Harassing the Staff Nurse: ਜਲੰਧਰ ਦੇ ਸਿਵਲ ਹਸਪਤਾਲ ’ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮਨਚਲੇ ਨੌਜਵਾਨ ਦੀ ਮੌਕੇ ’ਤੇ ਮੌਜੂਦ ਲੋਕਾਂ ਨੇ ਛਿੱਤਰ-ਪਰੇਡ ਕਰ ਦਿੱਤੀ।


COMMERCIAL BREAK
SCROLL TO CONTINUE READING

 


ਦਰਅਸਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਡਿਊਟੀ ਦੇ ਰਹੀ ਸਟਾਫ਼ ਨਰਸ ਨੂੰ ਇੱਕ ਨੌਜਵਾਨ ਨੇ ਛੇੜਨਾ ਸ਼ੁਰੂ ਕਰ ਦਿੱਤਾ। ਪਹਿਲਾਂ ਤਾ ਨਰਸ ਉਸਦੀਆਂ ਗੱਲਾਂ ਸੁਣਦੀ ਰਹੀ, ਪਰ ਬਾਅਦ ’ਚ ਉਸਨੇ ਗਲਤ ਸ਼ਬਦਾਵਲੀ ਦੀ ਵਰਤੋਂ ਸ਼ੁਰੂ ਕਰ ਦਿੱਤੀ। ਨਰਸ ਨੇ ਮੌਕੇ ’ਤੇ ਉਸ ਨੌਜਵਾਨ ਨੂੰ ਤਾਂ ਕੁਝ ਨਹੀਂ ਕਿਹਾ ਪਰ ਉਸਨੇ ਇਹ ਸਾਰੀ ਜਾਣਕਾਰੀ ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ ਨੂੰ ਦਿੱਤੀ।


ਪਹਿਲਾਂ ਤਾਂ ਮੌਕੇ ’ਤੇ ਮੌਜੂਦ ਲੋਕਾਂ ਨੇ ਜੰਮਕੇ ਮਨਚਲੇ ਨੌਜਵਾਨ ਦੀ ਛਿੱਤਰ-ਪਰੇਡ ਕੀਤੀ, ਬਾਅਦ ’ਚ ਹਸਪਤਾਲ ਦੇ ਸਟਾਫ਼ ਦੁਆਰਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਨਰਸ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਡੀ. ਸੀ. ਦਫ਼ਤਰ (DC Office) ’ਚ ਕੰਮ ਕਰਦਾ ਹੈ।


ਇਸ ਪੂਰੀ ਘਟਨਾ ਬਾਰੇ ਜਾਣਕਾਰੀ ਦਿੰਦਿਆ ਐੱਮ. ਐੱਸ. ਡਾ. ਰਾਜੀਵ ਸ਼ਰਮਾ ਨੇ ਦੱਸਿਆ ਕਿ ਰਾਤ ਸਮੇਂ ਇੱਕ ਨੌਜਵਾਨ ਹਸਪਤਾਲ ਦੇ ਅੰਦਰ ਆਇਆ ਅਤੇ ਉਸਨੇ ਸਟਾਫ਼ ਨਰਸ ਨਾਲ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ। ਡਿਊਟੀ ’ਤੇ ਮੌਜੂਦ ਸਟਾਫ਼ ਨਰਸ ਨੇ ਇਹ ਸਾਰੀ ਘਟਨਾ ਉਨ੍ਹਾਂ ਨਾਲ ਫ਼ੋਨ ’ਤੇ ਸਾਂਝੀ ਕੀਤੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।


ਡਾ. ਸ਼ਰਮਾ ਨੇ ਕਿਹਾ ਕਿ ਹਸਪਤਾਲ ਦੇ ਕਿਸੇ ਵੀ ਸਟਾਫ਼ ਮੈਂਬਰ ਨਾਲ ਬਦਤਮੀਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਭਵਿੱਖ ’ਚ ਵੀ ਕੋਈ ਅਜਿਹਾ ਕਰਦਾ ਹੈ ਤਾਂ ਉਸ ਖ਼ਿਲਾਫ਼ ਪੂਰਾ ਐਕਸ਼ਨ ਲਿਆ ਜਾਵੇਗਾ।


ਇਹ ਵੀ ਪੜ੍ਹੋ: UAE ’ਚ ਸ਼ੇਖਾਂ ਸਾਹਮਣੇ ਪਰੋਸਿਆ ਜਾਂਦਾ ਹੈ ਪੰਜਾਬਣਾਂ ਨੂੰ, ਗ਼ਰੀਬੀ ਦਾ ਫ਼ਾਇਦਾ ਚੁੱਕਦੇ ਹਨ ਦਲਾਲ