Sri Akal Takht Sahib New Jathedar Giani Raghbir Singh, Punjab and SGPC news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਬਣਾਇਆ ਗਿਆ ਹੈ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ 'ਚ ਲਿਆ ਗਿਆ।  


COMMERCIAL BREAK
SCROLL TO CONTINUE READING

ਇਸ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਤੇ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।


ਇੰਨ੍ਹਾ ਹੀ ਨਹੀਂ ਬਲਕਿ ਸ੍ਰੀ ਕੇਸਗੜ੍ਹ ਸਾਹਿਬ ਨੂੰ ਵੀ ਗਿਆਨੀ ਸੁਲਤਾਨ ਸਿੰਘ ਵਜੋਂ ਨਵਾਂ ਜਥੇਦਾਰ ਮਿਲਿਆ ਹੈ।


ਇਸ ਦੌਰਾਨ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਲਾਘਾ ਵੀ ਕੀਤੀ।  ਇਹ ਵੀ ਦੱਸਿਆ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਪਹਾਲਕਾਦਮੀ ਕਰਕੇ ਅਸਤੀਫਾ ਦਿੱਤਾ ਹੈ।   


SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੀ ਬਹੁਤ ਵੱਡੇ ਪੱਧਰ 'ਤੇ ਅਗਵਾਈ ਕੀਤੀ ਹੈ। 


ਇਹ ਵੀ ਪੜ੍ਹੋ: Punjab News: ਡਿਊਟੀ ਦੌਰਾਨ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ


ਜ਼ਿਕਰਯੋਗ ਹੈ ਕਿ SGPC ਦੀ ਇਸ ਮੀਟਿੰਗ ਵਿੱਚ ਸਾਰੇ ਅਹੁਦੇਦਾਰ ਅਤੇ ਅੰਤਰਿੰਗ ਕਮੇਟੀ ਦੇ 11 ਮੈਂਬਰ ਸ਼ਾਮਿਲ ਹੋਏ ਸਨ। 


ਗਿਆਨੀ ਹਰਪ੍ਰੀਤ ਸਿੰਘ ਨੇ ਬਤੌਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਘੱਲੂਘਾਰਾ ਦੌਰਾਨ ਸਿੱਖ ਸੰਗਤ ਨੂੰ ਆਪਣੇ ਸੰਬੋਧਨ ਵਿੱਚ ਸਿੱਖਾਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਸਿੱਖ ਸੰਗਤ ਘੱਲੂਘਾਰਾ ਵਰਗੇ ਹਾਦਸਿਆਂ ਨੂੰ ਭੁਲਾ ਨਹੀਂ ਸਕਦੀ। 


ਇਹ ਵੀ ਪੜ੍ਹੋ: Punjab Crime: ਅੱਤਵਾਦੀ ਰਿੰਦਾ ਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਗਿਰੋਹ ਦੇ 5 ਗੁਰਗੇ ਗ੍ਰਿਫ਼ਤਾਰ


(For more news apart from Sri Akal Takht Sahib New Jathedar Giani Raghbir Singh, Punjab and SGPC news, stay tuned to Zee PHH)