Sri Anandpur Sahib Mata Naina Devi Ropeway Project news: ਜੁਲਾਈ 2012 ਵਿੱਚ ਉਸ ਸਮੇਂ ਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਚਕਾਰ ਸ੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਰੌਪਵੇ ਲਈ ਇੱਕ MoU 'ਤੇ ਸਾਈਨ ਕੀਤੇ ਗਏ ਸੀ ਜਿਸਦੇ ਲਈ ਪ੍ਰਕਾਸ਼ ਬਾਦਲ ਖੁਦ ਸ਼ਿਮਲਾ ਗਏ ਸੀ। ਹਾਲਾਂਕਿ ਇਹ ਪ੍ਰੋਜੈਕਟ ਸਰਕਾਰਾਂ ਬਦਲਣ ਦੇ ਨਾਲ ਨਾਲ ਠੰਢੇ ਬਸਤੇ ਵਿੱਚ ਪੈਂਦਾ ਰਿਹਾ। 


COMMERCIAL BREAK
SCROLL TO CONTINUE READING

ਹੁਣ ਦੁਬਾਰਾ ਇਸ ਪਰਜੈਕਟ ਦੇ ਸ਼ੁਰੂ ਹੋਣ ਦੀ ਆਸ ਬੱਝੀ ਹੈ ਕਿਉਂਕਿ ਬੀਤੇ ਦਿਨੀਂ ਇਸ ਪ੍ਰੋਜੈਕਟ ਲਈ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਵਿਚਕਾਰ ਚੰਡੀਗੜ੍ਹ ਵਿਖੇ ਗੱਲਬਾਤ ਹੋਈ ਤੇ ਇਸ ਪ੍ਰੋਜੈਕਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਸਹਿਮਤੀ ਜਤਾਉਂਦੇ ਹੋਏ ਇਸ ਤੇ ਜਲਦ ਕੰਮ ਕਰਨ ਦੀ ਗੱਲ ਆਖੀ ਹੈ।


ਪੰਜਾਬ ਸਰਕਾਰ ਸੈਰ ਸਪਾਟੇ ਨੂੰ ਵਧਾਵਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਗੱਲ ਕਰੀਏ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸ਼ਹਿਰ ਨੂੰ ਟੂਰਿਜ਼ਮ ਹੱਬ ਬਣਾਉਣ ਦੀ ਗੱਲ ਆਖੀ ਗਈ ਸੀ ਤੇ ਇਸ ਨੂੰ ਲੈ ਕੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਯਤਨਸ਼ੀਲ ਹਨ ਉੱਥੇ ਹੀ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 


ਦੱਸ ਦਈਏ ਕਿ ਜੁਲਾਈ 2012 ਵਿੱਚ ਉਸ ਸਮੇਂ ਹਿਮਾਚਲ ਦੇ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਤੇ ਉਸ ਸਮੇਂ ਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਵਿਚਕਾਰ ਸ਼੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਧਾਰਮਿਕ ਸਥਾਨਾਂ ਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਮਦ ਨੂੰ ਦੇਖਦੇ ਹੋਏ ਅਤੇ ਟੂਰਿਜ਼ਮ ਨੂੰ ਵਧਾਵਾ ਦੇਣ ਦੇ ਲਈ ਸ੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਰੋਪਵੇ ਪਰੋਜੈਕਟ (Sri Anandpur Sahib Mata Naina Devi Ropeway Project news) ਲਈ ਇੱਕ ਐਮ ਓ ਯੂ ਸਾਈਨ ਹੋਇਆ ਸੀ। 


ਉਸ ਸਮੇਂ ਇਸ ਪ੍ਰੋਜੈਕਟ ਦੀ ਲਾਗਤ 85 ਕਰੋੜ ਰੁਪਏ ਦਰਸਾਈ ਗਈ ਸੀ ਅਤੇ ਇਹ ਤੈਅ ਹੋਇਆ ਸੀ ਕੀ ਇਸ ਪ੍ਰੋਜੈਕਟ ਤੇ ਦੋਵੇਂ ਸਰਕਾਰਾਂ ਅੱਧਾ-ਅੱਧਾ ਖਰਚਾ ਕਰਨਗੀਆਂ। ਮਗਰ ਹਿਮਾਚਲ ਪ੍ਰਦੇਸ਼ ਵਿੱਚ ਸੱਤਾ ਬਦਲਣ ਤੋਂ ਬਾਅਦ ਇਹ ਪ੍ਰੋਜੈਕਟ ਠੰਢੇ ਬਸਤੇ ਵਿੱਚ ਪੈ ਗਿਆ ਤੇ ਇਸ ਪ੍ਰੋਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਦੇ ਲਈ 2018 ਵਿੱਚ ਹਿਮਾਚਲ ਦੇ ਉਸ ਸਮੇਂ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਵੇਂ ਸਮਝੌਤੇ ਤੇ ਹਸਤਾਖਰ ਕੀਤੇ ਮਗਰ ਇਹ ਵੀ ਨੇਪਰੇ ਨਹੀਂ ਚੜ੍ਹ ਪਾਇਆ। 


ਇਹ ਵੀ ਪੜ੍ਹੋ: Punjab News: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ- 'ਸਰਕਾਰਾਂ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕਰ ਰਹੀਆਂ ਹਨ ਕੋਸ਼ਿਸ਼'


ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਦੀ ਦੂਰੀ 24.7 ਕਿਲੋਮੀਟਰ ਹੈ ਪਰ ਜੇਕਰ ਇਹ ਰੋਪਵੇ ਬਣਦਾ ਹੈ ਤਾਂ ਇਹ ਦੂਰੀ ਘਟ ਕੇ 3.5 ਕਿਲੋਮੀਟਰ ਰਹਿ ਜਾਵੇਗੀ। ਇਸ ਰੋਪਵੇ ਵਿੱਚ ਤਿੰਨ ਟਰਮੀਨਲ ਸ਼ਾਮਿਲ ਕੀਤੇ ਗਏ ਸੀ 1 ਸ੍ਰੀ ਆਨੰਦਪੁਰ ਸਾਹਿਬ ਰਾਮਪੁਰ ਜੱਜਰ ਵਿਖੇ ਦੂਸਰਾ ਸ੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਦੇ ਵਿਚਕਾਰ ਤੇ ਤੀਸਰਾ ਮਾਤਾ ਨੈਣਾ ਦੇਵੀ ਵਿਖੇ ਸਥਾਪਿਤ ਕੀਤਾ ਜਾਣਾ ਸੀ। ਇਸਦੇ ਲਈ ਟੂਰਿਜ਼ਮ ਡਿਪਾਰਟਮੈਂਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲਗਦੇ ਪਿੰਡ ਰਾਮਪੁਰ ਜੱਜਰ ਵਿਖੇ 108 ਕਨੈਲ 13 ਮਰਲੇ ਜ਼ਮੀਨ ਐਕੁਆਇਰ ਕਰ ਲਈ ਗਈ ਸੀ।


ਗੱਲ ਕੀਤੀ ਜਾਵੇ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੀ ਤਾਂ ਇੱਥੇ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਜਿਹੜੇ ਸ਼ਰਧਾਲੂ ਮਾਤਾ ਨੈਣਾ ਦੇਵੀ ਦਰਸ਼ਨਾਂ ਲਈ ਆਉਂਦੇ ਹਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੁੰਦੇ ਹਨ। 


ਇਹ ਵੀ ਪੜ੍ਹੋ: Jalandhar bypoll election 2023: ਜਲੰਧਰ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਸ ਮੰਤਰੀ ਨੂੰ ਦਿੱਤੀ ਵੱਡੀ ਜਿੰਮੇਵਾਰੀ


(For more news apart from Sri Anandpur Sahib Mata Naina Devi Ropeway Project news, stay tuned to Zee PHH)