MC Election News: 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਅੱਜ ਹੋਵੇਗਾ ਨੋਟੀਫਿਕੇਸ਼ਨ ਜਾਰੀ!
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਅੱਜ ਹੀ ਨੋਟੀਫਿਕੇਸ਼ਨ ਜਾਰੀ ਕਰੇਗਾ। ਸੁਪਰੀਮ
MC Election News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਅੱਜ ਹੀ ਨੋਟੀਫਿਕੇਸ਼ਨ ਜਾਰੀ ਕਰੇਗਾ।
ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਇਨ੍ਹਾਂ ਦੋਵਾਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਾਰਨ ਰਾਜ ਚੋਣ ਕਮਿਸ਼ਨ ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ਦੀ ਹਾਈ ਕੋਰਟ ਵਿੱਚ ਤੁਰੰਤ ਸੁਣਵਾਈ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਪੰਜਾਬ ਸਰਕਾਰ ਦੇ ਵਕੀਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਅੇਤੇ ਭਰੋਸਾ ਦਿੱਤਾ ਕਿ ਰਾਜ ਚੋਣ ਕਮਿਸ਼ਨ ਅੱਜ ਹੀ ਨੋਟੀਫਿਕੇਸ਼ਨ ਜਾਰੀ ਕਰ ਦੇਵੇਗਾ।
ਇਸ 'ਤੇ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਅੱਜ ਅਤੇ ਕੱਲ੍ਹ ਦਾ ਇੰਤਜ਼ਾਰ ਕਰਨ, ਜੇਕਰ ਇਸ ਸਮੇਂ ਦੌਰਾਨ ਵੀ ਰਾਜ ਚੋਣ ਕਮਿਸ਼ਨ ਨੋਟੀਫਿਕੇਸ਼ਨ ਜਾਰੀ ਨਹੀਂ ਕਰਦਾ ਹੈ ਤਾਂ ਇਸ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ।