ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਮੰਤਰੀ ਹਰਜੋਤ ਬੈਂਸ ਦਾ ਸਖ਼ਤ ਐਕਸ਼ਨ, ਅਧਿਕਾਰੀ ਪੁਨੀਤ ਸ਼ਰਮਾ ਨੂੰ ਕੀਤਾ ਸਸਪੈਂਡ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਦਾਇਤ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਨਾ ਰੋਕਣ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਿਸ ਤੋਂ ਬਾਅਦ ਹੁਣ ਖਬਰ ਆਈ ਹੈ ਕਿ ਰੂਪਨਗਰ ਦੇ ਐਕਸੀਅਨ ਪੁਨੀਤ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਚੰਡੀਗੜ- ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਅੱਜ ਪੰਜਾਬ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੂਪਨਗਰ ਦੇ ਐਕਸੀਅਨ ਪੁਨੀਤ ਸ਼ਰਮਾ 'ਤੇ ਇਹ ਕਾਰਵਾਈ ਕੀਤੀ ਹੈ। ਦੱਸਿਆ ਗਿਆ ਹੈ ਕਿ ਰੂਪਨਗਰ ਦੇ ਐਕਸੀਅਨ ਪੁਨੀਤ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐਕਸੀਅਨ ਪੁਨੀਤ ਸ਼ਰਮਾ 'ਤੇ ਨਾਜਾਇਜ਼ ਮਾਈਨਿੰਗ ਦਾ ਦੋਸ਼ ਸੀ ਉਸ ਖਿਲਾਫ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ। ਬਰਸਾਤ ਦੇ ਮੌਸਮ ਵਿਚ ਪੁਨੀਤ ਵੱਲੋਂ ਮਨ੍ਹਾ ਕਰਨ ਤੋਂ ਬਾਅਦ ਵੀ ਮਾਈਨਿੰਗ ਕੀਤੀ ਜਾ ਰਹੀ ਸੀ।
ਮੰਤਰੀ ਹਰਜੋਤ ਬੈਂਸ ਦੇ ਕਹਿਣ 'ਤੇ ਹੋਈ ਕਾਰਵਾਈ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਦਾਇਤ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਨਾ ਰੋਕਣ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਿਸ ਤੋਂ ਬਾਅਦ ਹੁਣ ਖਬਰ ਆਈ ਹੈ ਕਿ ਰੂਪਨਗਰ ਦੇ ਐਕਸੀਅਨ ਪੁਨੀਤ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਅੱਜ ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ੀ ਐਕਸੀਅਨ ਪੁਨੀਤ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਸ 'ਤੇ ਪਹਿਲੀ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ ਵੀ ਲੱਗੇ ਸਨ। ਮਾਈਨਿੰਗ ਵਿਭਾਗ ਨੂੰ ਐਕਸੀਅਨ ਪੁਨੀਤ ਸ਼ਰਮਾ ਖਿਲਾਫ ਕਾਫੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਦੇ ਨਾਲ ਹੀ ਇਲਾਕੇ ਵਿਚ ਲਗਾਤਾਰ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।
ਰੂਪਨਗਰ 'ਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਦੇਖਣ ਨੂੰ ਮਿਲੀ, ਜਿਸ ਕਾਰਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸੀਅਨ ਪੁਨੀਤ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।
WATCH LIVE TV