Amritsar News (ਭਰਤ ਸ਼ਰਮਾ):  ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਅੰਦਰ ਗੋਲ ਹੱਟੀ ਚੌਂਕ ਵਿਖੇ ਇਕ ਸੋਢੀ ਗਲਾਸ ਹਾਊਸ ਦੀ ਦੁਕਾਨ ਦੇ ਅੰਦਰ ਬਣੇ ਛੋਟੇ ਜਿਹੇ ਕਮਰੇ ਵਿੱਚ ਰੱਖੇ ਗਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਚੰਗੀ ਤਰ੍ਹਾਂ ਸੇਵਾ ਤੇ ਸਤਿਕਾਰ ਨਾ ਕਰਨ ਉਤੇ ਸਤਿਕਾਰ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਨ ਵਾਲੇ ਇਸ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ।


COMMERCIAL BREAK
SCROLL TO CONTINUE READING

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਸੋਢੀ ਗਲਾਸ ਹਾਊਸ ਅੰਦਰ ਬਣੇ ਕਮਰੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਸਨ ਜੋ ਬਿਨਾਂ ਸੁੱਖ ਆਸਣ ਤੋਂ ਸਨ। ਉਨ੍ਹਾਂ ਉਪਰ ਕਾਫੀ ਘੱਟਾ-ਮਿੱਟੀ ਪਿਆ ਹੋਇਆ ਸੀ ਅਤੇ ਉਨ੍ਹਾਂ ਕੋਲ ਹੋਰ ਵੀ ਕਾਫੀ ਸਮਾਨ ਪਿਆ ਸੀ ਜਿੱਥੇ ਚੱਲਦੇ ਉਨ੍ਹਾਂ ਦਾ ਨਿਰਾਦਰ ਕੀਤਾ ਜਾ ਰਿਹਾ ਸੀ।


ਇਥੋਂ ਤੱਕ ਕਿ ਉਨ੍ਹਾਂ ਦੇ ਵਸਤਰ ਵੀ ਗੰਦੇ ਪਏ ਸਨ ਜਿਸਦੇ ਚੱਲਦੇ ਉਹ ਆਪਣੇ ਨਾਲ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਤੇ ਜੋ ਮੈਂਬਰ ਹਨ ਉਨ੍ਹਾਂ ਨੂੰ ਨਾਲ ਲਿਆ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨੂੰ ਸ੍ਰੀ ਰਾਮਸਰ ਸਾਹਿਬ ਗੁਰਦੁਆਰੇ ਵਿਖੇ ਸਥਾਪਿਤ ਕੀਤਾ। ਉਨ੍ਹਾਂ ਦੀ ਮਾਣ ਮਰਿਆਦਾ ਨਹੀਂ ਰੱਖੀ ਜਾ ਰਹੀ ਹੈ।


ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਹ ਸਾਰਾ ਕੰਮ ਸ਼੍ਰੋਮਣੀ ਕਮੇਟੀ ਦਾ ਬਣਦਾ ਹੈ। ਉਨ੍ਹਾਂ ਨੇ ਕਿਹਾ ਪੁਲਿਸ ਪ੍ਰਸ਼ਾਸਨ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਅੱਜ ਸਤਿਕਾਰ ਕਮੇਟੀ ਦੀ ਜਥੇਬੰਦੀ ਅੱਜ ਇੱਥੇ ਪੁੱਜੀ ਹੈ ਅਤੇ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।


ਉਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਤੇ ਉਨ੍ਹਾਂ ਦੇ ਸਾਥੀ ਸੋਢੀ ਗਲਾਸ ਹਾਊਸ ਵਿੱਚ ਪੁੱਜੇ ਹਨ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਿਰਾਜਮਾਨ ਸੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਨਾਲ ਲੈਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ੍ਰੀ ਰਾਮਸਰ ਸਾਹਿਬ ਵਿਖੇ ਬਿਰਾਜਮਾਨ ਕਰਵਾ ਦਿੱਤੇ ਹਨ।


ਉਨ੍ਹਾਂ ਨੇ ਕਿਹਾ ਕਿ ਸਤਿਕਾਰ ਕਮੇਟੀ ਵੱਲੋਂ ਉਨ੍ਹਾਂ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੇਕਰ ਇਨ੍ਹਾਂ ਦੇ ਖਿਲਾਫ਼ ਕਾਰਵਾਈ ਕਰਨ ਲਈ ਕਹੇਗੀ ਤਾਂ ਜ਼ਰੂਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਜਾਣਕਾਰੀ ਹਾਸਿਲ ਕਰ ਇਸਦੇ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।