ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ ਦਾ ਮਾਮਲਾ, ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ
Advertisement
Article Detail0/zeephh/zeephh1464700

ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ ਦਾ ਮਾਮਲਾ, ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ

ਇਸੇ ਮੁੱਦੇ 'ਤੇ ਸਾਂਸਦ ਤਿਵਾੜੀ ਨੇ ਰੇਲ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ 'ਚ ਗੈਰ-ਇਰਦਾਤਨ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਦਰਦਨਾਕ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ ਦਾ ਮਾਮਲਾ, ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ

Sri Kiratpur Sahib train tragedy and accident news: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ 3 ਬੱਚਿਆਂ ਦੀ ਹੋਈ ਮੌਤ ਦੇ ਮਾਮਲੇ 'ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇਕ ਪੱਤਰ ਲਿਖਿਆ ਹੈ।

ਰੇਲ ਮੰਤਰੀ ਨੂੰ ਲਿਖੇ ਪੱਤਰ ਵਿੱਚ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਉਹ ਦਰਦਨਾਕ ਹਾਦਸੇ ਵੱਲ ਉਨ੍ਹਾਂ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ। ਹਾਦਸੇ ਵਿੱਚ 3 ਮਾਸੂਮ ਬੱਚੇ — 7 ਸਾਲਾ ਮਹਿੰਦਰ, 8 ਸਾਲ ਦਾ ਵਿੱਕੀ ਅਤੇ 11 ਸਾਲ ਦਾ ਰੋਹਿਤ — ਸ੍ਰੀ ਕੀਰਤਪੁਰ ਸਾਹਿਬ ਵਿਖੇ ਇੱਕ ਯਾਤਰੀ ਰੇਲ ਗੱਡੀ ਦੀ ਲਪੇਟ ਵਿੱਚ ਆਏ ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੌਰਾਨ ਇੱਕ ਬੱਚਾ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਿਆ ਸੀ। 

ਦੱਸ ਦਈਏ ਕਿ ਇਹ ਹਾਦਸਾ 27 ਨਵੰਬਰ ਨੂੰ ਸਵੇਰੇ ਕਰੀਬ 11.30 ਵਜੇ ਵਾਪਰਿਆ। ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਬੱਚਿਆਂ ਦੀ ਮੌਤ ਤੋਂ ਬਾਅਦ ਸੋਗ ਵਿੱਚ ਡੁੱਬੇ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਦਰਦਨਾਕ ਹਾਦਸੇ ਨੇ ਪਰਿਵਾਰਾਂ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।  

ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚਿਆਂ ਦੇ ਪਰਿਵਾਰ ਬਹੁਤ ਗਰੀਬ ਹਨ ਅਤੇ ਝੁੱਗੀਆਂ ਵਿੱਚ ਰਹਿੰਦੇ ਹਨ ਜਿਨ੍ਹਾਂ 'ਚ ਰੇਲਵੇ ਲਾਈਨ 'ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਸ਼ਿਖਰ ਧਵਨ ਨੇ ਯੁਜਵੇਂਦਰ ਚਹਿਲ ਨੂੰ ਲੈ ਕੇ ਕੀਤਾ ਖੁਲਾਸਾ, ਦੇਖੋ ਵੀਡੀਓ

ਤਿਵਾੜੀ ਨੇ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਇੱਕ ਸਵਾਲ ਇਹ ਵੀ ਉੱਠਦਾ ਹੈ ਕਿ ਰੇਲ ਡਰਾਈਵਰ ਦਿਨ ਦਿਹਾੜੇ ਸਵੇਰੇ 11.30 ਵਜੇ ਰੇਲਵੇ ਲਾਈਨ 'ਤੇ ਬੱਚਿਆਂ ਨੂੰ ਕਿਉਂ ਨਹੀਂ ਦੇਖ ਸਕਿਆ। ਰੇਲਵੇ ਸਟੇਸ਼ਨ ਸਿਰਫ਼ 800 ਮੀਟਰ ਦੀ ਦੂਰੀ 'ਤੇ ਹੋਣ ਦੇ ਬਾਵਜੂਦ ਵੀ ਰੇਲਗੱਡੀ ਦੀ ਰਫ਼ਤਾਰ ਘੱਟ ਨਹੀਂ ਹੋਈ ਅਤੇ ਉਨ੍ਹਾਂ ਕਿਹਾ ਕਿ ਇਹ ਲਾਪਰਵਾਹੀ ਦਾ ਸਪੱਸ਼ਟ ਮਾਮਲਾ ਹੈ, ਜਿਸ ਕਾਰਨ 3 ਮਾਸੂਮ ਬੱਚਿਆਂ ਦੀ ਮੌਤ ਹੋ ਗਈ।

ਇਸੇ ਮੁੱਦੇ 'ਤੇ ਸਾਂਸਦ ਤਿਵਾੜੀ ਨੇ ਰੇਲ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ 'ਚ ਗੈਰ-ਇਰਦਾਤਨ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਦਰਦਨਾਕ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਹੋਰ ਪੜ੍ਹੋ: Delhi Indira Gandhi International Airport ਦਾ ਨਾਂਅ ਬਦਲ ਕੇ Guru Tegh Bahadur Hind Di Chadar Airport ਰੱਖਣ ਦੀ ਮੰਗ

(For more news related to Sri Kiratpur Sahib train tragedy and accident, stay tuned  to Zee PHH)

Trending news