Sri Guru Har Rai Sahib Ji: ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿੱਚ ਉਹ ਜੋਤੀ ਜੋਤ ਸਮਾ ਗਏ। ਉਨ੍ਹਾਂ ਦਾ ਸਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ।
Trending Photos
Sri Guru Har Rai Sahib Ji Joti Jot Diwas today: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਅੱਜ ਹੈ। ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ (Sri Guru Har Rai Sahib Ji) ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।
ਭਗਵੰਤ ਮਾਨ ਨੇ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਪ੍ਰਣਾਮ ਕਰਦੇ ਹਾਂ... ਗੁਰੂ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ ਜਾਂਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ...
ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਪ੍ਰਣਾਮ ਕਰਦੇ ਹਾਂ... ਗੁਰੂ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ ਜਾਂਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ... pic.twitter.com/RsUZbpwA3A
— Bhagwant Mann (@BhagwantMann) October 25, 2024
ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ (Sri Guru Har Rai Sahib Ji) ਵੀ ਬਹੁਤ ਚੰਗੇ ਵੈਦ ਸਨ। ਆਪਣੇ ਦਿਆਲੂ ਸੁਭਾਅ ਕਾਰਨ ਉਨ੍ਹਾਂ ਨੇ ਆਮ ਲੋਕਾਂ ਲਈ ਡਿਸਪੈਂਸਰੀ ਖੋਲ੍ਹੀ ਸੀ, ਜਿੱਥੇ ਗਰੀਬਾਂ ਅਤੇ ਬਿਮਾਰਾਂ ਦਾ ਇਲਾਜ ਕੀਤਾ ਜਾਂਦਾ ਸੀ। ਆਪ ਨੂੰ ਹਰ ਪੱਖੋਂ ਸਮਰੱਥ ਸਮਝਦਿਆਂ ਗੁਰੂ ਗੱਦੀ ਦੀ ਜ਼ਿੰਮੇਵਾਰੀ ਆਪਣੇ ਛੋਟੇ ਸਪੁੱਤਰ ਸ੍ਰੀ ਹਰੀ ਕ੍ਰਿਸ਼ਨ ਜੀ ਨੂੰ ਸੌਂਪ ਦਿੱਤੀ, ਜੋ ਕੇਵਲ ਪੰਜ ਸਾਲ ਦੇ ਸਨ। ਜਦੋਂ ਦਾਰਾ ਸ਼ਿਕੋਹ ਆਪਣੇ ਭਰਾ ਔਰੰਗਜੇਬ ਤੋਂ ਬਚਣ ਲਈ ਗੁਰੂ ਜੀ ਦੀ ਸ਼ਰਨ ਵਿਚ ਗੋਇੰਦਵਾਲ ਵਿਖੇ ਪਹੁੰਚਿਆ ਅਤੇ ਉਸ ਨੇ ਸਹਾਇਤਾ ਦੀ ਪੁਕਾਰ ਕੀਤੀ ਤਾਂ ਗੁਰੂ ਸਾਹਿਬ ਨੇ ਮਗਰ ਆ ਰਹੀ ਔਰੰਗਜੇਬ ਦੀ ਫੌਜ ਨੂੰ ਦਰਿਆ ਤੋਂ ਪਾਰ ਡੱਕ ਦਿੱਤਾ।
ਸੰਨ 1661 ਈ: ਵਿਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ. ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ ਅਤੇ ਅੱਠਵੇਂ ਗੁਰੂ ਨਾਨਕ ਪ੍ਰਗਟ ਕੀਤੇ। ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿਚ ਉਹ ਜੋਤੀ ਜੋਤ ਸਮਾ ਗਏ। ਉਹਨਾਂ ਦਾ ਅੰਤਿਮ ਸੰਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ।