Mansa News: ਬਾਹਰੀ ਰਾਜਾਂ ਤੋਂ ਅਣਅਧਿਕਾਰਤ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਏਡੀਜੀਪੀ
Mansa News: ਪੰਜਾਬ ਪੁਲਿਸ ਦੇ ਏਡੀਜੀਪੀ ਨਰੇਸ਼ ਕੁਮਾਰ ਵੱਲੋਂ ਮਾਨਸਾ ਜ਼ਿਲ੍ਹੇ ਦੀਆਂ ਲੱਗਦੀਆਂ ਹੱਦਾਂ ਦਾ ਦੌਰਾ ਕੀਤਾ ਤੇ ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀਆਂ ਗੱਡੀਆਂ ਨੂੰ ਵੀ ਪੰਜਾਬ ਵਿੱਚ ਐਂਟਰ ਨਹੀਂ ਹੋਣ ਦਿੱਤਾ ਜਾਵੇਗਾ।
Mansa News: ਪੰਜਾਬ ਪੁਲਿਸ ਵੱਲੋਂ ਅੱਜ ਇੰਟਰਸਟੇਟ ਨਾਕਿਆਂ ਦੀ ਚੈਕਿੰਗ ਕੀਤੀ ਗਈ ਇਸ ਦੌਰਾਨ ਪੰਜਾਬ ਪੁਲਿਸ ਦੇ ਏਡੀਜੀਪੀ ਨਰੇਸ਼ ਕੁਮਾਰ ਵੱਲੋਂ ਮਾਨਸਾ ਜ਼ਿਲ੍ਹੇ ਦੀਆਂ ਲੱਗਦੀਆਂ ਹੱਦਾਂ ਦਾ ਦੌਰਾ ਕੀਤਾ ਤੇ ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀਆਂ ਗੱਡੀਆਂ ਨੂੰ ਵੀ ਪੰਜਾਬ ਵਿੱਚ ਐਂਟਰ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ।
ਏਡੀਜੀਪੀ ਪੰਜਾਬ ਨਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਤੇ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋਂ ਦੇ ਕਿਸਾਨਾਂ ਨੇ ਮਿਹਨਤ ਕਰਕੇ ਝੋਨੇ ਦੀ ਕਟਾਈ ਕੀ ਕੀਤੀ ਜਾ ਰਹੀ ਹੈ ਪਰ ਕਈ ਵਾਰ ਬਾਹਰਲੇ ਸੂਬਿਆਂ ਤੋਂ ਅਣਅਧਿਕਾਰਤ ਝੋਨਾ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਪੁਲਿਸ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਫੂਡ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮਿਲ ਕੇ ਕੋਈ ਬਾਹਰਲੇ ਸੂਬਿਆਂ ਤੋਂ ਅਣਅਧਿਕਾਰਤ ਆ ਰਹੇ ਝੋਨੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਇੰਟਰਸਟੇਟ ਨਾਕੇ ਲਗਾਏ ਹੋਏ ਹਨ ਤੇ 80 ਤੋਂ ਵੱਧ ਪੰਜਾਬ ਦੇ ਵਿੱਚ ਨਾਕੇ ਲੱਗੇ ਹੋਏ ਹਨ ਤੇ ਕਿਸੇ ਵੀ ਬਾਹਰਲੇ ਸੂਬੇ ਤੋਂ ਪੰਜਾਬ ਦੇ ਵਿੱਚ ਅਣਅਧਿਕਾਰਤ ਚੀਜ਼ ਨੂੰ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆ ਰਹੇ ਅਣਅਧਿਕਾਰਤ ਦੇ ਝੋਨੇ ਨੂੰ ਰੋਕਣ ਲਈ ਮੰਡੀ ਬੋਰਡ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਚੈਕਿੰਗ ਕਰਵਾਉਣ ਦੇ ਬਾਅਦ ਹੀ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Assembly Elections 2023: 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ, 3 ਦਸੰਬਰ ਨੂੰ ਆਉਣਗੇ ਨਤੀਜੇ
ਜੇ ਕੋਈ ਅਜਿਹੀ ਕਾਰਵਾਈ ਕਰਦਾ ਫੜਿਆ ਗਿਆ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਦੇ ਕਿਸਾਨ ਸਖ਼ਤ ਮਿਹਨਤ ਕਰਕੇ ਕਣਕ ਝੋਨੇ ਦੀ ਫ਼ਸਲ ਉਗਾਉਂਦੇ ਹਨ ਪਰ ਬਾਹਰਲੇ ਰਾਜਾਂ ਦੇ ਕੁਝ ਲੋਕ ਅਜਿਹੇ ਸੀਜ਼ਨ ਦੌਰਾਨ ਅਣਅਧਿਕਾਰਤ ਚੀਜ਼ਾਂ ਨੂੰ ਲਿਆ ਕੇ ਪੰਜਾਬ ਵਿੱਚ ਸਟੋਰ ਕਰ ਲੈਂਦੇ ਹਨ ਜਿਸ ਕਾਰਨ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜੇਕਰ ਕੋਈ ਅਜਿਹਾ ਵਿਅਕਤੀ ਪੁਲਿਸ ਜਾਂ ਫਿਰ ਮੰਡੀ ਬੋਰਡ ਤੇ ਫੂਡ ਸਪਲਾਈ ਵਿਭਾਗ ਦੀ ਨਜ਼ਰ ਦੇ ਵਿੱਚ ਆਉਂਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Shah Rukh Khan Death Threat: PM ਨਰਿੰਦਰ ਮੋਦੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ