Muktsar News: ਵਕੀਲ `ਤੇ ਅਣਮਨੁੱਖੀ ਤਸ਼ੱਦਦ ਮਾਮਲੇ `ਚ SP, CIA ਇੰਚਾਰਜ ਤੇ ਸੀਨੀਅਰ ਕਾਂਸਟੇਬਲ ਸਮੇਤ 3 ਮੁੱਖ ਮੁਲਜ਼ਮ ਗ੍ਰਿਫ਼ਤਾਰ
Sri Muktsar Sahib News: ਮੁਅੱਤਲ ਕੀਤੇ ਗਏ ਦੋਵੇਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਪੁਲੀਸ ਲਾਈਨ ਵਿੱਚ ਲਾ ਦਿੱਤੀ ਗਈ ਹੈ। ਨਾਲ ਹੀ ਮਾਮਲੇ ਦੀ ਜਾਂਚ ਹੁਣ ਐਸਪੀ ਮੋਗਾ ਰਵਿੰਦਰ ਸਿੰਘ ਅਤੇ ਡੀਐਸਪੀ ਨੂੰ ਸੌਂਪ ਦਿੱਤੀ ਗਈ ਹੈ।
Sri Muktsar Sahib News: ਸ੍ਰੀ ਮੁਕਤਸਰ 'ਚ ਪੁਲਿਸ ਹਿਰਾਸਤ 'ਚ ਵਕੀਲ ਨਾਲ ਥਰਡ ਡਿਗਰੀ ਤਸ਼ੱਦਦ ਦੇ ਮਾਮਲੇ ਸੀਆਈਏ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਨਾਲ ਹੀ ਮਾਮਲੇ ਦੀ ਜਾਂਚ ਐਸਪੀ ਰਵਿੰਦਰ ਸਿੰਘ, ਡੀਐਸਪੀ ਨੂੰ ਸੌਂਪ ਦਿੱਤੀ ਗਈ ਹੈ। ਇਹਨਾਂ ਹੀ ਨਹੀਂ ਵਕੀਲ ਨਾਲ ਥਰਡ ਡਿਗਰੀ ਤਸ਼ੱਦਦ ਦੇ ਮਾਮਲੇ ਵਿੱਚ ਹੁਣ SP, CIA ਇੰਚਾਰਜ ਤੇ ਸੀਨੀਅਰ ਕਾਂਸਟੇਬਲ ਸਮੇਤ 3 ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਕਤਸਰ ਮਾਮਲੇ ਵਿੱਚ 4 ਮੈਂਬਰੀ ਐਸ.ਆਈ.ਟੀ ਬਣਾਈ ਗਈ ਹੈ। ਆਈ.ਪੀ.ਐਸ. ਮਨਦੀਪ ਸਿੰਘ ਸਿੱਧੂ ਇਸ ਦੇ ਮੁਖੀ ਹੋਣਗੇ।
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸ ਦੇ ਸਾਥੀ ਸ਼ਲਿੰਦਰ ਸਿੰਘ ਨੀਟਾ 'ਤੇ ਥਰਡ ਡਿਗਰੀ ਤਸ਼ੱਦਦ ਦੇ ਮਾਮਲੇ ਵਿੱਚ ਮੁਕਤਸਰ ਦੇ ਐਸਪੀ (ਡੀ) ਰਮਨਦੀਪ ਸਿੰਘ ਭੁੱਲਰ, ਸਦਰ ਥਾਣਾ ਦੇ ਸੀਆਈਏ ਸਟਾਫ਼ ਮੁਕਤਸਰ ਦੇ ਇੰਚਾਰਜ ਰਮਨ ਕੁਮਾਰ ਕੰਬੋਜ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਕੰਬੋਜ ਸਣੇ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਦੇਰ ਰਾਤ ਇਹ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਹ ਮਾਮਲਾ ਆਈਪੀਸੀ ਦੀ ਧਾਰਾ 377, 342, 323, 149 ਅਤੇ 506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Punjab News: ਮੁਕਤਸਰ 'ਚ ਐੱਸਪੀ ਅਤੇ ਹੋਰ ਕਈ ਪੁਲਿਸ ਅਧਿਕਾਰੀਆਂ 'ਤੇ ਲੱਗੇ ਗੰਭੀਰ ਇਲਜ਼ਾਮ, ਮਾਮਲਾ ਦਰਜ
ਦੱਸ ਦਈਏ ਕਿ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਵੱਲੋਂ 26 ਸਤੰਬਰ 2023 ਨੂੰ ਪੂਰੇ ਪੰਜਾਬ ਵਿੱਚ ਹੜਤਾਲ ਦੇ ਐਲਾਨ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਿਲੀ ਜਾਣਕਾਰੀ ਦੇ ਮੁਤਾਬਕ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਸੀ.ਆਈ.ਏ ਸਟਾਫ਼ ਦੇ ਇੰਚਾਰਜ ਰਮਨ ਕੁਮਾਰ ਕੰਬੋਜ ਨੇ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸਦੇ ਸਾਥੀ ਸ਼ਲਿੰਦਰ ਸਿੰਘ ਨੂੰ ਥਾਣਾ ਸਦਰ ਮੁਕਤਸਰ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ 'ਤੇ ਥਰਡ ਡਿਗਰੀ ਤਸ਼ੱਦਦ ਕੀਤੀ ਗਈ।
ਇਸ ਤੋਂ ਬਾਅਦ ਦੇਰ ਰਾਤ ਜਦੋਂ ਐਸ.ਪੀ (ਡੀ) ਰਮਨਦੀਪ ਸਿੰਘ ਭੁੱਲਰ ਉਥੇ ਪਹੁੰਚੇ ਤਾਂ ਉਨ੍ਹਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਫਿਰ ਤਸ਼ੱਦਦ ਕੀਤਾ ਗਿਆ ਅਤੇ ਦੋਵਾਂ ਸ਼ਿਕਾਇਤਕਰਤਾਵਾਂ ਨਾਲ ਮਨੁੱਖਤਾ ਦਾ ਸਭ ਤੋਂ ਘਿਨਾਉਣੀ ਅਤੇ ਅਸ਼ਲੀਲ ਹਰਕਤ ਕੀਤੀ ਗਈ।
ਇੰਨਾ ਹੀ ਨਹੀਂ ਇਸ ਸਭ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਅਤੇ ਉਸ ਨੂੰ ਧਮਕੀ ਵੀ ਦਿੱਤੀ ਗਈ ਕਿ ਜੇਕਰ ਉਸ ਨੇ ਬਾਹਰ ਜਾ ਕੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਦੀ ਵੀਡੀਓ ਲੀਕ ਕਰਕੇ ਵਾਇਰਲ ਕਰ ਦਿੱਤੀ ਜਾਵੇਗੀ।ਇਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਇੱਕ ਸ਼ਿਕਾਇਤ ਇਹ ਵੀ ਦਿੱਤੀ ਗਈ ਹੈ ਕਿ ਉਸ ਨੂੰ ਉੱਥੇ ਨਸ਼ਾ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਉਸ ਦੇ ਖਿਲਾਫ ਆਈਪੀਸੀ ਦੀ ਧਾਰਾ 186, 353 ਅਤੇ ਐਨਡੀਪੀਸੀ ਦੀ ਧਾਰਾ 27 ਤਹਿਤ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਸਾਰੇ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।