Sri Akal Takht Sahib on Sri Guru Granth Sahib Ji Singh being brought in protest news: ਧਰਨੇ ਮੁਜ਼ਾਹਰਿਆਂ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੇ ਰੁਝਾਨ ਸੰਬੰਧੀ ਫੈਸਲਾ ਲੈਣ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕੇਮਟੀ ਨੇ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਦੇਣੀ ਸੀ। 


COMMERCIAL BREAK
SCROLL TO CONTINUE READING

ਇਸੇ ਸੰਬੰਧੀ ਅੱਜ ਯਾਨੀ ਸੋਮਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਮਾਹਿਲਪੁਰੀ ਹਾਲ ਵਿੱਚ ਮੀਟਿੰਗ ਕੀਤੀ ਗਈ ਜੋ ਕਿ ਤਕਰੀਬਨ ਤਿੰਨ ਘੰਟੇ ਚੱਲੀ। ਇਸ ਮੀਟਿੰਗ ਵਿੱਚ ਇੱਕ ਸੀਲ ਬੰਦ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਕਮੇਟੀ ਦੇ ਕੋਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸੌਂਪੀ ਗਈ। 


ਇਸ ਦੌਰਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਰਿਪੋਰਟ ਬਹੁਤ ਜਲਦ, ਕਰੀਬ 12 ਤਾਰੀਖ ਤੱਕ, ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪੀ ਜਾਵੇਗੀ। 


ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਅਜਨਾਲਾ ਕਾਂਡ ਤੋਂ ਬਾਅਦ ਇਸ ਮਾਮਲੇ ਦਾ ਨੋਟਿਸ ਲਿਆ ਗਿਆ ਸੀ। ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਅਜਨਾਲਾ ਪੁਲਿਸ ਥਾਣੇ 'ਤੇ ਹਮਲਾ ਕੀਤਾ ਗਿਆ ਸੀ।  


ਇਹ ਵੀ ਪੜ੍ਹੋ: Punjab Budget Session 2023: CM ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਤਿੱਖੀ ਬਹਿਸ, CM ਨੇ ਕਿਹਾ "ਤੁਸੀਂ ਆਪਣੀ ਪਾਰਟੀ ਬਚਾ ਲਓ"


ਇਸ ਦੌਰਾਨ ਪ੍ਰਦਰਸ਼ਨਕਾਰੀਆਂ 'ਤੇ ਦੋਸ਼ ਲੱਗੇ ਸੀ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਤੇ ਵਿਰੋਧੀ ਧਿਰਾਂ ਵੱਲੋਂ ਵੀ ਇਸ ਗੱਲ ਦੀ ਸਖਤ ਨਿਖੇਪੀ ਕੀਤੀ ਗਈ ਸੀ।  


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ "ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..."


- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ 


ਇਹ ਵੀ ਪੜ੍ਹੋ: Manish Sisodia Case: ਮਨੀਸ਼ ਸਿਸੋਦੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ


(For more news apart from Sri Akal Takht Sahib on Sri Guru Granth Sahib Ji being brought in protest news, stay tuned to Zee PHH)