ਸੂਬੇ ਦੀ AAP ਦਾ ਰਵੱਈਆ ਸੰਵਿਧਾਨ ਅਤੇ ਸੰਘੀ ਢਾਂਚੇ ‘ਤੇ ਵੱਡਾ ਧੱਕਾ ਹੈ: ਤਰੁਣ ਚੁੱਘ
Advertisement

ਸੂਬੇ ਦੀ AAP ਦਾ ਰਵੱਈਆ ਸੰਵਿਧਾਨ ਅਤੇ ਸੰਘੀ ਢਾਂਚੇ ‘ਤੇ ਵੱਡਾ ਧੱਕਾ ਹੈ: ਤਰੁਣ ਚੁੱਘ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਾਜਪਾ ਦੇ ਬੁਲਾਰੇ ਤੇਜਿੰਦਰ ਬੱਗਾ ਨੂੰ ਸ਼ੁੱਕਰਵਾਰ ਸਵੇਰੇ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਅਤਿ ਨਿੰਦਣਯੋਗ ਹੈ। 

ਸੂਬੇ ਦੀ AAP ਦਾ ਰਵੱਈਆ ਸੰਵਿਧਾਨ ਅਤੇ ਸੰਘੀ ਢਾਂਚੇ ‘ਤੇ ਵੱਡਾ ਧੱਕਾ ਹੈ: ਤਰੁਣ ਚੁੱਘ

ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਾਜਪਾ ਦੇ ਬੁਲਾਰੇ ਤੇਜਿੰਦਰ ਬੱਗਾ ਨੂੰ ਸ਼ੁੱਕਰਵਾਰ ਸਵੇਰੇ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਰਵੱਈਆ ਸੰਵਿਧਾਨ ਵਿੱਚ ਦਿੱਤੀ ਗਈ ਪ੍ਰਗਟਾਵੇ ਦੀ ਆਜ਼ਾਦੀ ‘ਤੇ ਵੱਡਾ ਹਮਲਾ ਹੈ। ਆਪਣੇ ਸਿਆਸੀ ਬੌਸ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਸੂਬੇ ਦੇ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਸੱਟ ਵੱਜ ਰਹੀ ਹੈ।

ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਕਿਵੇਂ ਆਮ ਆਦਮੀ ਪਾਰਟੀ ਸੰਵਿਧਾਨ ਦੁਆਰਾ ਗਾਰੰਟੀਸ਼ੁਦਾ ਧਾਰਮਿਕ ਅਧਿਕਾਰਾਂ ‘ਤੇ ਹਮਲਾ ਕਰ ਰਹੀ ਹੈ। ਪੰਜਾਬ ਪੁਲਿਸ ਨੇ ਸਿੱਖ ਮਰਿਆਦਾ ਦਾ ਅਪਮਾਨ ਕੀਤਾ ਹੈ। ਕੇਜਰੀਵਾਲ ਦਿੱਲੀ ਵਿੱਚ ਆਪਣੇ ਸਿਆਸੀ ਵਿਰੋਧੀਆਂ ਨਾਲ ਖਾਤੇ ਨਿਪਟਾਉਣ ਲਈ ਪੰਜਾਬ ਪੁਲਿਸ ਦੀ ਖੁੱਲ੍ਹੇਆਮ ਦੁਰਵਰਤੋਂ ਕਰ ਰਿਹਾ ਹੈ। ਚੁੱਘ ਨੇ ਕਿਹਾ, “ਇਹ ਕੇਜਰੀਵਾਲ ਦੀ ਅਪਰਾਧਿਕ ਕਾਰਵਾਈ ਹੈ ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਹੋਰ ਭੂਮਿਕਾ ਨਿਭਾ ਰਹੇ ਹਨ।”

‘ਆਪ’ ਸਰਕਾਰ ਵੱਲੋਂ ਕੀਤੇ ਗਏ ਚੋਣ ਵਾਅਦਿਆਂ ‘ਤੇ ਧਿਆਨ ਦੇਣ ਦੀ ਬਜਾਏ ਕੇਜਰੀਵਾਲ ਅਤੇ ਮਾਨ ਦੋਵੇਂ ਪੰਜਾਬ ‘ਚ ‘ਆਪ’ ਸਰਕਾਰ ਦੀ ਨਿਰਾਸ਼ਾਜਨਕ ਅਸਫਲਤਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼ਰਮਨਾਕ ਹਰਕਤਾਂ ਕਰ ਰਹੇ ਹਨ।ਭਗਵੰਤ ਮਾਨ ਸਰਕਾਰ ਵੱਲੋਂ 50 ਪੁਲਿਸ ਮੁਲਾਜ਼ਮਾਂ ਨੂੰ ਭੇਜਣਾ ਸ਼ਰਮਨਾਕ ਕਾਰਵਾਈ ਹੈ। ਭਗਵੰਤ ਮਾਨ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਆਪਣੇ ਸਿਆਸੀ ਮਾਲਕ ਨੂੰ ਖੁਸ਼ ਕੀਤਾ ਜਾ ਸਕੇ।
 

Trending news