ਸਿੱਧੂ ਮੂਸੇਵਾਲਾ ਦੇ ਨਾਂ 'ਤੇ ਬਣੇਗਾ ਸਟੇਡੀਅਮ ਅਤੇ ਕੈਂਸਰ ਹਸਪਤਾਲ, ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ: CM ਮਾਨ
Advertisement
Article Detail0/zeephh/zeephh1206961

ਸਿੱਧੂ ਮੂਸੇਵਾਲਾ ਦੇ ਨਾਂ 'ਤੇ ਬਣੇਗਾ ਸਟੇਡੀਅਮ ਅਤੇ ਕੈਂਸਰ ਹਸਪਤਾਲ, ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ: CM ਮਾਨ

ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਦੇ ਨਾਂ 'ਤੇ ਕੈਂਸਰ ਹਸਪਤਾਲ ਬਣਾਇਆ ਜਾਵੇਗਾ।

ਸਿੱਧੂ ਮੂਸੇਵਾਲਾ ਦੇ ਨਾਂ 'ਤੇ ਬਣੇਗਾ ਸਟੇਡੀਅਮ ਅਤੇ ਕੈਂਸਰ ਹਸਪਤਾਲ, ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ: CM ਮਾਨ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਸੀਐਮ ਭਗਵੰਤ ਮਾਨ ਨੇ ਅੱਜ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਮਾਨਸਾ ਸਥਿਤ ਜੱਦੀ ਪਿੰਡ ਪਹੁੰਚੇ। ਇਸ ਦੌਰਾਨ ਉਹ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸੀਐਮ ਮਾਨ ਨੇ ਪਰਿਵਾਰ ਨੂੰ ਮੂਸੇਵਾਲਾ ਦੇ ਨਾਂ 'ਤੇ ਸਟੇਡੀਅਮ ਅਤੇ ਕੈਂਸਰ ਹਸਪਤਾਲ ਬਣਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਦੇ ਨਾਂ 'ਤੇ ਕੈਂਸਰ ਹਸਪਤਾਲ ਬਣਾਇਆ ਜਾਵੇਗਾ। ਪੰਜਾਬ ਵਿੱਚ ਇੱਕ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ ਤਾਂ ਜੋ ਮੂਸੇਵਾਲਾ ਦਾ ਨਾਂ ਨਾ ਮਿਟ ਜਾਵੇ। ਭਗਵੰਤ ਮਾਨ ਨੇ ਪਰਿਵਾਰ ਨੂੰ ਕਿਹਾ ਕਿ ਸਿੱਧੂ ਮੂਸੇਵਾਲਾ ਮੇਰੇ ਛੋਟੇ ਭਰਾ ਵਰਗਾ ਸੀ। ਪਰਿਵਾਰ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ ਤਾਂ ਮਾਨ ਨੇ ਕਿਹਾ ਕਿ ਦੋਸ਼ੀ ਕੁਝ ਹੀ ਦਿਨਾਂ 'ਚ ਜੇਲ 'ਚ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਘਟਨਾ 'ਤੇ ਸਿਆਸਤ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਮੂਸੇਵਾਲਾ ਦੇ ਪਰਿਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ, ਤੁਸੀਂ ਜਦੋਂ ਚਾਹੋ, ਆਓ, ਤੁਹਾਡੀ ਮਦਦ ਲਈ ਹਮੇਸ਼ਾ ਅੱਗੇ ਰਹਾਂਗੇ।

ਨਿਊਜ਼18 ਚ ਲੱਗੀ ਖ਼ਬਰ ਮੁਤਾਬਿਕ ਕਾਬਲੇਗੌਰ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਇਸ ਮਾਮਲੇ ਦੀ ਜਾਂਚ ਲਈ ਕੇਂਦਰੀ ਏਜੰਸੀ ਤੋਂ ਲਗਾਤਾਰ ਮੰਗ ਕਰ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪੰਜਾਬ ਸਰਕਾਰ ਤੋਂ ਕਾਫੀ ਨਾਰਾਜ਼ ਹਨ। ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਮੀ ਨਾ ਕੀਤੀ ਹੁੰਦੀ ਤਾਂ ਅੱਜ ਮੂਸੇਵਾਲਾ ਉਨ੍ਹਾਂ ਵਿੱਚੋਂ ਹੁੰਦਾ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ। ਇਸ ਦੌਰਾਨ ਜਦੋਂ ਉਹ ਮਾਨਸਾ ਸਥਿਤ ਮੂਸੇਵਾਲਾ ਦੇ ਘਰ ਗਏ ਤਾਂ ਉਨ੍ਹਾਂ ਨੂੰ ਸਥਾਨਕ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ।

Trending news