Punjab News: ਸ੍ਰੀ ਮੁਕਤਸਰ ਸਾਹਿਬ 'ਚ ਨਸ਼ਾ ਤਕਸਰ ਦੀ 14 ਲੱਖ 70 ਹਜ਼ਾਰ ਰੁਪਏ ਦੀ ਪ੍ਰਾਪਰਟੀ ਸੀਲ
Advertisement
Article Detail0/zeephh/zeephh2099102

Punjab News: ਸ੍ਰੀ ਮੁਕਤਸਰ ਸਾਹਿਬ 'ਚ ਨਸ਼ਾ ਤਕਸਰ ਦੀ 14 ਲੱਖ 70 ਹਜ਼ਾਰ ਰੁਪਏ ਦੀ ਪ੍ਰਾਪਰਟੀ ਸੀਲ

Punjab News: ਪੁਲਿਸ ਨੇ ਨਸ਼ਾ ਤਸਕਰ ਦੀ ਪ੍ਰਾਪਰਟੀ ਦੀ ਅਟੈਚਮੈਂਟ ਕਰਨ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।

Punjab News: ਸ੍ਰੀ ਮੁਕਤਸਰ ਸਾਹਿਬ 'ਚ ਨਸ਼ਾ ਤਕਸਰ ਦੀ 14 ਲੱਖ 70 ਹਜ਼ਾਰ ਰੁਪਏ ਦੀ ਪ੍ਰਾਪਰਟੀ ਸੀਲ

Sri Muktsar Sahib(Anmol Singh Warring): ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਦੀਆਂ ਟੁੱਕੜੀਆਂ ਬਣਾ ਕੇ ਨਸ਼ੇ ਵੇਚਣ ਵਾਲੇ ਸੌਦਾਗਰਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਤੇ  ਉਹਨਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਕਈ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ। ਪੁਲਿਸ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।

ਇਸੇ ਤਹਿਤ ਹੀ ਸ. ਜਸਪਾਲ ਸਿੰਘ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਇੰਸੈਕਟਰ ਇਕਬਾਲ ਹੁਸੈਨ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਪਿੰਡ ਮਿੱਡਾ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ (ਡੀ) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ , ਜਿਸ ਦੇ ਖਿਲਾਫ ਮੁਕੱਦਮਾ ਨੰਬਰ 173 ਮਿਤੀ 29.11.2023 ਅ/ਧ 22c/61 ਐਨ.ਡੀ.ਪੀ.ਐਸ ਐਕਟ ਥਾਣਾ ਕਬਰਵਾਲਾ ਵਿਖੇ ਦਰਜ ਸੀ। ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬ੍ਰਾਮਦ ਹੋਈਆ ਸੀ। ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਗਈ ਪ੍ਰਾਪਰਟੀ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 14 ਲੱਖ 70 ਹਜ਼ਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।

ਜਿਸ ਦੇ ਆਰਡਰ ਮੌਸੂਲ ਹੋਣ 'ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ, ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ, ਸਗੋਂ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ। ਤੁਸੀ ਇਸ ਸਬੰਧੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

Trending news