ਚੰਡੀਗੜ: ਦਿੱਲੀ ਦੀ ਇਕ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਦੋ ਨਿਸ਼ਾਨੇਬਾਜ਼ਾਂ ਸਮੇਤ ਤਿੰਨ ਵਿਅਕਤੀਆਂ ਨੂੰ ਪੁੱਛ-ਪੜਤਾਲ ਲਈ ਦੋ ਹਫ਼ਤਿਆਂ ਲਈ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੁੱਛਗਿੱਛ ਦੀ ਲੋੜ ਹੈ।


COMMERCIAL BREAK
SCROLL TO CONTINUE READING

 


ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਪ੍ਰਿਆਵਰਤ ਨੇ ਸ਼ੂਟਰਾਂ ਦੀ ਟੀਮ ਦੀ ਅਗਵਾਈ ਕੀਤੀ ਸੀ ਅਤੇ ਘਟਨਾ ਦੇ ਸਮੇਂ ਉਹ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਸਿੱਧੇ ਸੰਪਰਕ ਵਿੱਚ ਸੀ। ਪੁਲਿਸ ਮੁਤਾਬਕ ਉਹ ਮੁੱਖ ਸ਼ੂਟਰ ਸੀ ਅਤੇ ਉਸ ਨੇ ਕਤਲ ਨੂੰ ਅੰਜਾਮ ਦਿੱਤਾ ਸੀ।


 


ਜਾਂਚ ਏਜੰਸੀ ਮੁਤਾਬਕ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਇੱਕ ਪੈਟਰੋਲ ਪੰਪ ਦੇ ਸੀ. ਸੀ. ਟੀ. ਵੀ. ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਪ੍ਰਿਆਵਰਤ ਇਸ ਤੋਂ ਪਹਿਲਾਂ ਦੋ ਕਤਲਾਂ ਵਿਚ ਸ਼ਾਮਲ ਸੀ ਅਤੇ 2015 ਵਿਚ ਸੋਨੀਪਤ ਵਿਚ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਪ੍ਰਿਆਵਰਤ 2021 ਵਿਚ ਇਕ ਹੋਰ ਕਤਲ ਕੇਸ ਵਿਚ ਵੀ ਲੋੜੀਂਦਾ ਸੀ।


 


ਪੁਲਿਸ ਦਾ ਕਹਿਣਾ ਹੈ ਕਿ ਉਹ 2021 ਵਿੱਚ ਹਰਿਆਣਾ ਦੇ ਝੱਜਰ ਵਿਚ ਇੱਕ ਕਤਲ ਦੇ ਇਕ ਮਾਮਲੇ ਵਿਚ ਲੋੜੀਂਦਾ ਸੀ। ਪੁਲਿਸ ਅਨੁਸਾਰ ਕੇਸ਼ਵ ਨੇ ਗੋਲੀਬਾਰੀ ਕਰਨ ਤੋਂ ਬਾਅਦ ਸ਼ੂਟਰਾਂ ਨੂੰ ਆਲਟੋ ਗੱਡੀ ਵਿੱਚ ਬਿਠਾ ਦਿੱਤਾ ਸੀ, ਉਹ ਘਟਨਾ ਵਾਲੇ ਦਿਨ ਸ਼ੂਟਰਾਂ ਨਾਲ ਮਾਨਸਾ ਗਿਆ ਸੀ। ਪੁਲਿਸ ਨੇ ਕਿਹਾ ਕਿ ਕੇਸ਼ਵ ਨੂੰ 2020 ਵਿਚ ਬਠਿੰਡਾ ਵਿੱਚ ਇਕ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਸ਼ੱਕ ਹੈ ਕਿ ਉਹ ਪੰਜਾਬ ਵਿੱਚ ਫਿਰੌਤੀ ਦੇ ਇਕ ਹੋਰ ਮਾਮਲੇ ਵਿੱਚ ਸ਼ਾਮਲ ਸੀ।


 


ਪੁਲਿਸ ਅਨੁਸਾਰ ਇਨ੍ਹਾਂ ਸਾਰਿਆਂ ਕੋਲੋਂ ਹਥਿਆਰ ਅਤੇ ਭਾਰੀ ਮਾਤਰਾ ਵਿੱਚ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ। ਪੰਜਾਬ ਦੇ ਮਾਨਸਾ ਵਿੱਚ 29 ਮਈ ਨੂੰ  ਹਮਲਾਵਰਾਂ ਵੱਲੋਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।


 


WATCH LIVE TV