Punjab Bypoll News: ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab Bypoll News: ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਰਣਨੀਤੀ ਅਤੇ ਯੋਜਨਾ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਨੇ 4 ਵਿਧਾਨ ਸਭਾ ਸੀਟਾਂ `ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ `ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 4 ਸਰਕਲਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਵੀ ਬਣਾਏ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕਮੇਟੀ ਵੱਲੋਂ ਸੂਬਾ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੋਕ ਸ਼ਰਮਾ ਤੇ ਰਵਿੰਦਰ ਡਾਲਵੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਂਜ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਅਤੇ ਸੁਖਜਿੰਦਰ ਸਿੰਘ ਰੰਧਾਵਾਂ ਦੀ ਪਤਨੀ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੀ ਉਮੀਦਵਾਰ ਹੈ। ਇਹ ਵੀ ਪੜ੍ਹੋ : Kerala Fireworks Accident: ਦੀਵਾਲੀ ਤੋਂ ਪਹਿਲਾਂ ਕੇਰਲ ਮੰਦਰ `ਚ ਆਤਿਸ਼ਬਾਜ਼ੀ ਦੌਰਾਨ ਵਾਪਰਿਆ ਵੱਡਾ ਭਿਆਨਕ ਹਾਦਸਾ, 150 ਤੋਂ ਵੱਧ ਲੋਕ ਜ਼ਖਮੀ, 8 ਦੀ ਹਾਲਤ ਗੰਭੀਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਅਹਿਮ ਜ਼ਿੰਮੇਵਾਰੀ ਮਿਲੀ ਕਾਂਗਰਸ ਨੇ ਚਾਰੋਂ ਸੀਟਾਂ ਲਈ ਇੰਚਾਰਜ, ਸਹਿ-ਇੰਚਾਰਜ ਅਤੇ ਕੋਆਰਡੀਨੇਟਰ ਬਣਾਏ ਹਨ। ਇਸ ਮੌਕੇ ਕਾਂਗਰਸ ਵਿੱਚ ਵਾਪਸੀ ਕਰਨ ਵਾਲੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਚੱਬੇਵਾਲ ਸੀਟ ਦਾ ਸਹਿ-ਇੰਚਾਰਜ ਬਣਾਇਆ ਗਿਆ ਹੈ। ਉਂਜ ਮੌਜੂਦਾ ਸਰਕਾਰ ਨੇ ਉਸ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਫਿਲਹਾਲ ਉਹ ਜ਼ਮਾਨਤ `ਤੇ ਬਾਹਰ ਹੈ। ਕਾਬਿਲੇਗੌਰ ਹੈ ਕਿ ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ : Toronto News: ਇੱਕ ਔਰਤ ਅਤੇ ਚਾਰ ਪੰਜਾਬੀ ਨੌਜਵਾਨ ਨੂੰ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ
Punjab Bypoll News: ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਰਣਨੀਤੀ ਅਤੇ ਯੋਜਨਾ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।