਹੀਆਂ ਅਫਵਾਹਾਂ ਨੂੰ ਖਾਰਿਜ ਕਰ ਦਿੱਤਾ ਹੈ।


ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤ੍ਰਿਮ ਕਮੇਟੀ ਦੀ ਮੀਟਿੰਗ ਵਿੱਚ ਬੇਅਦਬੀ, ਬੰਦੀ ਸਿੰਘ ਦੀ ਰਿਹਾਈ ਅਤੇ ਹੋਰ ਮਸਲਿਆਂ ਉਪਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਉਣ ਸਬੰਧੀ ਵੀ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਨੂੰ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ।


ਕਾਬਿਲੇਗੌਰ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਤੂਬਰ 2018 ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾਵਾਂ ਦੇ ਰਹੇ ਹਨ। ਬੀਤੇ ਦਿਨੀਂ ਉਹ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੇ ਮੰਗਣੀ ਸਮਾਗਮ ’ਚ ਸ਼ਾਮਲ ਹੋਏ ਸਨ। ਇਸ ’ਤੇ ਸਿੱਖ ਭਾਈਚਾਰੇ ਦਾ ਇੱਕ ਵੱਡਾ ਵਰਗ ਇਤਰਾਜ਼ ਪ੍ਰਗਟ ਕਰ ਰਿਹਾ ਹੈ। ਕਈ ਪੰਥਕ ਆਗੂ ਇਸ ਨੂੰ ਮਰਿਆਦਾ ਦੀ ਉਲੰਘਣਾ ਦੱਸ ਰਹੇ ਹਨ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਲੱਗ ਗਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੁੱਢਾ ਦਲ 96 ਕਰੋੜੀ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਵਿਚਕਾਰ ਹੋਈ ਵਾਰਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਮਨ ਬਦਲ ਲਿਆ ਹੈ।


ਇਹ ਵੀ ਪੜ੍ਹੋ : Demonetisation News: 2000 ਦੇ ਨੋਟਾਂ 'ਤੇ ਸਵਾਲ ਤੇ ਜਵਾਬ: ਕੀ ਕਰਨਾ ਹੈ ਇੰਨ੍ਹਾਂ ਨੋਟਾਂ ਦਾ? ਇੱਥੇ ਪੜ੍ਹੋ ਪੂਰੀ ਡਿਟੇਲ


ਸਿੱਖ ਹਲਕਿਆਂ ਵਿਚ ਇਹ ਚਰਚਾ ਅਤੇ ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ 20 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਣ ਵਾਲੀ ਮੀਟਿੰਗ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵਾਧੂ ਚਾਰਜ ਵਾਪਸ ਲੈਣਾ ਤਹਿ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਗੌਰਤਲਬ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੰਗਣੀ ਵਿੱਚ ਸ਼ਾਮਲ ਹੋਣ ਮਗਰੋਂ ਸਿਆਸੀ ਆਗੂਆਂ ਤੋਂ ਇਲਾਵਾ ਕਈ ਟਕਸਾਲੀ ਆਗੂਆਂ ਨੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਵਿਰਸਾ ਸਿੰਘ ਵਲਟੋਹਾ ਨੇ ਇਸ ਦੀ ਸਖ਼ਤ ਅਲੋਚਨਾ ਕੀਤੀ ਸੀ।


ਇਹ ਵੀ ਪੜ੍ਹੋ : Punjab News: ਅਪਰਾਧੀਆਂ 'ਤੇ ਵੱਡੀ ਕਾਰਵਾਈ: ਪੰਜਾਬ ਭਰ 'ਚ 3000 ਦੇ ਕਰੀਬ ਪੁਲਿਸ ਟੀਮਾਂ ਤੇ ਜਵਾਨਾਂ ਨੇ ਕੀਤੀ ਛਾਪੇਮਾਰੀ