Tarn Taran News: ਸਾਲ 2016 ਵਿੱਚ ਸ਼ੁਰੂ ਹੋਏ ਇਸ ਥਰਮਲ ਪਲਾਂਟ ਵਿੱਚ 270 ਮੈਗਾਵਾਟ ਦੇ ਦੋ ਯੂਨਿਟ ਹਨ ਅਤੇ 540 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਤੋਂ ਤਿੰਨ ਲਾਈਨਾਂ ਰਾਹੀਂ ਸੁਲਤਾਨਪੁਰ ਲੋਧੀ, ਜ਼ੀਰਾ ਅਤੇ ਚੋਹਲਾ ਸਾਹਿਬ ਨੂੰ ਬਿਜਲੀ ਸਪਲਾਈ ਕੀਤੀ ਜਾਂਦੀ ਹੈ।
Trending Photos
Tarn Taran News: ਤਰਨਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਵਿੱਚ ਸਥਿਤ ਜੀ.ਵੀ.ਕੇ ਥਰਮਲ ਪਲਾਂਟ ਦਾ ਨਾਂਅ ਹੁਣ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੁੱਝ ਮਹੀਨੇ ਪਹਿਲਾ ਹੀ ਇਸ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ। ਹਲਾਂਕਿ ਇਸ ਥਰਮਲ ਪਲਾਂਟ ਦਾ ਅਜੇ ਤੱਕ ਕੋਈ ਰਸਮੀ ਉਦਘਾਟਨ ਨਹੀਂ ਹੋਇਆ ਹੈ, ਪਰ ਇਸ ਪਲਾਂਟ ਵਿੱਚ ਬਿਜਲੀ ਦਾ ਉਤਪਾਦਨ ਲਗਾਤਾਰ ਜਾਰੀ ਹੈ।
ਸਾਲ 2016 ਵਿੱਚ ਸ਼ੁਰੂ ਹੋਏ ਇਸ ਥਰਮਲ ਪਲਾਂਟ ਵਿੱਚ 270 ਮੈਗਾਵਾਟ ਦੇ ਦੋ ਯੂਨਿਟ ਹਨ ਅਤੇ 540 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਤੋਂ ਤਿੰਨ ਲਾਈਨਾਂ ਰਾਹੀਂ ਸੁਲਤਾਨਪੁਰ ਲੋਧੀ, ਜ਼ੀਰਾ ਅਤੇ ਚੋਹਲਾ ਸਾਹਿਬ ਨੂੰ ਬਿਜਲੀ ਸਪਲਾਈ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਸ ਪਲਾਂਟ ਦੀ ਖਰੀਦ ਤੋਂ ਬਾਅਦ ਲੋਕਾਂ ਨੂੰ ਹੁਣ ਸਸਤੀ ਬਿਜਲੀ ਦੇ ਨਾਲ-ਨਾਲ ਨਿਰੰਤਰ ਸਪਲਾਈ ਦੀ ਵੀ ਉਮੀਦ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਪਲਾਂਟ ਨੂੰ ਸਰਕਾਰ ਵੱਲੋਂ ਖਰੀਦੇ ਜਾਣ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੀ ਵੀ ਉਮੀਦ ਹੈ।
ਦੱਸਦੀਏ ਕਿ ਪੰਜਾਬਕੈਬਨਿਟ ਨੇ 10 ਜੂਨ, 2023 ਨੂੰ ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਲਈ ਹਰੀ ਝੰਡੀ ਦੇ ਦਿੱਤੀ ਸੀ। ਇਸ ਦੇ ਲਈ ਕੈਬਨਿਟ ਸਬ ਕਮੇਟੀ ਨੇ ਵਿੱਤੀ ਅਤੇ ਕਾਨੂੰਨੀ ਨਜ਼ਰੀਏ ਤੋਂ ਤੱਥਾਂ ਦੀ ਜਾਂਚ ਕੀਤੀ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪਾਵਰਕੌਮ ਨੇ ਜੂਨ ਮਹੀਨੇ ਵਿਚ ਥਰਮਲ ਪਲਾਂਟ ਖਰੀਦਣ ਲਈ ਬੋਲੀ ਦਿਤੀ ਸੀ। ਪਾਵਰਕੌਮ ਦੇ ਬੋਰਡ ਆਫ ਡਾਇਰੈਕਟਰਜ਼ ਨੇ ਇਸ ਖਰੀਦ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿਤੀ ਸੀ।
ਇਸ ਥਰਮਲ ਨੂੰ ਚਲਾਉਣ ਵਾਲੇ ਜੀਵੀਕੇ ਗਰੁੱਪ ਦੀ ਵਿੱਤੀ ਹਾਲਤ ਪਹਿਲਾਂ ਹੀ ਖ਼ਰਾਬ ਹੋ ਚੁੱਕੀ ਸੀ। ਗਰੁੱਪ ਨੇ ਦਰਜਨ ਤੋਂ ਵੱਧ ਬੈਂਕਾਂ ਤੋਂ ਕਰਜ਼ਾ ਲਿਆ ਹੈ। ਜੋ ਵੱਧ ਕੇ 6600 ਕਰੋੜ ਰੁਪਏ ਹੋ ਗਿਆ। ਪਲਾਂਟ ਦੀ ਟੀਮ ਨੇ ਅਕਤੂਬਰ 2022 ਵਿੱਚ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਹੈਦਰਾਬਾਦ ਵਿੱਚ ਕੇਸ ਦਾਇਰ ਕੀਤਾ ਸੀ। ਇਸ ਪ੍ਰਾਈਵੇਟ ਥਰਮਲ ਕੰਪਨੀ ਨੂੰ ਦੀਵਾਲੀਆ ਐਲਾਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Bhana Sidhu Video: ਭਾਨਾ ਸਿੱਧੂ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਦਾ ਵੱਡਾ ਖੁਲਾਸਾ, ਸੁਣੋ