Parkash Purab: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਦੀ ਸਜਾਵਟ ਦੀ ਸ਼ੁਰੂਆਤ ਹੋ ਚੁੱਕੀ ਹੈ।
Trending Photos
Parkash Purab (ਭਰਤ ਸ਼ਰਮਾ): ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਦੀ ਸਜਾਵਟ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਮੌਕੇ 20 ਟਨ ਦੇ ਕਰੀਬ ਅਲੱਗ-ਅਲੱਗ ਕਿਸਮਾਂ ਦੇ ਫੁੱਲ ਵਿਦੇਸ਼ਾਂ ਤੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਵਧਾਉਣ ਲਈ ਲਿਆਂਦੇ ਗਏ ਹਨ।
ਪਿਛਲੇ 10 ਸਾਲ ਤੋਂ ਮੁੰਬਈ ਦੇ ਰਹਿਣ ਵਾਲੇ ਇਕਬਾਲ ਸਿੰਘ ਵੱਲੋਂ ਇਹ ਸੇਵਾ ਨਿਭਾਈ ਜਾਂਦੀ ਹੈ ਜਿਸ ਵਿੱਚ 100 ਤੋਂ ਵੱਧ ਸ਼ਰਧਾਲੂ ਇਸ ਸੇਵਾ ਵਿੱਚ ਹਿੱਸਾ ਲੈਂਦੇ ਹਨ ਤੇ 80 ਦੇ ਕਰੀਬ ਕਾਰੀਗਰ ਫੁੱਲਾਂ ਦੀ ਸਜਾਵਟ ਦਾ ਕੰਮ ਕਰਦੇ ਹਨ। ਉੱਥੇ ਹੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਜਿੱਥੇ ਅੱਜ ਸਵੇਰੇ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਹਨ ਤੇ ਅੱਜ ਹੀ ਇੱਕ ਜਿਹੜੀ ਹਰੇਕ 1 ਸਾਲ ਦੀ ਤਰ੍ਹਾਂ ਫੁੱਲਾਂ ਦੀ ਸੇਵਾ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਵੱਖ-ਵੱਖ ਤਰ੍ਹਾਂ ਦੇ ਫੁੱਲ ਲਗਾਏ ਜਾ ਰਹੇ ਹਨ।
ਭਾਈ ਇਕਬਾਲ ਸਿੰਘ ਮੁੰਬਈ ਤੋਂ ਆਪਣੀ ਸਮੁੱਚੀ ਟੀਮ ਨੂੰ ਲੈ ਕੇ ਇੱਥੇ ਪਹੁੰਚੇ ਤੇ 18 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਣਾ ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਇਸ ਨਗਰ ਕੀਰਤਨ ਦੀ ਸੰਪੂਰਨਤਾ ਸ਼੍ਰੀ ਅਕਾਲ ਤਖਤ ਸਾਹਿਬ ਉਤੇ ਹੋਵੇਗੀ। ਉਥੇ ਹੀ 18 ਅਕਤੂਬਰ ਨੂੰ ਹੀ ਰਾਤ ਨੂੰ ਦੀਵਾਨ ਹਾਲ ਵਿਖੇ ਇੱਕ ਰਾਗ ਦਰਬਾਰ ਹੋਵੇਗਾ।
ਬਹੁਤ ਸਾਰੇ ਰਾਗੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਵੀ ਰਾਗ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। 19 ਅਕਤੂਬਰ ਨੂੰ ਸਾਰਾ ਦਿਨ ਗੁਰਮਤਿ ਸਮਾਗਮ ਚੱਲਣਗੇ ਤੇ ਸਵੇਰੇ 8:30 ਵਜੇ ਤੋਂ ਲੈ ਕੇ 12 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਨਗਰ ਕੀਰਤਨ ਸਜਾਏ ਜਾਣਗੇ।
ਦੁਪਹਿਰ 12 ਵਜੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ। ਜਿਹੜੀ ਸੰਗਤ ਨੇ ਅਜੇ ਤੱਕ ਅੰਮ੍ਰਿਤ ਨਹੀਂ ਛਕਿਆ ਉਹ ਅੰਮ੍ਰਿਤਸਰ ਕੇ ਗੁਰੂ ਵਾਲੇ ਬਣੋ ਜੀ ਤੇ ਸ਼ਾਮ ਨੂੰ ਸ੍ਰੀ ਹਰਿਰਾਸ ਦੀ ਸਮਾਪਤੀ ਤੋਂ ਬਾਅਦ ਇੱਕ ਅਲੌਕਿਕ ਆਤਿਸ਼ਬਾਜੀ ਹੋਵੇਗੀ ਤੇ ਦੀਪਮਾਲਾ ਵੀ ਕੀਤੀ ਜਾਵੇਗੀ।