Rajjit Hundal News: ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖਿਲਾਫ਼ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਵੱਡੀ ਕਾਰਵਾਈ ਕੀਤੀ ਹੈ।
Trending Photos
AIG Rajjit Hundal News (ਮਨੋਜ ਜੋਸ਼ੀ) : ਡਰੱਗ ਤਸਕਰੀ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖਿਲਾਫ਼ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਵੱਡੀ ਕਾਰਵਾਈ ਕੀਤੀ ਹੈ। ਐਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਸਟੀਐਫ ਨੇ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਭੇਜਿਆ ਹੈ। ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਲਈ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਉਤੇ ਕੇਂਦਰੀ ਵਿੱਤ ਮੰਤਰਾਲੇ ਦੀ ਕਮੇਟੀ ਨੇ ਰਾਜਜੀਤ ਸਿੰਘ ਹੁੰਦਲ, ਉਨ੍ਹਾਂ ਪਤਨੀ ਅਤੇ ਬੇਟੀ ਨੂੰ 9 ਫਰਵਰੀ ਤੱਕ ਦਿੱਲੀ ਵਿੱਚ ਅਥਾਰਿਟੀ ਦੇ ਸਾਹਮਣੇ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ : Jalandhar News: ਜਲੰਧਰ 'ਚ ਪਤੀ ਤੇ ਸੱਸ ਨੇ ਔਰਤ ਦੀ ਕੀਤੀ ਕੁੱਟਮਾਰ, ਪੀੜਤਾ ਨੇ ਕਿਹਾ- ਧੀ ਦੇ ਜਨਮ 'ਤੇ ਹੈ ਗੁੱਸਾ
ਜਵਾਬ ਨਾ ਦੇਣ ਉਤੇ ਭਗੌੜੇ ਰਾਜਜੀਤ ਸਿੰਘ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਮੁਲਜ਼ਮ ਦੀ ਪਤਨੀ ਦੀ ਮੋਹਲੀ ਵਿੱਚ ਜਾਇਦਾਦ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਨੂੰ ਜ਼ਬਤ ਕਰਨ ਲਈ ਐਨਡੀਪੀਸੀ ਐਕਟ ਦੀ ਧਾਰਾ 64ਐਫ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਸ਼ਾ ਤਸਕਰੀ ਦੇ ਇਸ ਕੇਸ ਦਾ ਮੁਲਜ਼ਮ ਰਾਜਜੀਤ ਸਿੰਘ 20 ਅਕਤੂਬਰ 2023 ਤੋਂ ਫਰਾਰ ਹੈ।
ਐਸਟੀਐਫ ਨੇ ਉਸ ਦੀਆਂ 9 ਜਾਇਦਾਦਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚ ਉਸ ਦਾ ਮੁਹਾਲੀ ਸਥਿਤ ਘਰ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜਾਇਦਾਦਾਂ ਸ਼ਾਮਲ ਹਨ। ਇਸ ਕੰਮ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਐਸਟੀਐਫ ਪਹਿਲਾਂ ਹੀ ਸਾਰੀ ਪ੍ਰਕਿਰਿਆ ਪੂਰੀ ਕਰ ਰਹੀ ਹੈ। ਐਸਟੀਐਫ ਵੱਲੋਂ ਇਹ ਕਾਰਵਾਈ ਐਨਡੀਪੀਐਸ ਐਕਟ ਦੀ ਧਾਰਾ 64 ਤਹਿਤ ਕੀਤੀ ਜਾ ਰਹੀ ਹੈ।
ਐਸਟੀਐਫ ਮੁਤਾਬਕ ਬਰਖ਼ਾਸਤ ਏਆਈਜੀ ਦੀ ਜਾਇਦਾਦ ਜੋ ਕੁਰਕ ਕੀਤੀ ਜਾਵੇਗੀ, ਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਹਾਲਾਂਕਿ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਕੇਂਦਰੀ ਵਿੱਤ ਮੰਤਰਾਲੇ ਰਾਹੀਂ ਹੁੰਦੀ ਹੈ। ਅਜਿਹੇ 'ਚ STF ਨੇ ਮਾਮਲਾ ਬਣਾ ਕੇ ਉੱਥੇ ਭੇਜਿਆ ਸੀ।
ਇਸ ਦੇ ਨਾਲ ਹੀ ਮੰਤਰਾਲੇ ਨੇ ਇਸ ਸਬੰਧ ਵਿੱਚ 31 ਜਨਵਰੀ ਨੂੰ ਏਆਈਜੀ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਹੈ। 9 ਫਰਵਰੀ ਨੂੰ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਬੁਲਾਇਆ ਗਿਆ ਹੈ। ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵੀ ਨਾਲ ਲਿਆਉਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Muktsar Sahib: ਮੁਕਤਸਰ ਸਾਹਿਬ 'ਚ ਕਾਂਗਰਸ V/S ਕਾਂਗਰਸ, ਨਗਰ ਨਿਗਮ ਦੀ ਪ੍ਰਧਾਨਗੀ ਨੂੰ ਲੈ ਕੇ ਪਿਆ ਘਮਸਾਣ