ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਸਟੇਡੀਅਮਾਂ ਦਾ ਕੀਤਾ ਦੌਰਾ
Advertisement

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਸਟੇਡੀਅਮਾਂ ਦਾ ਕੀਤਾ ਦੌਰਾ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ 

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਸਟੇਡੀਅਮਾਂ ਦਾ ਕੀਤਾ ਦੌਰਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਖੇਡਾਂ ਤੇ ਖਿਡਾਰੀਆਂ ਪੱਖੀ ਖੇਡ ਨੀਤੀ ਬਣਾਉਣ ਲਈ ਫੀਡਬੈਕ ਲੈਣ ਲਈ ਪੰਜਾਬ ਦੇ ਸਕੂਲ ਸਿੱਖਿਆ, ਖੇਡਾਂ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤੇ ਜਾ ਰਹੇ ਫੀਲਡ ਦੌਰਿਆਂ ਦੀ ਲੜੀ ਤਹਿਤ ਅੱਜ ਬਠਿੰਡਾ ਸ਼ਹਿਰ ਇੱਥੋਂ ਦੇ ਤਿੰਨ ਖੇਡ ਸਥਾਨਾਂ ਮਲਟੀਪਰਪਜ਼ ਖੇਡ ਸਟੇਡੀਅਮ, ਥਰਮਲ ਖੇਡ ਸਟੇਡੀਅਮ ਤੇ ਹਾਕੀ ਐਸਟੋਟਰਫ ਗਰਾਊਂਡ ਦਾ ਦੌਰਾ ਕੀਤਾ ਗਿਆ।

ਕੈਬਨਿਟ ਮੰਤਰੀ ਵੱਲੋਂ ਇਨ੍ਹਾਂ ਸਟੇਡੀਅਮਾਂ ਵਿੱਚ ਖਿਡਾਰੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਅਤੇ ਖੇਡ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜ਼ਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ ਅਤੇ ਸਾਡੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਕੋਲੋਂ ਫੀਡਬੈਕ ਹਾਸਲ ਕਰ ਰਹੇ ਹਾਂ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ।

Trending news