Sri Kiratpur Sahib Accident: ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ `ਤੇ ਐਕਸ ਯੂਵੀ ਤੇ ਸਵਿਫਟ ਦੀ ਹੋਈ ਭਿਆਨਕ ਟੱਕਰ, ਡਰਾਈਵਰ ਦੀ ਮੌਤ
Sri Kiratpur Sahib Accident: ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ `ਤੇ ਐਕਸ ਯੂਵੀ ਤੇ ਸਵਿਫਟ ਦੀ ਭਿਆਨਕ ਟੱਕਰ ਹੋਈ ਅਤੇ ਇਸ ਹਾਦਸੇ ਵਿੱਚ ਡਰਾਈਵਰ ਦੀ ਮੌਤ ਹੋ ਗਈ ਹੈ।
Sri Kiratpur Sahib Accident/ਬਿਮਲ ਸ਼ਰਮਾ: ਸ੍ਰੀ ਕੀਰਤਪੁਰ ਸਾਹਿਬ ਮਨਾਲੀ ਮੁੱਖ ਮਾਰਗ ਉੱਤੇ ਭਿਆਨਕ ਹਾਦਸਾ ਵਾਪਰਿਆ ਹੈ। ਕੀਰਤਪੁਰ ਸਾਹਿਬ ਦੇ ਨੇੜੇ ਗਲਤ ਦਿਸ਼ਾ ਤੋਂ ਆ ਰਹੀ ਐਕਸ ਯੂਵੀ ਨੇ ਸਵਿਫਟ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਸਵਿਫਟ ਕਾਰ ਸਵਾਰ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ। ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਹਨਾਂ ਵਿੱਚ ਬੱਚੇ ਵੀ ਸ਼ਾਮਿਲ ਸਨ। ਐਕਸ ਯੂਵੀ ਦੇ ਵਿੱਚ ਜੋ ਵਿਅਕਤੀ ਸੀ ਇਹ ਨਸ਼ੇ ਦੀ ਹਾਲਤ ਦੇ ਵਿੱਚ ਮਸਤੀਆਂ ਕਰਦੇ ਹੋਏ ਗਲਤ ਦਿਸ਼ਾ ਤੋਂ ਕੀਰਤਪੁਰ ਸਾਹਿਬ ਤੋਂ ਮਨਾਲੀ ਵੱਲ ਜਾ ਰਹੇ ਸਨ।
ਉੱਥੇ ਨਾਲ ਹੀ ਹਿਮਾਚਲ ਪ੍ਰਦੇਸ਼ ਤੋਂ ਟੈਕਸੀ ਨੰਬਰ ਸਵਿਫਟ ਕੀਰਤਪੁਰ ਸਾਹਿਬ ਵੱਲ ਆ ਰਹੀ ਸੀ ਤਾਂ ਦੋਨਾਂ ਦੀ ਜ਼ਬਰਦਸਤ ਟੱਕਰ ਹੋਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ਉੱਤੇ ਮੌਤ ਹੋ ਗਈ ਜਦੋਂ ਕਿ ਉਸਦੇ ਨਾਲ ਹੋਰ ਵਿਅਕਤੀ ਜਿਸਦੇ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਿਲ ਸਨ ਗੰਭੀਰ ਰੂਪ ਜਖਮੀ ਹੋ ਗਈਆਂ । ਨੌਜਵਾਨ ਮੌਕੇ ਤੋਂ ਫਰਾਰ ਹੋ ਗਏ । ਜਦੋਂ ਕਿ ਇਸ ਹਾਦਸੇ ਤੋਂ ਬਾਅਦ ਸੜਕ ਤੇ ਵੱਡਾ ਜਾਮ ਲੱਗ ਗਿਆ ਅਤੇ ਲਗਭਗ ਇੱਕ ਘੰਟੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇੱਥੇ ਨਾ ਪਹੁੰਚਿਆ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਬਦਮਾਸ਼ ਨੇ ਨਾਕਾਬੰਦੀ 'ਤੇ ਕ੍ਰਾਈਮ ਬ੍ਰਾਂਚ ਦੀ ਟੀਮ 'ਤੇ ਕੀਤਾ ਹਮਲਾ, ਫਾਇਰਿੰਗ 'ਚ ਬਦਮਾਸ਼ ਜ਼ਖ਼ਮੀ
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਇਸ ਭਿਆਨਕ ਸੜਕ ਹਾਦਸੇ ਵਿੱਚ ਟੈਕਸੀ ਡਰਾਈਵਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸਵਿਫਟ ਡਿਜ਼ਾਇਰ (ਟੈਕਸੀ) ਵਿੱਚ ਸਫ਼ਰ ਕਰ ਰਹੇ ਇੱਕ ਛੋਟੇ ਬੱਚੇ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ।
ਮ੍ਰਿਤਕ ਟੈਕਸੀ ਚਾਲਕ ਦੀ ਪਛਾਣ ਯੁਵਰਾਜ ਰਾਣਾ (30) ਵਾਸੀ ਹਮੀਰਪੁਰ ਵਜੋਂ ਹੋਈ ਹੈ, ਜੋ ਹਿਮਾਚਲ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਜਾ ਰਿਹਾ ਸੀ। ਜ਼ਖ਼ਮੀਆਂ ਵਿੱਚ ਅੰਨਾ ਭਾਰਤੀ, ਰੀਨਾ ਦੇਵੀ, ਇੱਕ ਛੋਟਾ ਬੱਚਾ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ। ਐਸਯੂਵੀ ਚਾਲਕ ਆਪਣੇ ਸਾਥੀਆਂ ਸਮੇਤ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦਿੱਲੀ ਨੰਬਰ ਦੀ ਐੱਸਯੂਵੀ 'ਚ ਇਕ ਲੜਕੀ ਅਤੇ ਦੋ ਨੌਜਵਾਨ ਸਵਾਰ ਸਨ, ਜਿਨ੍ਹਾਂ ਨੇ ਸ਼ਾਇਦ ਸ਼ਰਾਬ ਪੀਤੀ ਹੋਈ ਸੀ। SUV ਡਰਾਈਵਰ ਗਲਤ ਦਿਸ਼ਾ ਵਿੱਚ ਚਲਾ ਰਿਹਾ ਸੀ। SUV ਦੀ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਸਵਿਫਟ ਡਿਜ਼ਾਇਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਡਿਜ਼ਾਇਰ 'ਚ ਸਫਰ ਕਰ ਰਹੇ ਲੋਕ ਅੰਦਰ ਹੀ ਫਸ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ। ਹੈਰਾਨੀ ਦੀ ਗੱਲ ਇਹ ਹੈ ਕਿ ਹਾਦਸੇ ਤੋਂ ਬਾਅਦ ਇੱਕ ਘੰਟੇ ਤੱਕ ਨਾ ਤਾਂ ਐਂਬੂਲੈਂਸ ਆਈ ਅਤੇ ਨਾ ਹੀ ਹਾਈਵੇਅ ਤੋਂ ਲੰਘ ਰਹੇ ਵਾਹਨਾਂ ਨੇ ਜ਼ਖਮੀਆਂ ਦੀ ਮਦਦ ਕੀਤੀ। ਜ਼ਖਮੀ ਇਲਾਜ ਲਈ ਸੜਕ 'ਤੇ ਚੀਕਦੇ ਰਹੇ।
ਇਹ ਵੀ ਪੜ੍ਹੋ: Khanna News: ਖੰਨਾ 'ਚ ਛੱਠ ਪੂਜਾ ਲਈ ਆਏ ਨੌਜਵਾਨ ਦੀ ਮੌਤ; ਹਾਈ ਵੋਲਟੇਜ ਤਾਰਾਂ ਤੋਂ ਲੱਗਿਆ ਕਰੰਟ