Cyber Crime News: ਪੰਜਾਬ ਸਟੇਟ ਸਾਈਬਰ ਕ੍ਰਾਈਮ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੋਹਾਲੀ ਦੇ Industrial Area 8B ਸਥਿਤ ਤਿੰਨ ਕਾਲ ਸੈਂਟਰਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਟੀਮ ਨੇ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ 155 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਜਿਹੀ ਪਹਿਲੀ ਵਾਰ ਹੋਇਆ ਹੈ ਕਿ ਪੁਲਿਸ ਵੱਲੋਂ ਐਨੇ ਜ਼ਿਆਦਾ ਵਿਅਕਤੀਆਂ ਨੂੰ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੋਵੇ।


COMMERCIAL BREAK
SCROLL TO CONTINUE READING

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ 155 ਵਿਅਕਤੀਆਂ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ। ਜਿਨ੍ਹਾਂ ਵਿੱਚੋਂ 18 ਵਿਅਕਤੀਆਂ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ ਅਤੇ 137 ਵਿਅਕਤੀਆਂ ਨੂੰ ਨਿਆਂਇਕ ਹਿਰਾਸਤ ਭੇਜ ਦਿੱਤਾ ਗਿਆ ਹੈ l ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਟੇਟ ਸਾਈਬਰ ਕ੍ਰਾਈਮ ਥਾਣਾ ਦੀ ਟੀਮ ਵੱਲੋਂ FIR ਨੰਬਰ 14 ਆਈਪੀਸੀ ਦੀ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਵਾ ਦਰਜ ਕੀਤਾ ਗਿਆ ਹੈ।



ਇਹ ਵੀ ਪੜ੍ਹੋ: Chandigarh News: PM ਮੋਦੀ ਦੀ ਅਗਵਾਈ 'ਚ ਦੇਸ਼ ਨੇ ਵਿਕਾਸ ਦੀ ਰਫਤਾਰ ਫੜੀ, ਹੁਣ ਦੇਸ਼ ਵਿਕਾਸ ਦੇ ਰਾਹ 'ਤੇ ਉਡਾਣ ਭਰਨ ਲਈ ਤਿਆਰ- ਸੰਜੇ ਟੰਡਨ


ਸੂਤਰਾਂ ਮੁਤਾਬਿਕ ਇਨ੍ਹਾਂ ਕਾਲ ਸੈਂਟਰਾਂ ਵਿੱਚ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨੂੰ ਰਾਸ਼ੀ ਦੁੱਗਣੀ ਕਰਨ ਦਾ ਲਾਲਚ ਦੇ ਕੇ ਠੱਗੀ ਮਾਰਨ ਦਾ ਕੰਮ ਕਰਦੇ ਸਨ। ਇਸ ਦੇ ਨਾਲ ਹੀ ਕਾਲੇ ਧਨ ਨੂੰ ਕਿਵੇਂ ਇੱਕ ਨੰਬਰ ਵਿੱਚ ਦਿਖਾਕੇ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਸ ਸਬੰਧੀ ਇਹ ਕਾਲ ਸੈਟਰ ਕੰਮ ਕਰਦੇ ਹਨ।


ਇਹ ਵੀ ਪੜ੍ਹੋ: Char Dham Yatra Videography Ban: ਚਾਰਧਾਮ 'ਚ ਮੰਦਰ ਕੰਪਲੈਕਸ ਦੇ 50 ਮੀਟਰ ਦੇ ਦਾਇਰੇ ਵਿੱਚ ਵੀਡੀਓਗ੍ਰਾਫੀ 'ਤੇ ਪਾਬੰਦੀ