Punjab's Nangal Gas Leak news today: ਨੰਗਲ ਗੈਸ ਕਾਂਡ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਂਚ ਮਗਰੋਂ ਦੋਸ਼ੀ ਪਾਏ ਜਾਣ ਉਤੇ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਹਨ।
Trending Photos
Punjab's Nangal Gas Leak news today: ਲੁਧਿਆਣਾ ਵਿੱਚ 11 ਲੋਕਾਂ ਦੀ ਮੌਤ ਤੋਂ ਬਾਅਦ ਫਿਰ ਇੱਕ ਉਸੇ ਤਰ੍ਹਾਂ ਦਾ ਮਾਮਲਾ ਰੂਪਨਗਰ ਜ਼ਿਲ੍ਹੇ ਦੇ ਨੰਗਲ ਤੋਂ ਸਾਹਮਣੇ ਆਇਆ ਹੈ ਜਿੱਥੇ ਵੀਰਵਾਰ ਸਵੇਰੇ ਨੰਗਲ ਦੇ ਇੱਕ ਨਿੱਜੀ ਸਕੂਲ ਵਿੱਚ ਗੈਸ ਦੇ ਕਾਰਨ ਬੱਚਿਆਂ ਤੇ ਅਧਿਆਪਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਤੇ ਉਲਟੀਆਂ ਦੀ ਸ਼ਿਕਾਇਤ ਹੋਈ।
ਸਥਾਨਕ ਵਿਧਾਇਕ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਨੇ ਕਿਹਾ ਕਿ ਗੈਸ ਕਿਥੋਂ ਤੇ ਕਿਵੇਂ ਲੀਕ ਹੋਈ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ, ਇਸ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਜਾਂਚ ਕਰੇਗੀ। ਮੁੱਢਲੀ ਰਿਪੋਰਟ ਅੱਜ ਸ਼ਾਮ ਤੱਕ ਆ ਜਾਵੇਗੀ ਤੇ ਪੂਰੀ ਰਿਪੋਰਟ ਵੀ ਕੁਝ ਦਿਨਾਂ ਵਿੱਚ ਮੀਡੀਆ ਸਾਹਮਣੇ ਰੱਖੀ ਜਾਵੇਗੀ। ਕਾਬਿਲੇਗੌਰ ਹੈ ਕਿ ਪਹਿਲਾਂ ਲੁਧਿਆਣਾ ਵਿੱਚ ਜਦੋਂ ਗੈਸ ਲੀਕ ਕਾਂਡ ਵਾਪਰਿਆ ਤਾਂ ਉਦਯੋਗਿਕ ਇਕਾਈਆਂ ਨੂੰ ਸਮੇਂ ਸਿਰ ਚੈੱਕ ਕਿਉਂ ਨਹੀਂ ਕੀਤਾ ਗਿਆ ਤੇ ਦੂਸਰਾ ਸਕੂਲ ਨੂੰ ਕਿਸ ਤਰ੍ਹਾਂ ਸਿੱਖਿਆ ਵਿਭਾਗ ਵੱਲੋਂ ਐਫੀਲੀਏਸ਼ਨ ਦੇ ਦਿੱਤੀ ਜਾਂਦੀ ਹੈ ਜੋ ਕਿ ਉਦਯੋਗਿਕ ਇਕਾਈਆਂ ਤੋਂ ਕੁੱਝ ਮੀਟਰ ਦੀ ਦੂਰੀ ਉਤੇ ਸਥਿਤ ਹੈ।
ਪਹਿਲਾਂ ਲੁਧਿਆਣਾ ਵਿੱਚ ਗੈਸ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ, ਉਸ ਤੋਂ ਬਾਅਦ ਨੰਗਲ ਵਿੱਚ ਗੈਸ ਲੀਕ ਹੋਣ ਨਾਲ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੇ ਪ੍ਰਭਾਵਿਤ ਹੋਏ। ਹਾਲਾਂਕਿ ਬੱਚਿਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਜੇ ਲੁਧਿਆਣਾ ਵਾਂਗ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਤਾਂ ਕੀ ਹੁੰਦਾ? ਇਸ ਪ੍ਰਾਈਵੇਟ ਸਕੂਲ ਦੇ ਨਾਲ ਕੁਝ ਮੀਟਰ ਦੀ ਦੂਰੀ ਉਤੇ ਦੋ ਉਦਯੋਗਿਕ ਇਕਾਈਆਂ ਹਨ। ਇੱਕ ਕੇਂਦਰ ਸਰਕਾਰ ਦੀ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਜਿੱਥੇ ਕਿ ਯੂਰੀਆ ਖਾਦ ਬਣਦੀ ਹੈ ਤੇ ਦੂਸਰੀ ਪੀਏਸੀਐਲ ਜਿਸ ਦਾ ਕਿ ਹੁਣ ਨਾਮ ਪ੍ਰੀਮੋ ਹੈ।
ਹੁਣ ਕਿਸ ਫੈਕਟਰੀ ਜਾਂ ਅਦਾਰੇ ਵਿਚੋਂ ਇਹ ਗੈਸ ਲੀਕ ਹੋਈ ਇਹ ਤਾਂ ਜਾਂਚ ਤੋਂ ਬਾਅਦ ਸਾਹਮਣੇ ਆਵੇਗਾ ਪਰ ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਾਨੂੰ ਬੱਚਿਆਂ ਦੀ ਜ਼ਿੰਦਗੀ ਪਿਆਰੀ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਮਗਰੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਗੈਸ ਲੀਕ ਹੋਣ ਤੋਂ ਕੁਝ ਦੇਰ ਵਿੱਚ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਮਨੀਸ਼ਾ ਰਾਣਾ ਪਹੁੰਚ ਗਏ ਤੇ ਥੋੜ੍ਹੀ ਦੇਰ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਸਕੂਲ ਪਹੁੰਚੇ ਅਤੇ ਉਸ ਤੋਂ ਬਾਅਦ ਕਾਫੀ ਸਮਾਂ ਬੱਚਿਆਂ ਦੇ ਕੋਲ ਹਸਪਤਾਲ ਵਿੱਚ ਰਹੇ। ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਦੀ ਹਾਲਤ ਠੀਕ ਹੈ ਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ ਜੋ ਕਿ ਪਹਿਲਾਂ ਤੋਂ ਹੀ ਬਿਮਾਰ ਸੀ ਉਸਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ ਉਸਦੀ ਵੀ ਹਾਲਤ ਠੀਕ ਹੈ।
ਇਸ ਬਾਰੇ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਅੱਜ ਸ਼ਾਮ ਤੱਕ ਮੁਢਲੀ ਜਾਂਚ ਕਰਵਾਈ ਜਾਵੇਗੀ ਤੇ ਪੂਰੀ ਰਿਪੋਰਟ ਕੁਝ ਹੀ ਦਿਨਾਂ ਵਿਚ ਮੀਡੀਆ ਸਾਹਮਣੇ ਲਿਆਂਦੀ ਜਾਵੇਗੀ। ਇਸ ਬਾਰੇ ਪ੍ਰੀਮੋ ਕੰਪਨੀ ਦੇ ਡਾਇਰੈਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫੈਕਟਰੀ ਵਿਚੋਂ ਕੋਈ ਵੀ ਗੈਸ ਲੀਕ ਨਹੀਂ ਹੋਈ ਜੇ ਫੈਕਟਰੀ ਵਿੱਚ ਗੈਸ ਲੀਕ ਹੋਈ ਹੁੰਦੀ ਤਾਂ ਉਨ੍ਹਾਂ ਦੇ ਮੁਲਾਜ਼ਮਾਂ ਤੇ ਵੀ ਅਸਰ ਹੋਣਾ ਸੀ। ਦੂਸਰੇ ਪਾਸੇ ਐਨ ਐੱਫ ਐੱਲ ਕੰਪਨੀ ਦੇ ਅਧਿਕਾਰੀਆਂ ਨੇ ਕੈਮਰੇ ਸਾਹਮਣੇ ਕੁਝ ਨਹੀਂ ਕਿਹਾ ਮਗਰ ਕੈਮਰੇ ਦੇ ਪਿੱਛੇ ਉਨ੍ਹਾਂ ਕਿਹਾ ਕਿ ਉਹ ਰਿਪੋਰਟ ਤਿਆਰ ਕਰ ਰਹੇ ਹਨ ਜੋ ਕਿ ਡਿਪਟੀ ਕਮਿਸ਼ਨਰ ਨੂੰ ਸੌਂਪਣੀ ਹੈ।
ਇਹ ਵੀ ਪੜ੍ਹੋ : Nangal Gas Leak: ਲੁਧਿਆਣਾ ਤੋਂ ਬਾਅਦ ਨੰਗਲ 'ਚ ਹੋਈ ਗੈਸ ਲੀਕ, ਵਿਦਿਆਰਥੀ ਤੇ ਅਧਿਆਪਕ ਪ੍ਰਭਾਵਿਤ, ਸਕੂਲ ਵਿੱਚ ਛੁੱਟੀ
ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ