Amritsar News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸਿੱਖ ਕੌਮ ਦੀ ਸਤਿਕਾਰਤ ਸਖ਼ਸ਼ੀਅਤ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ ਮਨਾਈ ਗਈ ਹੈ।
Trending Photos
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਲਿਆ।
ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਭਾਈ ਗੁਰਦੇਵ ਸਿੰਘ ਕਾਂਉਂਕੇ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।ਇਸ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਸਿੱਖ ਸ਼ਹੀਦਾਂ ਦੇ ਦਿਨ ਹਮੇਸ਼ਾਂ ਹੀ ਚੜ੍ਹਦੀ ਕਲਾ ਨਾਲ ਮਨਾਉਂਦੀ ਹੈ। ਇਸੇ ਤਹਿਤ ਹੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸਿੱਖ ਕੌਮ ਦੀ ਸਤਿਕਾਰਤ ਸਖ਼ਸ਼ੀਅਤ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।