Sri Akal Takht Sahib: ਗੁਰੂ ਘਰਾਂ `ਚ ਬਸੰਤੀ ਜਾਂ ਸੁਰਮਈ ਸ੍ਰੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ; ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ
Sri Akal Takht Sahib: ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਬਸੰਤੀ ਜਾਂ ਸੁਰਮਈ ਰੰਗ ਦਾ ਸ੍ਰੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਦਿੱਤੇ ਗਏ ਹਨ।
Sri Akal Takht Sahib (ਪਰਮਬੀਰ ਔਲਖ): ਨਿਸ਼ਾਨ ਸਾਹਿਬ ਦੇ ਚੋਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਚ ਅਹਿਮ ਫੈਸਲਾ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਨਿਸ਼ਾਨ ਸਾਹਿਬ ਦੇ ਚੋਲੇ ਦਾ ਰੰਗ ਬਸੰਤੀ ਜਾਂ ਸੁਰਮਈ ਰੰਗ ਕਰਨ ਦੇ ਹੁਕਮ ਦਿੱਤੇ ਗਏ ਹਨ। ਨਿਸ਼ਾਨ ਸਾਹਿਬ ਦੀ ਪੌਸ਼ਾਕ ਦਾ ਰੰਗ ਹੁਣ ਬਸੰਤੀ ਜਾਂ ਸੁਰਮਈ ਕਰਨ ਦਾ ਆਦੇਸ਼ ਦਿੱਤਾ ਹੈ। ਕੇਸਰੀ ਨਿਸ਼ਾਨ ਸਾਹਿਬ ਭਗਵੇ ਰੰਗ ਦਾ ਭੁਲੇਖਾ ਪਾਉਂਦਾ ਹੈ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਪੁੱਜੀ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਐਸਜੀਪੀਸੀ ਨੇ ਸਪੱਸ਼ਟ ਕੀਤਾ ਹੈ ਕਿ ਕਿ ਸਿੱਖ ਰਹਿਤ ਮਰਿਆਦਾ ਮੁਤਾਬਕ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਇਸ ਦੇ ਉਲਟ ਜ਼ਿਆਦਾਤਰ ਗੁਰਦੁਆਰਿਆਂ ਵਿੱਚ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੁਝਾਨ ਜ਼ਿਆਦਾ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਜਿਸ ਕਾਰਨ ਲੋਕ ਕਾਫੀ ਦੁਬਿਧਾ ਵਿੱਚ ਰਹਿੰਦੇ ਹਨ।
ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪੁੱਜੀ ਸ਼ਿਕਾਇਤ ਮਗਰੋਂ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ਵਿੱਚ ਸਿੱਖ ਰਹਿਤ ਮਰਿਆਦਾ ਮੁਤਾਬਕ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਪਰ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਧਰਨਾ ਚੁੱਕਣ ਦੀ ਦਿੱਤੀ ਧਮਕੀ
ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੱਡੇ ਗੁਰਦੁਆਰਿਆਂ ਵਿੱਚ ਬਸੰਤੀ ਨਿਸ਼ਾਨ ਸਾਹਿਬ ਲਗਾਉਣ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਦਿੱਲੀ ਕਮੇਟੀ ਤੇ ਸਿੰਘ ਸਭਾ ਗੁਰਦੁਆਰਿਆਂ ਨੂੰ ਵੀ ਤੁਰੰਤ ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦਾ ਕਾਰਜ ਅਰੰਭ ਕਰਨਾ ਚਾਹੀਦਾ ਹੈ। ਹਾਲਾਂਕਿ ਨਿਹੰਗ ਛਾਉਣੀਆਂ ਵਿੱਚ ਪਹਿਲਾਂ ਹੀ ਸੁਰਮਈ ਨਿਸ਼ਾਨ ਸਾਹਿਬ ਝੁਲਾਉਣ ਦੀ ਰਵਾਇਤ ਰਹੀ ਹੈ।
ਇਹ ਵੀ ਪੜ੍ਹੋ : Hoshiarpur News: ਲੁਟੇਰਿਆਂ ਨੇ ਆਟਾ ਚੱਕੀ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂ