Manjinder Singh Sirsa: ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਦੇ ਆਦੇਸ਼ ਦਿੱਤੇ ਗਏ ਹਨ।
Trending Photos
Manjinder Singh Sirsa: ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਭਾਜਪਾ ਆਗੂ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ।
ਡੇਰਾ ਸਾਧ ਨੂੰ ਮੁਆਫੀ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਸਬੰਧ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਦਸੰਬਰ ਨੂੰ ਦੁਪਹਿਰ 1 ਵਜੇ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ। 2007 ਤੋਂ 17 ਤੱਕ ਉਪ ਮੁੱਖ ਮੰਤਰੀ ਪੰਜਾਬ ਦੇ ਮਨਜਿੰਦਰ ਸਿੰਘ ਸਿਰਸਾ ਸਲਾਹਕਾਰ ਅਤੇ ਬਤੌਰ ਰਾਜ ਮੰਤਰੀ ਰੈਂਕ ਉਤੇ ਰਹੇ ਸਨ।
ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼
ਸਿਰਸਾ, (ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਦੌਰਾਨ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ) ਨੂੰ ਹੋਰ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਜੋ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਦੇ ਹਨ। ਇਨ੍ਹਾਂ ਮਾਮਲਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੇ ਮੁੱਦੇ ਸ਼ਾਮਲ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਦੋਸ਼ੀ ਆਗੂਆਂ ਲਈ ਧਾਰਮਿਕ ਸਜ਼ਾ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਮੀਟਿੰਗ ਦਾ ਉਦੇਸ਼ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਤੋਂ ਜਵਾਬਦੇਹੀ ਤੈਅ ਕਰਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਇਨਸਾਫ਼ ਯਕੀਨੀ ਬਣਾਉਣਾ ਹੈ। ਇਹ ਫੈਸਲਾ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਅਹਿਮ ਹੋਵੇਗਾ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਬਾਅਦ ਦੁਪਹਿਰ 1 ਵਜੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਅੱਜ ਉਪ ਮੰਡਲ ਕੰਪਲੈਕਸ ਦਿੜਬਾ ਦਾ ਕਰਨਗੇ ਉਦਘਾਟਨ, ਇੱਥੇ ਜਾਣੋ ਵੱਡੀਆਂ ਖ਼ਬਰਾਂ