Punjab News: ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪਿੰਡ ਭੰਮੇ ਕਲਾਂ ਜ਼ਿਲ੍ਹਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਛੁੱਕ ਉਮੀਦਵਾਰ 13.12.2023 ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਵੋਟਾਂ 24.12.2023 (ਐਤਵਾਰ) ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

ਵੋਟਰ ਸੂਚੀ ਵਿੱਚ ਦਰਜ ਸਾਰੇ ਵੋਟਰ ਚੋਣ ਵਿੱਚ ਹਿੱਸਾ ਲੈਣ ਦੇ ਯੋਗ ਹਨ। ਕਮਿਸ਼ਨ ਵੱਲੋਂ ਇਸ ਚੋਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਕਤ ਗ੍ਰਾਮ ਪੰਚਾਇਤ ਦੇ ਮਾਲ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਬੀਤੇ ਕੱਲ੍ਹ ਇਸੇ ਪਿੰਡ ਦੇ ਮਾਮਲੇ ਕਾਰਣ 50 ਹਜ਼ਾਰ ਦਾ ਜੁਰਮਾਨਾ ਲੱਗਾ ਸੀ। 


ਇਹ ਵੀ ਪੜ੍ਹੋ: National News: ਅੱਤਵਾਦੀ ਪੰਨੂੰ ਵੱਲੋਂ ਸੰਸਦ ਖਿਲਾਫ਼ ਜਾਰੀ ਕੀਤੀ ਗਈ ਧਮਕੀ ਬਾਰੇ ਅਮਰੀਕਾ ਤੇ ਕੈਨੇਡਾ ਨੂੰ ਜਾਣੂ ਕਰਵਾਇਆ-ਵਿਦੇਸ਼ ਮੰਤਰਾਲੇ