Ludhiana News: ਲੁਧਿਆਣਾ ਐਸਟੀਐਫ ਨੇ ਐਸਟੀਐਫ ਵਿੱਚ ਤਾਇਨਾਤ ਇੰਸਪੈਕਟਰ ਗੁਰਮੀਤ ਸਿੰਘ ਨੂੰ ਅਫੀਮ ਦੀ ਤਸਕਰੀ ਕਰਨ ਵਾਲਿਆਂ ਨੂੰ ਛੱਡਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਏਆਈਜੀ ਨੇ ਜਾਣਕਾਰੀ ਦਿੱਤੀ ਕਿ ਸਤੰਬਰ ਮਹੀਨੇ ਵਿੱਚ ਕੁਝ ਮੁਲਜ਼ਮਾਂ ਨੂੰ ਅਫੀਮ ਸਮੇਤ ਕਾਬੂ ਕੀਤਾ ਸੀ।


COMMERCIAL BREAK
SCROLL TO CONTINUE READING

ਮੁਲਜ਼ਮਾਂ ਨੂੰ ਐਸਆਈ ਨੇ ਆਪਣੀ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ। ਇਸ ਮਾਮਲੇ ਵਿੱਚ ਜਦ ਐਸਟੀਐਫ ਦੇ ਡੀਐਸਪੀ ਨੂੰ ਉਨ੍ਹਾਂ ਉਤੇ ਸ਼ੱਕ ਹੋਇਆ। ਉਨ੍ਹਾਂ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੜ੍ਹਬਾ ਦੇ ਖੇਤਲਾ ਪਿੰਡ ਵਿੱਚੋਂ ਗ੍ਰਿਫ਼ਤਾਰ ਕੀਤਾ ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਕਿਸੇ ਹੋਰ ਥਾਂ ਤੋਂ ਦਿਖਾਉਣ ਲਈ ਉਨ੍ਹਾਂ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਅਤੇ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 690 ਗ੍ਰਾਮ ਅਫੀਮ ਬਰਾਮਦ ਹੋਈ।


ਇਸ ਮਾਮਲੇ ਵਿਚ ਉਨ੍ਹਾਂ ਤੋਂ ਪਤਾ ਲੱਗਿਆ ਕਿ ਐਸਆਈ ਨੇ ਉਨ੍ਹਾਂ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੈ। ਇਸ ਤੋਂ ਬਾਅਦ ਐਸਟੀਐਮ ਮੋਹਾਲੀ ਵਿੱਚ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਤੇ ਐੱਸਟੀਐੱਫ ਨੇ ਇਸ ਮਾਮਲੇ ਵਿੱਚ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਐਸਟੀਐਫ ਦੇ ਸਬ ਇੰਸਪੈਕਟਰ ਦੀ ਕਾਰਗੁਜ਼ਾਰੀ ਸ਼ੱਕੀ ਪਾਈ ਗਈ।


ਇਹ ਵੀ ਪੜ੍ਹੋ : Paddy Procurement: ਪੰਜਾਬ ਵਿੱਚ ਝੋਨੇ ਦੀ ਖਰੀਦ 85 ਲੱਖ ਟਨ ਤੋਂ ਪਾਰ, ਕਿਸਾਨਾਂ ਨੂੰ 19,800 ਕਰੋੜ ਰੁਪਏ ਦਾ ਕੀਤਾ ਭੁਗਤਾਨ


ਉਨ੍ਹਾਂ ਨੇ ਆਪਣੇ ਕਿਸੇ ਵੀ ਸੀਨੀਅਰ ਅਧਿਕਾਰੀ ਨੂੰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਅਤੇ ਆਪਣੇ ਦੋ ਪ੍ਰਾਈਵੇਟ ਵਿਅਕਤੀਆਂ ਨਾਲ ਮੁਲਜ਼ਮਾਂ ਨੂੰ ਹਿਰਾਸਤ ਵਿਚ ਰੱਖਿਆ ਸੀ। ਇੰਸਪੈਕਟਰ ਗੁਰਮੀਤ ਸਿੰਘ ਦੋਸ਼ੀ ਪਾਏ ਜਾਣ ਉਤੇ 3 ਨਵੰਬਰ ਅਤੇ ਐਸਟੀਐਫ ਵੱਲੋਂ 146 ਨੰਬਰ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਗੁਰਮੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦਾ ਮੈਡੀਕਲ ਸਿਵਲ ਹਸਪਤਾਲ ਵਿੱਚ ਕਰਵਾਇਆ ਗਿਆ। ਇਸ ਸਬੰਧੀ ਐਸਟੀਐਫ ਦੇ ਡੀਐਸਪੀ ਹਰਪਾਲ ਸਿੰਘ ਗਰੇਵਾਲ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।


ਜਦੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਮੁਲਜ਼ਮਾਂ ਨੂੰ ਗੈਰ-ਹਾਜ਼ਰ ਹਿਰਾਸਤ ਵਿੱਚ ਰੱਖਿਆ। ਮੁਲਜ਼ਮਾਂ ਦੇ ਨਾਲ ਨਰਿੰਦਰ ਸਿੰਘ ਤੇ ਅਵਤਾਰ ਸਿੰਘ ਵੀ ਸ਼ਾਮਲ ਸਨ। 3 ਨਵੰਬਰ ਨੂੰ ਸਬ-ਇੰਸਪੈਕਟਰ ਗੁਰਮੀਤ ਸਿੰਘ, ਨਰਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਿਰੁੱਧ ਧਾਰਾ 127 (2), 61 (2) ਬੀਐਨਐਸ 2023 ਅਤੇ 59 (2) ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Faridkot News: ਫਰੀਦਕੋਟ 'ਚ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਬਜ਼ੁਰਗ ਔਰਤ ਦੀ ਸਦਮੇ 'ਚ ਮੌਤ